November 11, 2026, 7:11 pm
----------- Advertisement -----------
HomeNewsEntertainmentਧਰਮਿੰਦਰ ਨੇ ਦੱਸਿਆ ਕਿੰਝ ਰੱਖਦੇ ਹਨ ਆਪਣੇ ਆਪ ਨੂੰ ਫਿੱਟ ,87 ਸਾਲ...

ਧਰਮਿੰਦਰ ਨੇ ਦੱਸਿਆ ਕਿੰਝ ਰੱਖਦੇ ਹਨ ਆਪਣੇ ਆਪ ਨੂੰ ਫਿੱਟ ,87 ਸਾਲ ਦੀ ਉਮਰ ‘ਚ ਦਿਖਾਇਆ ਤੈਰਾਕੀ ਹੁਨਰ

Published on

----------- Advertisement -----------

ਬਾਲੀਵੁੱਡ ਦੇ ਦਿੱਗਜ ਅਭਿਨੇਤਾ ਧਰਮਿੰਦਰ ਨੇ ਹਾਲ ਹੀ ‘ਚ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਰਾਹੀਂ ਉਨ੍ਹਾਂ ਨੇ ਆਪਣੀ ਫਿਟਨੈੱਸ ਦਾ ਰਾਜ਼ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ। ਉਸ ਨੇ ਦੱਸਿਆ ਕਿ ਕਿਵੇਂ ਉਹ 87 ਸਾਲ ਦੀ ਉਮਰ ‘ਚ ਖੁਦ ਨੂੰ ਫਿੱਟ ਰੱਖਦਾ ਹੈ। ਧਰਮਿੰਦਰ ਦੇ ਇਸ ਵੀਡੀਓ ‘ਚ ਉਹ ਸਵੀਮਿੰਗ ਪੂਲ ‘ਚ ਤੈਰਾਕੀ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਨੂੰ ਸ਼ੇਅਰ ਕਰਦੇ ਹੋਏ ਅਦਾਕਾਰ ਨੇ ਕੈਪਸ਼ਨ ‘ਚ ਲਿਖਿਆ, ‘ਦੋਸਤੋ, ਸਿਹਤ ਧਨ ਹੈ, ਮੈਂ ਇਹ ਰੋਜ਼ ਕਰਦਾ ਹਾਂ, ਤੁਸੀਂ ਵੀ ਕਰੋ’। ਆਪਣਾ ਖਿਆਲ ਰੱਖਣਾ’ 87 ਸਾਲਾ ਧਰਮਿੰਦਰ ਅਸਲ ਜ਼ਿੰਦਗੀ ਦੇ ਨਾਲ-ਨਾਲ ਸੋਸ਼ਲ ਮੀਡੀਆ ‘ਤੇ ਵੀ ਕਾਫੀ ਸਰਗਰਮ ਹਨ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਗੱਲਬਾਤ ਕਰਦੇ ਰਹਿੰਦੇ ਹਨ। ਧਰਮਿੰਦਰ ਆਪਣੇ ਫਾਰਮ ਹਾਊਸ ‘ਤੇ ਜ਼ਿਆਦਾ ਸਮਾਂ ਬਿਤਾਉਂਦੇ ਹਨ, ਜੋ ਕਿ ਮੁੰਬਈ ਦੇ ਨੇੜੇ ਪਨਵੇਲ ਵਿੱਚ ਸਥਿਤ ਹੈ, ਕਿਉਂਕਿ ਉਹ ਫਿਲਮਾਂ ਵਿੱਚ ਘੱਟ ਸਰਗਰਮ ਹੈ।

ਧਰਮਿੰਦਰ ਇੱਥੇ ਖੇਤੀ ਦਾ ਕੰਮ ਵੀ ਕਰਦੇ ਹਨ, ਜਿਸ ਦੀਆਂ ਵੀਡੀਓਜ਼ ਅਕਸਰ ਸ਼ੇਅਰ ਕੀਤੀਆਂ ਜਾਂਦੀਆਂ ਹਨ। ਧਰਮਿੰਦਰ ਹੁਣ ਕਰਨ ਜੌਹਰ ਦੀ ਫਿਲਮ ‘ਰਾਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ‘ਚ ਨਜ਼ਰ ਆਉਣਗੇ। ਫਿਲਮ ਵਿੱਚ ਰਣਵੀਰ ਸਿੰਘ ਅਤੇ ਆਲੀਆ ਭੱਟ ਮੁੱਖ ਭੂਮਿਕਾਵਾਂ ਵਿੱਚ ਹਨ, ਜਦੋਂ ਕਿ ਧਰਮਿੰਦਰ, ਸ਼ਬਾਨਾ ਆਜ਼ਮੀ ਅਤੇ ਜਯਾ ਬੱਚਨ ਸਹਾਇਕ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਧਰਮਿੰਦਰ ਨੂੰ ਹਾਲ ਹੀ ‘ਚ ਜੀ5 ‘ਤੇ ਰਿਲੀਜ਼ ਹੋਈ ਵੈੱਬ ਸੀਰੀਜ਼ ਤਾਜ ਡਿਵਾਈਡਡ ਬਾਏ ਬਲੱਡ ‘ਚ ਖਾਸ ਭੂਮਿਕਾ ‘ਚ ਦੇਖਿਆ ਗਿਆ ਸੀ। ਇਸ ਤੋਂ ਇਲਾਵਾ ਧਰਮਿੰਦਰ ਆਪਣੇ ਹੋਮ ਪ੍ਰੋਡਕਸ਼ਨ ਅਪਨੇ 2 ਵਿੱਚ ਵੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਆਖਰੀ ਫਿਲਮ ਸ਼ਿਮਲਾ ਮਿਰਚੀ ਹੈ, ਜਿਸ ਦਾ ਨਿਰਦੇਸ਼ਨ ਰਮੇਸ਼ ਸਿੱਪੀ ਨੇ ਕੀਤਾ ਸੀ। ਫਿਲਮ ਵਿੱਚ ਰਾਜਕੁਮਾਰ ਰਾਓ ਅਤੇ ਰਕੁਲਪ੍ਰੀਤ ਸਿੰਘ ਮੁੱਖ ਭੂਮਿਕਾਵਾਂ ਵਿੱਚ ਸਨ, ਜਦੋਂ ਕਿ ਹੇਮਾ ਮਾਲਿਨੀ ਨੇ ਧਰਮਿੰਦਰ ਦੇ ਨਾਲ ਸਹਾਇਕ ਭੂਮਿਕਾ ਨਿਭਾਈ ਸੀ। ਇਹ ਫਿਲਮ 2020 ਵਿੱਚ ਰਿਲੀਜ਼ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...