September 11, 2026, 3:56 am
----------- Advertisement -----------
HomeNewsEntertainmentBirthday Special : ਦੀਪਿਕਾ ਪਾਦੁਕੋਣ ਦੀਆਂ ਇਹਨਾਂ ਫਿਲਮਾਂ 'ਤੇ ਹੋਇਆ ਸੀ ਵਿਵਾਦ,...

Birthday Special : ਦੀਪਿਕਾ ਪਾਦੁਕੋਣ ਦੀਆਂ ਇਹਨਾਂ ਫਿਲਮਾਂ ‘ਤੇ ਹੋਇਆ ਸੀ ਵਿਵਾਦ, ਫਿਰ ਵੀ ਬਾਕਸ ਆਫਿਸ ‘ਤੇ ਹੋਈਆਂ ਹਿੱਟ

Published on

----------- Advertisement -----------

ਬਾਲੀਵੁੱਡ ਦੀ ਬਾਜੀਰਾਓ ਮਸਤਾਨੀ ਯਾਨੀ ਡਿੰਪਲ ਗਰਲ ਦੀਪਿਕਾ ਪਾਦੁਕੋਣ ਅੱਜ ਆਪਣਾ ਜਨਮਦਿਨ ਮਨਾ ਰਹੀ ਹੈ। ਉਨ੍ਹਾਂ ਦਾ ਜਨਮ 5 ਜਨਵਰੀ 1986 ਨੂੰ ਹੋਇਆ ਸੀ। ਦੀਪਿਕਾ ਪਾਦੁਕੋਣ ਬਹੁਤ ਘੱਟ ਸਮੇਂ ‘ਚ ਆਪਣੀ ਪਛਾਣ ਬਣਾ ਕੇ ਲੱਖਾਂ ਲੋਕਾਂ ਦੇ ਦਿਲਾਂ ‘ਤੇ ਰਾਜ ਕਰ ਰਹੀ ਹੈ। ਦੀਪਿਕਾ ਪਾਦੁਕੋਣ ਦੇ ਬਹੁਤ ਸਾਰੇ ਪ੍ਰਸ਼ੰਸਕ ਹਨ, ਉਨ੍ਹਾਂ ਦੀ ਲਗਭਗ ਹਰ ਫਿਲਮ ਨੇ ਬਾਕਸ ਆਫਿਸ ‘ਤੇ ਧਮਾਲ ਮਚਾ ਦਿੱਤੀ ਹੈ, ਉਨ੍ਹਾਂ ਦੀ ਹਰ ਫਿਲਮ ਦੀ ਆਪਣੀ ਖਾਸੀਅਤ ਹੈ ਪਰ ਅੱਜ ਅਸੀਂ ਦੀਪਿਕਾ ਪਾਦੁਕੋਣ ਦੀਆਂ ਕੁਝ ਅਜਿਹੀਆਂ ਫਿਲਮਾਂ ਬਾਰੇ ਗੱਲ ਕਰਾਂਗੇ ਜੋ ਵਿਵਾਦਾਂ ਦਾ ਕਾਰਨ ਬਣੀਆਂ।


ਫਿਲਮ ‘ਪਠਾਨ’ 25 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਹ ਫਿਲਮ ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ ‘ਚ ਘਿਰ ਗਈ ਹੈ। ਇਸ ਫਿਲਮ ਦਾ ਗੀਤ ‘ਬੇਸ਼ਰਮ ਰੰਗ’ ਵਿਵਾਦਾਂ ‘ਚ ਹੈ। ਇਹ ਵਿਵਾਦ ਦੀਪਿਕਾ ਪਾਦੁਕੋਣ ਦੀ ਬਿਕਨੀ ਦੇ ਰੰਗ ਨੂੰ ਲੈ ਕੇ ਹੋ ਰਿਹਾ ਹੈ। ਲੋਕਾਂ ਨੇ ਦੀਪਿਕਾ ਦੀ ਭਗਵਾ ਬਿਕਨੀ ਦਾ ਵਿਰੋਧ ਕੀਤਾ ਹੈ।


ਦੀਪਿਕਾ ਪਾਦੁਕੋਣ ਦੀ ਫਿਲਮ ‘ਪਦਮਾਵਤੀ’ ਵੀ ਵਿਵਾਦਾਂ ‘ਚ ਘਿਰ ਗਈ ਸੀ ਪਰ ਇਸ ਫਿਲਮ ਨੇ ਬਾਕਸ ਆਫਿਸ ‘ਤੇ 585 ਕਰੋੜ ਦੀ ਬੰਪਰ ਕਮਾਈ ਕੀਤੀ ਸੀ। ਦੱਸ ਦੇਈਏ ਕਿ ਕਰਨੀ ਸੈਨਾ ਨੇ ਇਸ ਫਿਲਮ ਦਾ ਵਿਰੋਧ ਕੀਤਾ ਸੀ। ਕਿਹਾ ਜਾ ਰਿਹਾ ਸੀ ਕਿ ਇਸ ਫਿਲਮ ਦੇ ਨਿਰਮਾਤਾਵਾਂ ਨੇ ਇਤਿਹਾਸਕ ਤੱਥਾਂ ਨਾਲ ਛੇੜਛਾੜ ਕਰਕੇ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ। ਨਾਲ ਹੀ ਇਹ ਵੀ ਕਿਹਾ ਜਾ ਰਿਹਾ ਸੀ ਕਿ ਦੀਪਿਕਾ ਨੇ ਸਾੜ੍ਹੀ ਪਾ ਕੇ ਆਪਣੀ ਕਮਰ ਦਿਖਾਈ ਹੈ, ਜਦਕਿ ਮਹਾਰਾਣੀ ਪਦਮਾਵਤੀ ਹਮੇਸ਼ਾ ਆਪਣਾ ਸਰੀਰ ਲੁਕਾਉਂਦੀ ਹੈ। ਵਿਵਾਦ ਤੋਂ ਬਾਅਦ ਦੀਪਿਕਾ ਦੀ ਕਮਰ ਨੂੰ ਗ੍ਰਾਫਿਕਸ ਰਾਹੀਂ ਸਾੜੀ ਨਾਲ ਢੱਕਿਆ ਗਿਆ ਅਤੇ ਫਿਲਮ ਦਾ ਨਾਂ ‘ਪਦਮਾਵਤੀ’ ਤੋਂ ਬਦਲ ਕੇ ‘ਪਦਮਾਵਤ’ ਕਰ ਦਿੱਤਾ ਗਿਆ। ਇਹ ਫਿਲਮ 2018 ਵਿੱਚ ਰਿਲੀਜ਼ ਹੋਈ ਸੀ।


ਇਸ ਸੂਚੀ ‘ਚ ‘ਰਾਮਲੀਲਾ’ ਵੀ ਸ਼ਾਮਲ ਹੈ। ਵਿਵਾਦ ਫਿਲਮ ਦੇ ਨਾਂ ਨੂੰ ਲੈ ਕੇ ਹੋਇਆ ਸੀ। ਦੋਸ਼ ਲਾਇਆ ਗਿਆ ਸੀ ਕਿ ਫਿਲਮ ਦਾ ਨਾਂ ‘ਰਾਮਲੀਲਾ’ ਰੱਖ ਕੇ ਹਿੰਦੂਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਹੈ। ਫਿਲਮ ਦਾ ਨਾਂ ਕਈ ਵਾਰ ਬਦਲਿਆ ਗਿਆ। ਫਿਲਮ ਦਾ ਨਾਂ ‘ਰਾਮਲੀਲਾ’ ਤੋਂ ਬਦਲ ਕੇ ‘ਰਾਮ-ਲੀਲਾ’ ਕਰ ਦਿੱਤਾ ਗਿਆ। ਇਸ ਦਾ ਵਿਰੋਧ ਵੀ ਹੋਇਆ। ਫਿਰ ਫਿਲਮ ਦਾ ਨਾਂ ‘ਗੋਲਿਓਂ ਕੀ ਰਾਸਲੀਲਾ ਰਾਮ-ਲੀਲਾ’ ਰੱਖਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...