June 9, 2026, 3:27 am
----------- Advertisement -----------
HomeNewsEntertainmentਅੰਤਰਿਮ ਜ਼ਮਾਨਤ 'ਤੇ ਰਹੇਗੀ ਜੈਕਲੀਨ ਫਰਨਾਂਡੀਜ਼, 15 ਨਵੰਬਰ ਨੂੰ ਆ ਸਕਦਾ ਹੈ...

ਅੰਤਰਿਮ ਜ਼ਮਾਨਤ ‘ਤੇ ਰਹੇਗੀ ਜੈਕਲੀਨ ਫਰਨਾਂਡੀਜ਼, 15 ਨਵੰਬਰ ਨੂੰ ਆ ਸਕਦਾ ਹੈ ਫੈਸਲਾ

Published on

----------- Advertisement -----------

ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਅੱਜ ਦਿੱਲੀ ਦੀ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜੈਕਲੀਨ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ, ਫਿਲਹਾਲ ਅਦਾਕਾਰਾ ਅੰਤਰਿਮ ਜ਼ਮਾਨਤ ‘ਤੇ ਰਹੇਗੀ। ਹੁਣ ਇਸ ਮਾਮਲੇ ‘ਤੇ ਫੈਸਲਾ 15 ਨਵੰਬਰ ਨੂੰ ਆ ਸਕਦਾ ਹੈ। ਦੱਸ ਦੇਈਏ ਕਿ ਅਦਾਲਤ ਤੋਂ ਜੈਕਲੀਨ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ 10 ਨਵੰਬਰ ਨੂੰ ਖਤਮ ਹੋ ਗਈ ਸੀ। ਦੱਸ ਦੇਈਏ ਕਿ Enforcement Directorate ਜੈਕਲੀਨ ਦੀ ਜ਼ਮਾਨਤ ਦਾ ਲਗਾਤਾਰ ਵਿਰੋਧ ਕਰ ਰਿਹਾ ਸੀ। ਈਡੀ ਨੇ ਕਿਹਾ ਕਿ ਜ਼ਮਾਨਤ ਮਿਲਣ ਤੋਂ ਬਾਅਦ ਅਦਾਕਾਰਾ ਸਬੂਤਾਂ ਨਾਲ ਛੇੜਛਾੜ ਕਰ ਸਕਦੀ ਹੈ ਅਤੇ ਵਿਦੇਸ਼ ਵੀ ਭੱਜ ਸਕਦੀ ਹੈ। ਇਸ ‘ਤੇ ਜੈਕਲੀਨ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਅਦਾਕਾਰਾ ਜਾਂਚ ‘ਚ ਪੂਰਾ ਸਹਿਯੋਗ ਦੇ ਰਹੀ ਹੈ।

ਵੀਰਵਾਰ ਨੂੰ ਵੀ ਇਸ ਮਾਮਲੇ ਨੂੰ ਲੈ ਕੇ ਅਦਾਲਤ ‘ਚ ਸੁਣਵਾਈ ਹੋਈ। ਇਸ ਦੌਰਾਨ ਅਦਾਕਾਰਾ ਦਿੱਲੀ ਦੀ ਪਟਿਆਲਾ ਕੋਰਟ ਵਿੱਚ ਵੀ ਮੌਜੂਦ ਸੀ। ਅਦਾਲਤ ਨੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਈਡੀ ਨੂੰ ਸਵਾਲ ਕੀਤਾ ਸੀ ਕਿ ਜਦੋਂ ਅਦਾਕਾਰਾ ਨੂੰ ਲੁੱਕਆਊਟ ਨੋਟਿਸ ਭੇਜਿਆ ਗਿਆ ਸੀ ਤਾਂ ਗ੍ਰਿਫ਼ਤਾਰੀ ਕਿਉਂ ਨਹੀਂ ਕੀਤੀ ਗਈ। ਇਸ ਤੋਂ ਬਾਅਦ ਅਦਾਲਤ ਨੇ ਜੈਕਲੀਨ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ 11 ਨਵੰਬਰ ਤੱਕ ਸੁਰੱਖਿਅਤ ਰੱਖ ਲਿਆ ਸੀ। ਜੈਕਲੀਨ ‘ਤੇ ਦੋਸ਼ ਹੈ ਕਿ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਦੇ ਦੋਸ਼ੀ ਸੁਰੇਸ਼ ਨੂੰ ਮਿਲਣ ਦੇ 10 ਦਿਨਾਂ ਦੇ ਅੰਦਰ ਉਸ ਨੇ ਆਪਣੇ ਅਪਰਾਧਿਕ ਇਤਿਹਾਸ ਬਾਰੇ ਦੱਸਿਆ ਸੀ। ਇਸ ਦੇ ਬਾਵਜੂਦ ਅਭਿਨੇਤਰੀ ਉਨ੍ਹਾਂ ਦੇ ਸੰਪਰਕ ‘ਚ ਰਹੀ ਅਤੇ ਮਹਿੰਗੇ ਤੋਹਫੇ ਲੈਂਦੀ ਰਹੀ। ਫਿਲਹਾਲ ਦੋਸ਼ੀ ਸੁਕੇਸ਼ ਚੰਦਰਸ਼ੇਖਰ ਸਲਾਖਾਂ ਪਿੱਛੇ ਹੈ। ਸੁਕੇਸ਼ ‘ਤੇ ਦੋਸ਼ ਹੈ ਕਿ ਉਸ ਨੇ ਪ੍ਰਭਾਵਸ਼ਾਲੀ ਲੋਕਾਂ ਸਮੇਤ ਕਈ ਲੋਕਾਂ ਨਾਲ ਠੱਗੀ ਮਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...