September 6, 2026, 4:43 am
----------- Advertisement -----------
HomeNewsEntertainmentਸਤੀਸ਼ ਕੌਸ਼ਿਕ ਦੀ ਮੌ+ਤ ਦਾ ਅਸਲ ਕਾਰਨ ਆਇਆ ਸਾਹਮਣੇ, ਪੋਸਟ ਮਾਰਟਮ ਰਿਪੋਰਟ...

ਸਤੀਸ਼ ਕੌਸ਼ਿਕ ਦੀ ਮੌ+ਤ ਦਾ ਅਸਲ ਕਾਰਨ ਆਇਆ ਸਾਹਮਣੇ, ਪੋਸਟ ਮਾਰਟਮ ਰਿਪੋਰਟ ‘ਚ ਆਇਆ ਸਾਰਾ ਸੱਚ

Published on

----------- Advertisement -----------

ਨਵੀਂ ਦਿੱਲੀ: ਸਤੀਸ਼ ਕੌਸ਼ਿਕ ਦੀ ਪੋਸਟਮਾਰਟਮ ਰਿਪੋਰਟ ਆ ਗਈ ਹੈ। ਪੋਸਟਮਾਰਟਮ ਵਿੱਚ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਪੋਸਟਮਾਰਟਮ ਤੋਂ ਬਾਅਦ ਸਤੀਸ਼ ਕੌਸ਼ਿਕ ਦੀ ਲਾਸ਼ ਨੂੰ ਮੁੰਬਈ ਭੇਜਣ ਲਈ ਏਅਰਪੋਰਟ ਲਿਜਾਇਆ ਗਿਆ ਹੈ। ਸਤੀਸ਼ ਕੋਸ਼ਿਕ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ਦੇ ਫੋਰਟਿਸ ਹਸਪਤਾਲ ਲਿਜਾਇਆ ਗਿਆ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਸਤੀਸ਼ ਕੋਸ਼ਿਕ ਦੀ ਮੌਤ ਦੀ ਖਬਰ ਹਸਪਤਾਲ ਰਾਹੀਂ ਮਿਲੀ। ਸਤੀਸ਼ ਕੋਸ਼ਿਕ ਦੇ ਨਾਲ ਮੌਜੂਦ ਲੋਕਾਂ ਨੇ ਪੁਲਿਸ ਨਾਲ ਸੰਪਰਕ ਨਹੀਂ ਕੀਤਾ। ਪੁਲਿਸ ਹੁਣ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਦਿੱਲੀ ਦੀ ਪੁਲਿਸ ਸਤੀਸ਼ ਕੌਸ਼ਿਕ ਦੀ ਮੌਤ ਦੀ ਜਾਂਚ ਕਰ ਰਹੀ ਹੈ।

ਬਿਜਵਾਸਨ ਦੇ ਫਾਰਮ ਹਾਊਸ ‘ਤੇ ਹੋਲੀ ਖੇਡਣ ਤੋਂ ਬਾਅਦ ਰਾਤ ਕਰੀਬ 11 ਵਜੇ ਸਤੀਸ਼ ਕੌਸ਼ਿਕ ਦੀ ਸਿਹਤ ਵਿਗੜ ਗਈ। ਉਹ ਇਸ ਫਾਰਮ ਹਾਊਸ ‘ਤੇ ਕਦੋਂ ਆਇਆ, ਦਿਨ ਭਰ ਕੀ ਕਰਦਾ ਰਿਹਾ, ਫਿਲਹਾਲ ਪੁਲਸ ਨੂੰ ਕੋਈ ਜਾਣਕਾਰੀ ਨਹੀਂ ਹੈ, ਕਿਉਂਕਿ ਪੁਲਸ ਨੂੰ ਬਿਲਕੁਲ ਨਹੀਂ ਬੁਲਾਇਆ ਗਿਆ। ਇੱਥੋਂ ਨਜ਼ਦੀਕੀ ਹਸਪਤਾਲ ਗੁਰੂਗ੍ਰਾਮ ਦਾ ਫੋਰਟਿਸ ਹੈ। ਸਤੀਸ਼ ਕੋਸ਼ਿਕ ਨੂੰ ਉਸ ਦੇ ਨਾਲ ਮੌਜੂਦ ਲੋਕਾਂ ਨੇ ਫੋਰਟਿਸ ਹਸਪਤਾਲ ਪਹੁੰਚਾਇਆ। ਸਤੀਸ਼ ਕੋਸ਼ੀਸ਼ ਨੂੰ ਹਸਪਤਾਲ ਲਿਜਾਣ ਤੋਂ ਪਹਿਲਾਂ ਪੁਲਿਸ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਫੋਰਟਿਸ ਹਸਪਤਾਲ ਵਿਚ ਦਾਖਲ ਹੋਣ ਤੋਂ ਪਹਿਲਾਂ ਹੀ ਸਤੀਸ਼ ਕੌਸ਼ਿਕ ਦੀ ਮੌਤ ਹੋ ਗਈ ਸੀ। ਜਿਸ ਕਾਰਨ ਹਸਪਤਾਲ ਵਾਲੇ ਪਾਸੇ ਤੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...