July 23, 2026, 1:21 am
----------- Advertisement -----------
HomeNewsEntertainmentਜਨਮਦਿਨ ਮੌਕੇ ਜਾਣੋ ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਧਰਮਿੰਦਰ ਦੀ ਜ਼ਿੰਦਗੀ ਨਾਲ ਜੁੜੀਆਂ...

ਜਨਮਦਿਨ ਮੌਕੇ ਜਾਣੋ ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਧਰਮਿੰਦਰ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ ਬਾਰੇ

Published on

----------- Advertisement -----------

ਬਾਲੀਵੁੱਡ ਦੇ ਹੀਮਨ ਕਹੇ ਜਾਣ ਵਾਲੇ ਧਰਮਿੰਦਰ ਉਨ੍ਹਾਂ ਅਦਾਕਾਰਾਂ ਵਿੱਚੋਂ ਇੱਕ ਹਨ ਜਿਨ੍ਹਾਂ ਨੇ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ ‘ਤੇ ਰਾਜ ਕੀਤਾ ਹੈ। ਆਪਣੇ ਹਰ ਕਿਰਦਾਰ ਨਾਲ ਅਮਿੱਟ ਛਾਪ ਛੱਡਣ ਵਾਲੇ ਧਰਮਿੰਦਰ ਅੱਜ ਆਪਣਾ 86ਵਾਂ ਜਨਮਦਿਨ ਮਨਾ ਰਹੇ ਹਨ। ਧਰਮਿੰਦਰ ਦਾ ਅਸਲ ਨਾਂਅ ਧਰਮ ਸਿੰਘ ਦਿਓਲ ਹੈ। ਬਾਲੀਵੁੱਡ ‘ਚ ਹੀਮੈਨ ਦੇ ਨਾਂਅ ਨਾਲ ਮਸ਼ਹੂਰ ਧਰਮਿੰਦ ਦਾ ਜਨਮਦਿਨ 8 ਦਸੰਬਰ ਨੂੰ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਾਹਨੇਵਾਲ ਵਿੱਚ 8 ਦਸੰਬਰ 1935 ਨੂੰ ਇੱਕ ਜੱਟ ਸਿੱਖ ਪਰਿਵਾਰ ਵਿੱਚ ਜਨਮੇ ਧਰਮਿੰਦਰ ਦਾ ਬਚਪਨ ਪਿੰਡ ਵਿੱਚ ਹੀ ਬੀਤਿਆ। ਧਰਮਿੰਦਰ ਬਾਲੀਵੁੱਡ ਦੇ ਇੱਕ ਸਫਲ ਅਭਿਨੇਤਾ ਹਨ, ਜਿਨ੍ਹਾਂ ਨੇ 5 ਦਹਾਕਿਆਂ ਵਿੱਚ ਲਗਭਗ 300 ਫਿਲਮਾਂ ਵਿੱਚ ਕੰਮ ਕੀਤਾ।

ਧਰਮਿੰਦਰ ਨੇ ਵੀ ਮੁੱਖ ਭੂਮਿਕਾ ਨਿਭਾਈ, ਜਦੋਂ ਉਹ ਵੱਡਾ ਹੋਣ ਲੱਗਾ ਤਾਂ ਉਨ੍ਹਾਂ ਨੇ ਕਿਰਦਾਰ ਨਿਭਾਉਣਾ ਸ਼ੁਰੂ ਕਰ ਦਿੱਤਾ। ਹਿੰਦੀ ਸਿਨੇਮਾ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਫਿਲਮਫੇਅਰ ਲਾਈਫ ਟਾਈਮ ਅਚੀਵਮੈਂਟ ਐਵਾਰਡ ਵੀ ਮਿਲਿਆ ਹੈ। ਧਰਮਿੰਦਰ ਨੇ ਰਾਸ਼ਟਰੀ ਪੱਧਰ ‘ਤੇ ਆਯੋਜਿਤ ਫ਼ਿਲਮ ਫੇਅਰ ਮੈਗਜ਼ੀਨ ਦੇ ਨਵੇਂ ਪ੍ਰਤਿਭਾ ਪੁਰਸਕਾਰ ਦੇ ਜੇਤੂ ਵਜੋਂ ਮੁੰਬਈ ਆਏ ਸਨ, ਹਾਲਾਂਕਿ ਉਹ ਜਿਸ ਫ਼ਿਲਮ ਲਈ ਪੰਜਾਬ ਤੋਂ ਮੁੰਬਈ ਆਏ ਸਨ, ਉਹ ਕਦੇ ਨਹੀਂ ਬਣੀ ਸੀ। ਇਸ ਕਾਰਨ ਧਰਮਿੰਦਰ ਨੂੰ ਮੁੰਬਈ ‘ਚ ਕਾਫੀ ਸਮਾਂ ਸੰਘਰਸ਼ ਕਰਨਾ ਪਿਆ। 1960 ਵਿੱਚ, ਧਰਮਿੰਦਰ ਨੂੰ ਪਹਿਲੀ ਵਾਰ ਅਰਜੁਨ ਹਿੰਗੋਰਾਨੀ ਦੀ ਫ਼ਿਲਮ ‘ਦਿਲ ਵੀ ਤੇਰਾ ਹਮ ਭੀ ਤੇਰੇ’ ਵਿੱਚ ਕੰਮ ਮਿਲਿਆ।

ਹੌਲੀ-ਹੌਲੀ ਕੁਝ ਸਾਲਾਂ ਤੱਕ ਸੰਘਰਸ਼ ਕਰਨ ਤੋਂ ਬਾਅਦ ਧਰਮਿੰਦਰ ਇੰਨੇ ਮਸ਼ਹੂਰ ਹੋ ਗਏ ਕਿ ਉਹ ਨੌਜਵਾਨਾਂ ਦੇ ਦਿਲਾਂ ਦੀ ਧੜਕਣ ਬਣ ਗਏ। ਧਰਮਿੰਦਰ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਵਿਆਹ 19 ਸਾਲ ਦੀ ਉਮਰ ‘ਚ ਪ੍ਰਕਾਸ਼ ਕੌਰ ਨਾਲ 1954 ‘ਚ ਹੋਇਆ ਸੀ। ਪ੍ਰਕਾਸ਼ ਅਤੇ ਧਰਮਿੰਦਰ ਦੇ ਚਾਰ ਬੱਚੇ ਹਨ। ਪੁੱਤਰ ਸੰਨੀ ਦਿਓਲ, ਬੌਬੀ ਦਿਓਲ, ਧੀਆਂ ਵਿਜੇਤਾ ਅਤੇ ਅਜੀਤਾ। ਫ਼ਿਲਮ ਇੰਡਸਟਰੀ ਦਾ ਹਿੱਸਾ ਬਣਨ ਤੋਂ ਬਾਅਦ, ਧਰਮਿੰਦਰ ਨੂੰ ਹੇਮਾ ਮਾਲਿਨੀ ਨਾਲ ਪਿਆਰ ਹੋ ਗਿਆ ਅਤੇ 1980 ਵਿੱਚ ਹੇਮਾ ਨਾਲ ਵਿਆਹ ਕਰਵਾ ਲਿਆ। ਉਨ੍ਹਾਂ ਦੀਆਂ ਦੋ ਧੀਆਂ ਈਸ਼ਾ ਦਿਓਲ ਅਤੇ ਅਹਾਨਾ ਦਿਓਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...