ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕਰਦੀ ਰਹਿੰਦੀ ਹੈ। ਦੀਪਿਕਾ ਪਾਦੂਕੋਣ ਨੇ ਹਾਲ ਹੀ ‘ਚ ਇੰਸਟਾਗ੍ਰਾਮ ‘ਤੇ ਆਪਣੀਆਂ ਬੇਹੱਦ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਦੀਪਿਕਾ ਪਾਦੂਕੋਣ ਨੇ ਲਾਲ ਰੰਗ ਦੀ ਡਰੈੱਸ ਪਾਈ ਹੋਈ ਹੈ ਅਤੇ ਹੌਟ ਅਵਤਾਰ ‘ਚ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਦੀਪਿਕਾ ਪਾਦੁਕੋਣ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ ਅਤੇ ਉਨ੍ਹਾਂ ਦੇ ਲੁੱਕ ਨੂੰ ਖੂਬਸੂਰਤ ਦੱਸ ਰਹੇ ਹਨ। ਧਿਆਨ ਯੋਗ ਹੈ ਕਿ ਦੀਪਿਕਾ ਪਾਦੂਕੋਣ ਅਤੇ ਸਿਧਾਂਤ ਦੀ ਫਿਲਮ ‘ਗਹਿਰਾਈਆਂ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ ਅਤੇ ਟ੍ਰੇਲਰ ‘ਚ ਦੋਵਾਂ ਦੀ ਕੈਮਿਸਟਰੀ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਵਿੱਚ ਅਨੰਨਿਆ ਪਾਂਡੇ ਵੀ ਹੈ। ਟ੍ਰੇਲਰ ਵਿੱਚ ਸਿਧਾਂਤ ਚਤੁਰਵੇਦੀ ਅਤੇ ਦੀਪਿਕਾ ਪਾਦੁਕੋਣ ਦੇ ਵਿੱਚ ਕਈ ਬੋਲਡ ਸੀਨ ਵੀ ਦਿਖਾਏ ਗਏ ਹਨ।

ਇਸ ਫਿਲਮ ਦਾ ਨਿਰਦੇਸ਼ਨ ਸ਼ਕੁਨ ਬੱਤਰਾ ਨੇ ਕੀਤਾ ਹੈ।ਅਦਾਕਾਰਾ ਜਾਹਨਵੀ ਕਪੂਰ ਨੇ ਵੀ ਦੀਪਿਕਾ ਪਾਦੂਕੋਣ ਦੀਆਂ ਬੋਲਡ ਤਸਵੀਰਾਂ ‘ਤੇ ਕਮੈਂਟ ਕੀਤਾ ਹੈ। ਉਨ੍ਹਾਂ ਨੇ ਇਨ੍ਹਾਂ ਤਸਵੀਰਾਂ ਦੇ ਹੇਠਾਂ ਫਾਇਰ ਇਮੋਜੀ ਬਣਾਇਆ ਹੈ। ਜਿਸ ਤੋਂ ਸਾਫ਼ ਪਤਾ ਚੱਲਦਾ ਹੈ ਕਿ ਦੀਪਿਕਾ ਪਾਦੂਕੋਣ ਨੇ ਇਨ੍ਹਾਂ ਬੋਲਡ ਤਸਵੀਰਾਂ ਰਾਹੀਂ ਇੰਟਰਨੈੱਟ ‘ਤੇ ਤਹਿਲਕਾ ਮਚਾ ਦਿੱਤਾ ਹੈ। ਦੀਪਿਕਾ ਪਾਦੁਕੋਣ ਦੀਆਂ ਇਨ੍ਹਾਂ ਤਸਵੀਰਾਂ ਨੂੰ ਹੁਣ ਤੱਕ 8 ਲੱਖ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ।












