September 5, 2026, 12:35 am
----------- Advertisement -----------
HomeNewsEntertainmentB' DAY SPECIAL : ਵਾਰ-ਵਾਰ ਮਿਲੇ ਧੋਖੇ ਤੋਂ ਬਾਅਦ ਇਸ ਅਦਾਕਾਰ ਤੋਂ...

B’ DAY SPECIAL : ਵਾਰ-ਵਾਰ ਮਿਲੇ ਧੋਖੇ ਤੋਂ ਬਾਅਦ ਇਸ ਅਦਾਕਾਰ ਤੋਂ ਵੱਖ ਹੋ ਗਈ ਸੀ ਦੀਪਿਕਾ ਪਾਦੁਕੋਣ

Published on

----------- Advertisement -----------

ਬਾਲੀਵੁੱਡ ਵਿਚ ਬਹੁਤ ਸਾਰੀਆਂ ਅਭਿਨੇਤਰੀਆਂ ਹਨ ਜਿਨ੍ਹਾਂ ਨੇ ਆਪਣੇ ਦਮ ‘ਤੇ ਬਾਲੀਵੁੱਡ ਵਿਚ ਆਪਣੀ ਪਛਾਣ ਬਣਾਈ ਹੈ ਅਤੇ ਕਰੋੜਾਂ ਪ੍ਰਸ਼ੰਸਕਾਂ ਦਾ ਪਿਆਰ ਕਮਾਇਆ ਹੈ। ਇਨ੍ਹਾਂ ਅਭਿਨੇਤਰੀਆ ਦੀ ਸੂਚੀ ‘ਚ ਦੀਪਿਕਾ ਪਾਦੁਕੋਣ ਦਾ ਨਾਮ ਵੀ ਸ਼ਾਮਿਲ ਹੈ। ਘੱਟ ਸਮੇਂ ‘ਚ ਇੰਡਸਟਰੀ ‘ਚ ਵੱਖਰੀ ਪਛਾਣ ਬਣਾਉਣ ਵਾਲੀ ਦੀਪਿਕਾ ਹਰ ਸਾਲ 5 ਜਨਵਰੀ ਨੂੰ ਆਪਣਾ ਜਨਮਦਿਨ ਮਨਾਉਂਦੀ ਹੈ। ਇਸ ਸਾਲ ਅਦਾਕਾਰਾ ਆਪਣਾ 36ਵਾਂ ਜਨਮਦਿਨ ਮਨਾਏਗੀ।

ਅਦਾਕਾਰੀ ਦੇ ਨਾਲ-ਨਾਲ ਅਦਾਕਾਰਾ ਸੋਸ਼ਲ ਮੀਡੀਆ ‘ਤੇ ਵੀ ਚਰਚਾ ‘ਚ ਰਹਿੰਦੀ ਹੈ। ਫਿਲਮਾਂ ਤੋਂ ਇਲਾਵਾ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਵੀ ਸੁਰਖੀਆਂ ‘ਚ ਰਹੀ ਹੈ। ਅਭਿਨੇਤਰੀ ਜੋ ਇਸ ਸਮੇਂ ਇੱਕ ਖੁਸ਼ਹਾਲ ਵਿਆਹੁਤਾ ਜੀਵਨ ਦੀ ਜਿਉਂ ਰਹੀ ਹੈ, ਇੱਕ ਸਮੇਂ ਵਿੱਚ ਇਹ ਕਾਫੀ ਬੁਰੇ ਸਮੇ ‘ਚੋ ਲੰਘੀ ਹੈ। ਅਭਿਨੇਤਰੀ ਦੀ ਜ਼ਿੰਦਗੀ ‘ਚ ਅਜਿਹਾ ਦੌਰ ਆਇਆ ਜਦੋਂ ਉਹ ਰਿਸ਼ਤੇ ‘ਚ ਧੋਖੇ ਕਾਰਨ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਗਈ ਸੀ। ਦੀਪਿਕਾ ਨੇ ਖੁਦ ਇਕ ਇੰਟਰਵਿਊ ‘ਚ ਇਸ ਬਾਰੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਅਦਾਕਾਰਾ ਦੀਪਿਕਾ ਪਾਦੁਕੋਣ ਨੇ ਸਾਲ 2018 ਵਿੱਚ ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਰਣਵੀਰ ਸਿੰਘ ਨਾਲ ਵਿਆਹ ਦੇ ਬੰਧਨ ‘ਚ ਬੱਝੀ ਹੈ ।

ਵਿਆਹ ਤੋਂ ਪਹਿਲਾਂ ਦੀਪਿਕਾ ਵੀ ਕਈ ਸਾਲਾਂ ਤੱਕ ਰਣਵੀਰ ਨਾਲ ਰਿਲੇਸ਼ਨਸ਼ਿਪ ਵਿੱਚ ਸੀ। ਪਰ ਦੀਪਿਕਾ ਦੀ ਜ਼ਿੰਦਗੀ ‘ਚ ਇਹ ਪਹਿਲਾ ਰਿਸ਼ਤਾ ਨਹੀਂ ਸੀ। ਰਣਵੀਰ ਸਿੰਘ ਤੋਂ ਪਹਿਲਾਂ ਦੀਪਿਕਾ ਪਾਦੂਕੋਣ ਕਪੂਰ ਪਰਿਵਾਰ ਅਤੇ ਮਸ਼ਹੂਰ ਅਭਿਨੇਤਾ ਰਣਬੀਰ ਕਪੂਰ ਨੂੰ ਵੀ ਡੇਟ ਕਰ ਚੁੱਕੀ ਹੈ। ਦੋਵਾਂ ਦਾ ਇਹ ਰਿਸ਼ਤਾ ਕਾਫੀ ਗੰਭੀਰ ਸੀ। ਪਰ ਉਨ੍ਹਾਂ ਦੇ ਰਿਸ਼ਤੇ ਵਿੱਚ ਇੱਕ ਸਮਾਂ ਅਜਿਹਾ ਵੀ ਆਇਆ ਜਦੋਂ ਦੀਪਿਕਾ ਅਤੇ ਰਣਬੀਰ ਵੱਖ ਹੋ ਗਏ। ਇਸ ਰਿਸ਼ਤੇ ਦੇ ਟੁੱਟਣ ਤੋਂ ਬਾਅਦ ਕਈ ਵਾਰ ਅਦਾਕਾਰਾ ਨੇ ਇਸ ਦੀ ਪੂਰੀ ਸੱਚਾਈ ਦੱਸੀ ਸੀ। ਇਕ ਇੰਟਰਵਿਊ ‘ਚ ਉਹਨਾਂ ਕਿਹਾ ਕਿ ‘ਮੈਂ ਆਪਣੇ ਰਿਸ਼ਤੇ ‘ਚ ਬਹੁਤ ਕੁਝ ਦਿੱਤਾ ਪਰ ਬਦਲੇ ‘ਚ ਮੈਨੂੰ ਕਦੇ ਕੁਝ ਨਹੀਂ ਮਿਲਿਆ। ਧੋਖਾ ਕਿਸੇ ਵੀ ਰਿਸ਼ਤੇ ਨੂੰ ਤੋੜਨ ਵਾਲਾ ਹੁੰਦਾ ਹੈ। ਜਦੋਂ ਕਿਸੇ ਰਿਸ਼ਤੇ ਵਿੱਚ ਧੋਖਾ ਆ ਜਾਂਦਾ ਹੈ ਤਾ , ਇੱਜ਼ਤ ਖਤਮ ਹੋ ਜਾਂਦੀ ਹੈ, ਵਿਸ਼ਵਾਸ ਖਤਮ ਹੋ ਜਾਂਦਾ ਹੈ, ਕਿਉਂਕਿ ਇਹ ਤੁਹਾਡੇ ਰਿਸ਼ਤੇ ਦੇ ਥੰਮ੍ਹ ਹਨ, ਜਿਨ੍ਹਾਂ ਨੂੰ ਤੁਸੀਂ ਤੋੜ ਨਹੀਂ ਸਕਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...