June 28, 2026, 6:26 am
----------- Advertisement -----------
HomeNewsEntertainment86 ਸਾਲਾ ਧਰਮਿੰਦਰ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼ ,ਸ਼ੇਅਰ ਕੀਤਾ...

86 ਸਾਲਾ ਧਰਮਿੰਦਰ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼ ,ਸ਼ੇਅਰ ਕੀਤਾ ਵੀਡੀਓ

Published on

----------- Advertisement -----------

86 ਸਾਲ ਦੀ ਉਮਰ ਵਿੱਚ ਧਰਮਿੰਦਰ ਦਿਲੋਂ ਜਵਾਨ ਹੋਣ ਦੀ ਜਿਉਂਦੀ ਜਾਗਦੀ ਮਿਸਾਲ ਹਨ। ਆਪਣੇ ਦਮਦਾਰ ਡਾਇਲਾਗਸ ਅਤੇ ਜ਼ਬਰਦਸਤ ਅਦਾਕਾਰੀ ਨਾਲ 6 ਦਹਾਕਿਆਂ ਤੱਕ ਦਰਸ਼ਕਾਂ ਦਾ ਮਨੋਰੰਜਨ ਕਰਨ ਵਾਲੇ ਅਭਿਨੇਤਾ ਧਰਮਿੰਦਰ ਹੁਣ ਲੋਕਾਂ ਨੂੰ ਕੋਰੋਨਾ ਮਹਾਮਾਰੀ ਬਾਰੇ ਜਾਗਰੂਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਧਰਮ ਨੇ ਇੰਸਟਾਗ੍ਰਾਮ ‘ਤੇ ਆਪਣੀ ਤਾਜ਼ਾ ਵੀਡੀਓ ਪੋਸਟ ਕੀਤੀ ਹੈ ਜਿਸ ‘ਚ ਉਹ ਕੋਵਿਡ ਦੀ ਬੂਸਟਰ ਡੋਜ਼ ਲੈਂਦੇ ਨਜ਼ਰ ਆ ਰਹੇ ਹਨ। ਵੀਡੀਓ ਸਾਂਝੀ ਕਰਦਿਆਂ ਉਨ੍ਹਾਂ ਲਿਖਿਆ, ‘ਦੋਸਤਾਂ ਨੂੰ ਗੁਜ਼ਾਰਿਸ਼ ਹੈ ਕਿ ਉਹ ਵੀ ਬੂਸਟਰ ਡੌਜ਼ ਲਗਵਾਉਣ।

https://www.instagram.com/p/CYn3ecUtHST/

ਵੀਡੀਓ ’ਚ ਉਹ ਕਹਿ ਰਹੇ ਹਨ, ‘ਬੂਸਟਰ ਲੈ ਰਿਹਾ ਹਾਂ ਬੂਸਟਰ, ਸਭ ਨੂੰ ਲੈਣਾ ਚਾਹੀਦਾ ਹੈ, ਲਗਾ ਦਿਓ। ਦਰਦ ਵੀ ਨਹੀਂ ਹੋਇਆ ਕੁਝ, ਇਸ ਤੋਂ ਬਾਅਦ ਮਾਸਕ ਵੀ ਜ਼ਰੂਰ ਪਹਿਨੋ।’ ਇਸ ਤੋਂ ਬਾਅਦ ਉਨ੍ਹਾਂ ਟੀਕਾ ਲਗਾਉਣ ਵਾਲੀ ਨਰਸ ਨੂੰ ਧੰਨਵਾਦ ਕਿਹਾ। ਉਨ੍ਹਾਂ ਨੇ ਡਾਕਟਰਾਂ ਦਾ ਵੀ ਧੰਨਵਾਦ ਕੀਤਾ। ਬੂਸਟਰ ਡੋਜ਼ ਲੈਂਦੇ ਹੋਏ ਧਰਮ ਦੀ ਇਸ ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕਾਂ ਦੀਆਂ ਸੋਸ਼ਲ ਮੀਡੀਆ ‘ਤੇ ਕਾਫੀ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ। ਦੱਸ ਦੇਈਏ ਕਿ ਧਰਮਿੰਦਰ ਜ਼ਿਆਦਾਤਰ ਸਮਾਂ ਆਪਣੇ ਲੋਨਾਵਲਾ ਵਾਲੇ ਫਾਰਮ ਹਾਊਸ ’ਤੇ ਬਤੀਤ ਕਰਦੇ ਹਨ ਤੇ ਇਸ ਸਮੇਂ ਵੀ ਉਹ ਉਥੇ ਹੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...