September 6, 2026, 11:25 am
----------- Advertisement -----------
HomeNewsEntertainmentਟੀਵੀ ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਨੇ ਜਿਮ ਟ੍ਰੇਨਰ ਨਾਲ ਕੀਤੀ ਕੋਰਟ ਮੈਰਿਜ? ਸਾਹਮਣੇ...

ਟੀਵੀ ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਨੇ ਜਿਮ ਟ੍ਰੇਨਰ ਨਾਲ ਕੀਤੀ ਕੋਰਟ ਮੈਰਿਜ? ਸਾਹਮਣੇ ਆਈਆਂ ਤਸਵੀਰਾਂ

Published on

----------- Advertisement -----------

‘ਸਾਥ ਨਿਭਾਨਾ ਸਾਥੀਆ’ ਫੇਮ ਟੀਵੀ ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਨੇ ਇੱਕ ਵਾਰ ਫਿਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਦੇ ਚੱਲਦੇ ਸੁਰਖੀਆਂ ‘ਚ ਆ ਗਈ ਹੈ। ਹਾਲ ਹੀ ਵਿੱਚ ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਨੇ ਆਪਣੀ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਨੂੰ ਵੇਖ ਕੇ ਫੈਨਜ਼ ਦੁਚਿੱਤੀ ਵਿੱਚ ਪੈ ਗਏ ਹਨ। ਉਸ ਦੇ ਪ੍ਰਸ਼ੰਸਕਾਂ ਨੂੰ ਲੱਗਾ ਕਿ ਅਦਾਕਾਰਾ ਨੇ ਅਭਿਨੇਤਾ ਵਿਸ਼ਾਲ ਸਿੰਘ ਨਾਲ ਵਿਆਹ ਕਰ ਲਿਆ ਹੈ। ਪਰ ਇਹ ਇਸ ਤਰ੍ਹਾਂ ਨਹੀਂ ਹੈ। ਉਸ ਨੇ ਆਪਣੇ ਪਤੀ ਦਾ ਚਿਹਰਾ ਸਾਰਿਆਂ ਨੂੰ ਦਿਖਾਇਆ ਹੈ। ਗੋਪੀ ਬਹੂ ਯਾਨੀ ਦੇਵੋਲੀਨਾ ਭੱਟਾਚਾਰੀਆ ਨੇ ਆਪਣੇ ਜਿਮ ਟ੍ਰੇਨਰ ਸ਼ਾਹਨਵਾਜ਼ ਸ਼ੇਖ ਨਾਲ ਕੋਰਟ ਮੈਰਿਜ ਕੀਤੀ ਹੈ ।

ਵਿਆਹ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਦੇਵੋਲੀਨਾ ਨੇ ਕੈਪਸ਼ਨ ‘ਚ ਲਿਖਿਆ, ”ਹਾਂ, ਸ਼ੋਨੂੰ, ਜੇ ਮੈਂ ਦੀਵਾ ਲੈ ਕੇ ਵੀ ਲੱਭਿਆ ਹੁੰਦਾ ਤਾਂ ਮੈਨੂੰ ਤੇਰੇ ਵਰਗਾ ਕੋਈ ਨਾ ਮਿਲਦਾ।” ਸੈਲੇਬਸ ਤੋਂ ਲੈ ਕੇ ਯੂਜ਼ਰਸ ਤੱਕ ਹਰ ਕੋਈ ਉਸ ਦੀ ਪੋਸਟ ‘ਤੇ ਕੁਮੈਂਟ ਕਰਕੇ ਉਸ ਨੂੰ ਵਧਾਈ ਦੇ ਰਿਹਾ ਹੈ। ਦਰਅਸਲ ਦੇਵੋਲੀਨਾ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਸ ਦੇ ਚਿਹਰੇ ‘ਤੇ ਹਲਦੀ ਅਤੇ ਪੈਰਾਂ ‘ਤੇ ਮਹਿੰਦੀ ਲੱਗ ਰਹੀ ਹੈ। ਇੰਨਾ ਹੀ ਨਹੀਂ ਇਕ ਵੀਡੀਓ ‘ਚ ਉਸ ਦੇ ਮੱਥੇ ‘ਤੇ ਵੀ ਸਿੰਦੂਰ ਨਜ਼ਰ ਆ ਰਿਹਾ ਹੈ। ਅਜਿਹੇ ‘ਚ ਪ੍ਰਸ਼ੰਸਕ ਅੰਦਾਜ਼ਾ ਲਗਾ ਰਹੇ ਹਨ ਕਿ ਕੀ ਅਦਾਕਾਰਾ ਨੇ ਵਿਆਹ ਕਰਵਾ ਲਿਆ ਹੈ। ਦੇਵਲੀਨਾ ਭੱਟਾਚਾਜੀ ਨੇ ਇੰਸਟਾ ਸਟੋਰੀ ‘ਤੇ ਆਪਣੀ ਇੱਕ ਵੀਡੀਓ ਸ਼ੇਅਰ ਕੀਤੀ ਹੈ ਜਿਸ ‘ਚ ਉਹ ਆਪਣੀ ਲੱਤ ‘ਤੇ ਲੱਗੀ ਹੋਈ ਬ੍ਰਾਈਡਲ ਮਹਿੰਦੀ ਫਲਾਂਟ ਕਰ ਰਹੀ ਹੈ।

ਇਸ ਦੇ ਨਾਲ ਹੀ ਉਸ ਨੇ ਵਿਸ਼ਾਲ ਸਿੰਘ ਨਾਲ ਇੱਕ ਤਸਵੀਰ ਵੀ ਪੋਸਟ ਕੀਤੀ ਹੈ, ਜਿਸ ‘ਚ ਵਿਸ਼ਾਲ ਸਿੰਘ ਦੇਵੋਲੀਨਾ ਦੇ ਚਿਹਰੇ ‘ਤੇ ਹਲਦੀ ਲਗਾਉਂਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਦੇਵੋਲੀਨਾ ਨੇ ਪੀਲੇ ਰੰਗ ਦੇ ਕੱਪੜੇ ਪਹਿਨੇ ਹੋਏ ਹਨ। ਇਸ ਤੋਂ ਇਲਾਵਾ ਦੇਵੋਲੀਨਾ ਨੇ ਇੱਕ ਹੋਰ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਵਿਸ਼ਾਲ ਸਿੰਘ ਨਾਲ ‘ਛੋਕਰਾ ਜਵਾਨ ਰੇ’ ਗੀਤ ‘ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਦੇਵੋਲੀਨਾ ਦੀਆਂ ਗੱਲ੍ਹਾਂ ‘ਤੇ ਹਲਦੀ ਅਤੇ ਮੱਥੇ ‘ਤੇ ਸਿੰਦੂਰ ਨਜ਼ਰ ਆ ਰਿਹਾ ਹੈ। ਇਸਟਾ ‘ਤੇ ਸ਼ੇਅਰ ਕੀਤੀਆਂ ਗਈਆਂ ਕੁਝ ਹੋਰ ਤਸਵੀਰਾਂ ਦੇ ਵਿੱਚ ਦੇਵੋਲੀਨਾ ਆਪਣੇ ਹੱਥਾਂ ‘ਤੇ ਲੱਗੀ ਹੋਈ ਮਹਿੰਦੀ ਫਲਾਂਟ ਕਰ ਰਹੀ ਹੈ ਤੇ ਅਦਾਕਾਰਾ ਲਾੜੀ ਵਾਂਗ ਸਜੀ ਹੋਈ ਨਜ਼ਰ ਆ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...