ਪਟਿਆਲਾ: ਕਬੂਤਰਬਾਜ਼ੀ ਮਾਮਲੇ ‘ਚ ਪਟਿਆਲਾ ਜੇਲ੍ਹ ਵਿੱਚ ਬੰਦ ਗਾਇਕ ਦਲੇਰ ਮਹਿੰਦੀ ਦੀ ਅਚਾਨਕ ਤਬੀਅਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਦਲੇਰ ਮਹਿੰਦੀ ਦੇ ਲੀਵਰ ‘ਚ ਖਰਾਬੀ ਆ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਚੈੱਕਅਪ ਲਈ ਹਸਪਤਾਲ ਲਿਜਾਇਆ ਗਿਆ ਹੈ । ਦੱਸ ਦੇਈਏ ਕਿ ਅਦਾਲਤ ਨੇ 2003 ਦੇ ਕਬੂਤਰਬਾਜ਼ੀ ਮਾਮਲੇ ਵਿੱਚ ਦਲੇਰ ਮਹਿੰਦੀ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਇਸ ਦੌਰਾਨ ਉਸ ‘ਤੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਠੱਗੀ ਮਾਰਨ ਦਾ ਦੋਸ਼ ਸੀ। ਹਾਲਾਂਕਿ ਉਸ ਨੇ ਆਪਣੀ ਸਜ਼ਾ ਵਿਰੁੱਧ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਅਪੀਲ ਅਤੇ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ। ਜਿਸ ‘ਤੇ ਅਗਲੀ ਸੁਣਵਾਈ 15 ਸਤੰਬਰ ਨੂੰ ਹੋਵੇਗੀ। ਪੰਜਾਬੀ ਗਾਇਕ ਦਲੇਰ ਮਹਿੰਦੀ ਲਈ ਸ਼ੋਅਜ਼ ਲਈ ਵਿਦੇਸ਼ ਜਾਣਾ ਕੋਈ ਵੱਡੀ ਗੱਲ ਨਹੀਂ ਹੈ। ਉਸ ‘ਤੇ 1998-99 ‘ਚ ਸ਼ੋਅ ਲਈ 10 ਲੋਕਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਲਿਜਾਣ ਦਾ ਦੋਸ਼ ਹੈ। ਇਨ੍ਹਾਂ ਲੋਕਾਂ ਨੂੰ ਆਪਣੀ ਟੀਮ ਦੇ ਮੈਂਬਰ ਬਣਾ ਕੇ ਵਿਦੇਸ਼ ਲਿਜਾਣ ਦੇ ਬਦਲੇ ਪੈਸੇ ਲਏ ਜਾਂਦੇ ਸਨ।
----------- Advertisement -----------
ਜੇਲ੍ਹ ‘ਚ ਅਚਾਨਕ ਵਿਗੜੀ ਗਾਇਕ ਦਲੇਰ ਮਹਿੰਦੀ ਦੀ ਸਿਹਤ, ਹਸਪਤਾਲ ‘ਚ ਕਰਵਾਇਆ ਗਿਆ ਦਾਖਲ
Published on
----------- Advertisement -----------