July 23, 2026, 12:11 am
----------- Advertisement -----------
HomeNewsEntertainmentਵਿਦੇਸ਼ ਜਾ ਸਕੇਗੀ ਜੈਕਲੀਨ ਫਰਨਾਂਡੀਜ, ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦਿੱਤੀ...

ਵਿਦੇਸ਼ ਜਾ ਸਕੇਗੀ ਜੈਕਲੀਨ ਫਰਨਾਂਡੀਜ, ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦਿੱਤੀ ਇਜਾਜ਼ਤ

Published on

----------- Advertisement -----------

ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਦੀ ਦੋਸ਼ੀ ਜੈਕਲੀਨ ਫਰਨਾਂਡੀਜ਼ ਨੂੰ ਵੱਡੀ ਰਾਹਤ ਮਿਲੀ ਹੈ। ਅਭਿਨੇਤਰੀ ਨੇ ਅਦਾਲਤ ਤੋਂ ਇਕ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਦੁਬਈ ਜਾਣ ਦੀ ਇਜਾਜ਼ਤ ਮੰਗੀ ਸੀ। ਅਦਾਲਤ ਨੇ ਅਦਾਕਾਰਾ ਨੂੰ ਇਜਾਜ਼ਤ ਦੇ ਦਿੱਤੀ ਹੈ। ਦੱਸ ਦੇਈਏ ਕਿ ਜੈਕਲੀਨ ਨੇ ਬੁੱਧਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਜਿਸ ‘ਤੇ ਅੱਜ ਸੁਣਵਾਈ ਕਰਦਿਆਂ ਅਦਾਲਤ ਨੇ ਉਸ ਨੂੰ ਦੁਬਈ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਕਾਰਾ ਨੇ ਦਿੱਲੀ ਦੀ ਅਦਾਲਤ ਵਿੱਚ ਦਾਇਰ ਆਪਣੀ ਅਰਜ਼ੀ ਵਿੱਚ ਕਿਹਾ ਸੀ ਕਿ ਉਸ ਨੂੰ ਦੁਬਈ ਵਿੱਚ ਪੈਪਸੀਕੋ ਇੰਡੀਆ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ।

ਉਸ ਨੂੰ 29 ਜਨਵਰੀ ਦਿਨ ਐਤਵਾਰ ਨੂੰ ਹੋਣ ਵਾਲੇ ਸਮਾਰੋਹ ਵਿੱਚ ਸਟਾਰ ਪਰਫਾਰਮਰ ਵਜੋਂ ਬੁਲਾਇਆ ਗਿਆ ਹੈ। ਦੱਸ ਦਈਏ ਕਿ ਫਰਨਾਂਡੀਜ਼ 200 ਕਰੋੜ ਰੁਪਏ ਦੇ ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਮਾਮਲੇ ‘ਚ ਦੋਸ਼ੀਆਂ ‘ਚੋਂ ਇਕ ਹੈ। ਉਸ ਨੂੰ 15 ਨਵੰਬਰ 2022 ਨੂੰ ਇਸ ਕੇਸ ਵਿੱਚ ਜ਼ਮਾਨਤ ਦਿੱਤੀ ਗਈ ਸੀ। ਫਰਨਾਂਡੀਜ਼ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ। 200 ਕਰੋੜ ਦੇ ਸੁਕੇਸ਼ ਚੰਦਰਸ਼ੇਖਰ ਮਾਮਲੇ ਦੀ ਸੁਣਵਾਈ ਪਟਿਆਲਾ ਹਾਊਸ ਕੋਰਟ ਨੇ 23 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਕੇਸ ਵਿਚ ਦੋਸ਼ਾਂ ‘ਤੇ ਅਦਾਲਤ ਵਿਚ ਬਹਿਸ ਹੋਣੀ ਸੀ। ਹਾਲਾਂਕਿ ਅਦਾਲਤ ਨੇ ਮਾਮਲੇ ਦੀ ਸੁਣਵਾਈ 15 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਜੈਕਲੀਨ ਨੂੰ ਵਿਅਕਤੀਗਤ ਤੌਰ ‘ਤੇ ਪੇਸ਼ ਹੋਣ ਤੋਂ ਛੋਟ ਦਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...