November 16, 2026, 10:19 pm
----------- Advertisement -----------
HomeNewsEntertainmentਕੀ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਵਿਚਾਲੇ ਆ ਗਈ ਹੈ ਦਰਾਰ? ਅਦਾਕਾਰਾ...

ਕੀ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਵਿਚਾਲੇ ਆ ਗਈ ਹੈ ਦਰਾਰ? ਅਦਾਕਾਰਾ ਨੇ ਖੁਦ ਦੱਸੀ ਸਚਾਈ

Published on

----------- Advertisement -----------

ਬਾਲੀਵੁੱਡ ਦੀ ਡਿੰਪਲ ਗਰਲ ਯਾਨੀ ਦੀਪਿਕਾ ਪਾਦੂਕੋਣ ਅਤੇ ਐਕਟਰ ਰਣਵੀਰ ਸਿੰਘ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ‘ਚ ਹਨ। ਪ੍ਰਸ਼ੰਸਕਾਂ ਨੂੰ ਬੀ-ਟਾਊਨ ਪਾਵਰ ਕਪਲ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਦੀ ਜੋੜੀ ਬਹੁਤ ਪਸੰਦ ਹੈ। ਲੰਬੇ ਸਮੇਂ ਤੱਕ ਰਿਲੇਸ਼ਨਸ਼ਿਪ ‘ਚ ਰਹਿਣ ਤੋਂ ਬਾਅਦ ਦੋਹਾਂ ਨੇ 2018 ‘ਚ ਵਿਆਹ ਕਰ ਲਿਆ ਸੀ। ਪਿਛਲੇ ਕਈ ਦਿਨਾਂ ਤੋਂ ਬਾਲੀਵੁੱਡ ਦੇ ਗਲਿਆਰਿਆਂ ‘ਚ ਅਫਵਾਹਾਂ ਸਨ ਕਿ ਦੀਪਿਕਾ ਅਤੇ ਉਨ੍ਹਾਂ ਦੇ ਪਤੀ ਰਣਵੀਰ ਸਿੰਘ ਵਿਚਾਲੇ ਸਭ ਕੁਝ ਠੀਕ ਨਹੀਂ ਹੈ। ਦਰਅਸਲ, ਟਵਿਟਰ ‘ਤੇ ਇਨ੍ਹੀਂ ਦਿਨੀਂ ਇਕ ਟਵੀਟ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਦੀਪਿਕਾ ਅਤੇ ਰਣਵੀਰ ਵਿੱਚ ਸਭ ਠੀਕ ਨਹੀਂ ਹੈ। ਪਰ ਬੀਤੇ ਦਿਨੀਂ ਅਦਾਕਾਰਾ ਨੇ ਅੱਗੇ ਆ ਕੇ ਇਨ੍ਹਾਂ ਅਫਵਾਹਾਂ ‘ਤੇ ਰੋਕ ਲਗਾ ਦਿੱਤੀ। ਦਰਅਸਲ, ਦੀਪਿਕਾ ਹਾਲ ਹੀ ‘ਚ ਡਚੇਸ ਆਫ ਸਸੇਕਸ ਮੇਗਨ ਮਾਰਕਲ ਦੇ ਪੋਡਕਾਸਟ ‘ਤੇ ਪਹੁੰਚੀ ਸੀ।

ਇਸ ਦੌਰਾਨ, ਅਭਿਨੇਤਰੀ ਨੇ ਇੰਟਰਨੈਟ ‘ਤੇ ਤਲਾਕ ਦੀਆਂ ਸਾਰੀਆਂ ਖਬਰਾਂ ‘ਤੇ ਪ੍ਰਤੀਕਿਰਿਆ ਦਿੱਤੀ ਕਿਹਾ ਕਿ ਮੇਰੇ ਪਤੀ ਇੱਕ ਹਫ਼ਤੇ ਤੋਂ ਇੱਕ ਸੰਗੀਤ ਸਮਾਰੋਹ ਵਿੱਚ ਸਨ ਅਤੇ ਉਹ ਹੁਣੇ ਵਾਪਸ ਆਏ ਹਨ। ਜਦੋਂ ਉਹ ਵਾਪਸ ਆਵੇਗਾ ਤਾਂ ਉਹ ਮੇਰਾ ਚਿਹਰਾ ਦੇਖ ਕੇ ਬਹੁਤ ਖੁਸ਼ ਹੋਵੇਗਾ। ਅਦਾਕਾਰਾ ਦਾ ਇਹ ਜਵਾਬ ਰਣਵੀਰ ਅਤੇ ਦੀਪਿਕਾ ਦੇ ਵੱਖ ਹੋਣ ਦੀਆਂ ਅਫਵਾਹਾਂ ਫੈਲਾਉਣ ਵਾਲਿਆਂ ਲਈ ਕਾਫੀ ਹੈ। ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਦੋਵਾਂ ਵਿਚਾਲੇ ਪਿਆਰ ਬਿਲਕੁਲ ਵੀ ਘੱਟ ਨਹੀਂ ਹੋਇਆ ਹੈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਸ਼ਾਹਰੁਖ ਖਾਨ ਦੇ ਨਾਲ ਫਿਲਮ ‘ਪਠਾਨ’ ‘ਚ ਨਜ਼ਰ ਆਵੇਗੀ। ਇਹ ਫਿਲਮ ਅਗਲੇ ਸਾਲ ਰਿਲੀਜ਼ ਹੋਵੇਗੀ, ਜਿਸ ‘ਚ ਜਾਨ ਅਬ੍ਰਾਹਮ ਵੀ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਦੂਜੇ ਪਾਸੇ ਰਣਵੀਰ ਸਿੰਘ ਦੀ ਗੱਲ ਕਰੀਏ ਤਾਂ ਉਹ ਕਰਨ ਜੌਹਰ ਦੀ ‘ਰੌਕੀ ਔਰ ਰਾਣੀ ਦੀ ਲਵ ਸਟੋਰੀ’ ਅਤੇ ਰੋਹਿਤ ਸ਼ੈੱਟੀ ਦੀ ‘ਸਰਕਸ’ ‘ਚ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...