October 25, 2026, 11:39 pm
----------- Advertisement -----------
HomeNewsEntertainmentਬਾਲੀਵੁੱਡ ਅਦਾਕਾਰ ਕਾਰਤਿਕ ਆਰੀਅਨ ਦੇ ਫੈਨ ਹੋਏ ਧਰਮਿੰਦਰ, ਅਦਾਕਾਰ ਦੀ ਤਾਰੀਫ ਕਰਦੇ...

ਬਾਲੀਵੁੱਡ ਅਦਾਕਾਰ ਕਾਰਤਿਕ ਆਰੀਅਨ ਦੇ ਫੈਨ ਹੋਏ ਧਰਮਿੰਦਰ, ਅਦਾਕਾਰ ਦੀ ਤਾਰੀਫ ਕਰਦੇ ਹੋਏ ਆਖੀ ਇਹ ਗੱਲ

Published on

----------- Advertisement -----------

ਬਾਲੀਵੁੱਡ ਫਿਲਮ ਇੰਡਸਟਰੀ ਦੇ ਹੀਮੈਨ ਧਰਮਿੰਦਰ ਹਮੇਸ਼ਾ ਬਾਹਰੋਂ ਆਉਣ ਵਾਲੇ ਮੁੰਡਿਆਂ ਦਾ ਸਾਥ ਦਿੰਦੇ ਰਹੇ ਹਨ। ਇਹੀ ਕਾਰਨ ਹੈ ਕਿ ਬਾਲੀਵੁੱਡ ਫਿਲਮ ਇੰਡਸਟਰੀ ਨਾਲ ਜੁੜੇ ਲੋਕ ਉਮਰ ਦੇ ਇਸ ਪੜਾਅ ‘ਤੇ ਵੀ ਧਰਮਿੰਦਰ ਦਾ ਇੰਨਾ ਸਨਮਾਨ ਕਰਦੇ ਹਨ। ਧਰਮਿੰਦਰ ਨੇ ਖੁੱਲ੍ਹੇ ਦਿਲ ਨਾਲ ਨਵੇਂ ਮੁੰਡਿਆਂ ਦੀ ਮਦਦ ਕੀਤੀ, ਜਿਨ੍ਹਾਂ ਵਿੱਚੋਂ ਕੁਝ ਵੱਡੇ ਸਿਤਾਰੇ ਬਣ ਗਏ। ਧਰਮਿੰਦਰ ਨੇ ਇੰਡਸਟਰੀ ਦੇ ਉਭਰਦੇ ਸੁਪਰਸਟਾਰ ਕਾਰਤਿਕ ਆਰੀਅਨ ਬਾਰੇ ਗੱਲ ਕਰਦੇ ਹੋਏ ਕਿਹਾ ਹੈ ਕਿ ਉਹ ਇੰਡਸਟਰੀ ਦੇ ਇਸ ਪਿਆਰੇ ਮੁੰਡੇ ਨੂੰ ਬਹੁਤ ਪਸੰਦ ਕਰਦੇ ਹਨ। ਧਰਮ ਦਾ ਮੰਨਣਾ ਹੈ ਕਿ ਕਾਰਤਿਕ ਆਰੀਅਨ ਬਹੁਤ ਮਿਹਨਤੀ ਹੈ। ਇੱਕ ਮੀਡੀਆ ਰਿਪੋਰਟ ਦੇ ਮੁਤਾਬਕ ਫ਼ਿਲਮ ‘ਸੱਤਿਆਪ੍ਰੇਮ ਕੀ ਕਥਾ’ ‘ਚ ਕਾਰਤਿਕ ਦੀ ਭੂਮਿਕਾ ਧਰਮਿੰਦਰ ਦੀ ਫ਼ਿਲਮ ‘ਸੱਤਿਆਕਾਮ’ ਦੇ ਕਿਰਦਾਰ ਤੋਂ ਪ੍ਰੇਰਿਤ ਹੈ। ਦੱਸ ਦੇਈਏ ਕਿ ਇਹ ਫ਼ਿਲਮ ਸਾਲ 1969 ‘ਚ ਆਈ ਸੀ, ਜਿਸ ਦਾ ਨਿਰਦੇਸ਼ਨ ਰਿਸ਼ੀਕੇਸ਼ ਮੁਖਰਜੀ ਨੇ ਕੀਤਾ ਸੀ।

ਇਸ ਫ਼ਿਲਮ ਨੇ ਨੈਸ਼ਨਲ ਐਵਾਰਡ ਵੀ ਜਿੱਤਿਆ ਸੀ। ਇੱਕ ਇੰਟਰਵਿਊ ਦੌਰਾਨ ਜਦੋਂ 87 ਸਾਲਾ ਅਦਾਕਾਰ ਨੂੰ ਇਸ ਬਾਰੇ ਦੱਸਿਆ ਗਿਆ ਤਾਂ ਉਨ੍ਹਾਂ ਨੇ ਕਾਰਤਿਕ ਦੀ ਤਾਰੀਫ਼ ਕਰਦਿਆਂ ਕਿਹਾ, “ਉਹ ਇੱਕ ਮਿਹਨਤੀ ਅਤੇ ਇਮਾਨਦਾਰ ਨੌਜਵਾਨ ਹੈ। ਉਸ ਦੇ ਚਿਹਰੇ ਵਿੱਚ ਇੱਕ ਮਾਸੂਮੀਅਤ ਅਤੇ ਇਮਾਨਦਾਰੀ ਹੈ। ਮੇਰੇ ਪ੍ਰਸ਼ੰਸਕ ਮੈਨੂੰ ਇਨ੍ਹਾਂ ਗੁਣਾਂ ਲਈ ਪਿਆਰ ਕਰਦੇ ਹਨ ਤੇ ਉਮੀਦ ਹੈ ਕਿ ਉਸ ਨੂੰ ਵੀ ਦਰਸ਼ਕਾਂ ਦਾ ਭਰਪੂਰ ਪਿਆਰ ਮਿਲੇਗਾ। ” ਵਰਕ ਫਰੰਟ ਦੀ ਗੱਲ ਕਰੀਏ ਤਾਂ ਧਰਮਿੰਦਰ ਜਲਦੀ ਹੀ ਕਰਨ ਜੌਹਰ ਦੀ ਰੋਮਾਂਟਿਕ ਕਾਮੇਡੀ ਫ਼ਿਲਮ ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ ਵਿੱਚ ਨਜ਼ਰ ਆਉਣਗੇ। ਇਸ ਫ਼ਿਲਮ ਨੂੰ 28 ਜੁਲਾਈ ਨੂੰ ਰਿਲੀਜ਼ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਫਿਲਮ ਵਿੱਚ ਉਨ੍ਹਾਂ ਦੇ ਨਾਲ ਰਣਵੀਰ ਸਿੰਘ, ਆਲੀਆ ਭੱਟ, ਸ਼ਬਾਨਾ ਆਜ਼ਮੀ ਅਤੇ ਜਯਾ ਬੱਚਨ ਮੁੱਖ ਭੂਮਿਕਾਵਾਂ ਵਿੱਚ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...