ਬਾਲੀਵੁੱਡ ਦੇ ‘ਹੀ-ਮੈਨ’ ਦੇ ਨਾਂ ਨਾਲ ਮਸ਼ਹੂਰ ਧਰਮਿੰਦਰ ਆਪਣੇ ਸਮੇਂ ਦੇ ਸਭ ਤੋਂ ਵੱਡੇ ਸੁਪਰਸਟਾਰ ਸਨ। ਧਰਮਿੰਦਰ ਜੋ ਕਿ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।ਹਾਲ ਹੀ ਵਿਚ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਅਦਾਕਾਰ ਆਪਣੇ ਇਕ ਪ੍ਰਸ਼ੰਸਕ ਦੇ ਵੱਲੋਂ ਭੇਜੀ ਗਈ ਪੇਂਟਿੰਗ ਦਿਖਾ ਰਹੇ ਹਨ। ਜਿਸ ‘ਚ ਅਦਾਕਾਰ ਨੂੰ ਹੱਲ ਚਲਾਉਂਦੇ ਹੋਏ ਦਿਖਾਇਆ ਗਿਆ ਹੈ।
ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਚਾਹਤ ਕੀ ਹਦੇਂ ਨਹੀਂ ਹੋਤੀ ਦੋਸਤੋ, ਜਨਮ ਦਿਨ ਦਾ ਤੋਹਫ਼ਾ, ਇਕ ਪਿਆਰੇ ਜਿਹੇ ਪ੍ਰਸ਼ੰਸਕ ਤੋਂ’।ਅਦਾਕਾਰ ਧਰਮਿੰਦਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕਰਦੇ ਹਨ। ਪਿਛਲੇ ਕਾਫੀ ਸਮੇਂ ਤੋਂ ਉਹ ਆਪਣੇ ਫਾਰਮ ਹਾਊਸ ‘ਚ ਸਮਾਂ ਬਿਤਾ ਰਹੇ ਹਨ। ਉਨ੍ਹਾਂ ਨੂੰ ਖੇਤੀ ਅਤੇ ਕੁਦਰਤ ਨਾਲ ਬਹੁਤ ਜ਼ਿਆਦਾ ਮੋਹ ਹੈ ਅਤੇ ਅਕਸਰ ਉਹ ਆਪਣੇ ਫਾਰਮ ਹਾਊਸ ਤੋਂ ਕੁਦਰਤ ਦੇ ਨਜ਼ਾਰਿਆਂ ਦੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਧਰਮਿੰਦਰ ਦਾ ਅਸਲੀ ਨਾਂ ਧਰਮ ਸਿੰਘ ਦਿਓਲ ਹੈ। ਅਦਾਕਾਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 1960 ‘ਚ ਫਿਲਮ ‘ਦਿਲ ਭੀ ਤੇਰਾ ਹਮ ਭੀ ਤੇਰੇ’ ਨਾਲ ਕੀਤੀ ਸੀ। 1970 ਦੇ ਦਹਾਕੇ ‘ਚ ਧਰਮਿੰਦਰ ਨੂੰ ਦੁਨੀਆ ਦੇ ਸਭ ਤੋਂ ਖੂਬਸੂਰਤ ਆਦਮੀ ਦਾ ਐਵਾਰਡ ਵੀ ਮਿਲ ਚੁੱਕਾ ਹੈ।