June 5, 2026, 12:37 am
----------- Advertisement -----------
HomeNewsEntertainmentਜਾਣੋ ਕਿਸ ਨੇ ਦਿੱਤੀ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਨੂੰ ਜਾਨੋਂ ਮਾਰ.ਨ ਦੀ...

ਜਾਣੋ ਕਿਸ ਨੇ ਦਿੱਤੀ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਨੂੰ ਜਾਨੋਂ ਮਾਰ.ਨ ਦੀ ਧਮ.ਕੀ

Published on

----------- Advertisement -----------

ਮਸ਼ਹੂਰ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜੈਸਮੀਨ ਸ਼ਨੀਵਾਰ ਨੂੰ ਹੀ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਲਾਈਵ ਪ੍ਰੋਗਰਾਮ ਕਰਨ ਆਈ ਹੈ। ਇੱਥੇ ਹੀ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਜਦੋਂ ਉਹ ਅਮਰੀਕਾ ਤੋਂ ਦਿੱਲੀ ਏਅਰਪੋਰਟ ਪਹੁੰਚੀ ਤਾਂ ਉਸ ਨੂੰ ਧਮਕੀ ਭਰੇ ਫੋਨ ਆਏ।

ਜੈਸਮੀਨ ਪੰਜਾਬੀ ਮੂਲ ਦੀ ਹੈ, ਪਰ ਹੁਣ ਅਮਰੀਕਾ ਵਿੱਚ ਰਹਿੰਦੀ ਹੈ। ਪੁਲਿਸ ਸੂਤਰਾਂ ਮੁਤਾਬਕ ਜੈਸਮੀਨ ਨੂੰ ਕਰੀਬ 10 ਤੋਂ 12 ਕਾਲਾਂ ਆਈਆਂ। ਇਸ ਦੌਰਾਨ ਕਾਫੀ ਬਦਸਲੂਕੀ ਵੀ ਕੀਤੀ ਗਈ। ਧਮਕੀ ਦੇਣ ਵਾਲਾ ਨੰਬਰ ਵਿਦੇਸ਼ ਦਾ ਸੀ। ਧਮਕੀ ਦੇਣ ਵਾਲੇ ਵਿਅਕਤੀ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਦਾ ਮੈਂਬਰ ਹੈ। 

ਇਸ ਦਾ ਪਤਾ ਲੱਗਦਿਆਂ ਹੀ ਦਿੱਲੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ। ਜੈਸਮੀਨ ਦੀ ਸੁਰੱਖਿਆ ਤੁਰੰਤ ਵਧਾ ਦਿੱਤੀ ਗਈ। ਦਿੱਲੀ ਦੇ ਜਿਸ ਪੰਜ ਤਾਰਾ ਹੋਟਲ ਵਿੱਚ ਉਹ ਠਹਿਰੀ ਹੈ, ਉੱਥੇ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। 

ਜਲੰਧਰ ਵਿੱਚ ਜਨਮੀ ਜੈਸਮੀਨ ਦਾ ਪਰਿਵਾਰ 13 ਸਾਲ ਦੀ ਉਮਰ ਵਿੱਚ ਕੈਲੀਫੋਰਨੀਆ ਵਿੱਚ ਸ਼ਿਫਟ ਹੋ ਗਿਆ ਸੀ। ਇੱਕ ਇੰਟਰਵਿਊ ਵਿੱਚ ਜੈਸਮੀਨ ਨੇ ਦੱਸਿਆ ਸੀ ਕਿ ਉਹ 6 ਸਾਲ ਦੀ ਉਮਰ ਤੋਂ ਹੀ ਸਟੇਜ ਸ਼ੋਅ ਕਰ ਰਹੀ ਹੈ। ਮਨੋਵਿਗਿਆਨ ਵਿੱਚ ਗ੍ਰੈਜੂਏਸ਼ਨ ਪੂਰੀ ਕਰਨ ਵਾਲੀ ਜੈਸਮੀਨ ਬਚਪਨ ਤੋਂ ਹੀ ਗਾਇਕਾ ਬਣਨਾ ਚਾਹੁੰਦੀ ਸੀ। ਜੈਸਮੀਨ ਦੀ ਮੁਲਾਕਾਤ ਹਨੀ ਸਿੰਘ ਨਾਲ 2013 ‘ਚ ਹੋਈ ਸੀ।

ਹਨੀ ਜੈਸਮੀਨ ਦੀ ਪ੍ਰਤਿਭਾ ਨੂੰ ਦੇਖ ਕੇ ਖੁਸ਼ ਹੋਇਆ ਅਤੇ ਉਸਨੂੰ ਆਪਣੀ ਅਗਲੀ ਐਲਬਮ ਵਿੱਚ ਗਾਉਣ ਦੀ ਪੇਸ਼ਕਸ਼ ਕੀਤੀ। ਜਿਸ ਲਈ ਉਹ ਰਾਜ਼ੀ ਹੋ ਗਈ ਸੀ। ਹਨੀ ਇਸ ਗੀਤ ਨੂੰ ਸਲਮਾਨ ਦੀ ਫਿਲਮ ‘ਕਿਕ’ ਲਈ ਪ੍ਰੋਡਿਊਸ ਕਰਨ ਜਾ ਰਹੇ ਸਨ। ਡੇਵਿਲ: ਯਾਰ ਨਾ ਮਿਲੇ… ਗੀਤ ਵਿੱਚ ਪਲੇਬੈਕ ਗਾਉਣ ਦੇ ਨਾਲ-ਨਾਲ ਜੈਸਮੀਨ ਨੇ ਇਸ ਦੇ ਬੋਲ ਵੀ ਲਿਖੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...