September 7, 2026, 8:31 pm
----------- Advertisement -----------
HomeNewsEntertainmentਦੀਆ ਮਿਰਜ਼ਾ ਨੇ ਵਿਆਹ ਦੀ ਵਰ੍ਹੇਗੰਢ ਮੌਕੇ ਪਤੀ ਵੈਭਵ ਲਈ ਲਿਖਿਆ ਪਿਆਰ...

ਦੀਆ ਮਿਰਜ਼ਾ ਨੇ ਵਿਆਹ ਦੀ ਵਰ੍ਹੇਗੰਢ ਮੌਕੇ ਪਤੀ ਵੈਭਵ ਲਈ ਲਿਖਿਆ ਪਿਆਰ ਭਰਿਆ Note

Published on

----------- Advertisement -----------

15 ਫਰਵਰੀ ਨੂੰ ਅਦਾਕਾਰਾ ਦੀਆ ਮਿਰਜ਼ਾ ਅਤੇ ਕਾਰੋਬਾਰੀ ਵੈਭਵ ਰੇਖੀ ਨੇ ਆਪਣੇ ਵਿਆਹ ਦੀ ਦੂਜੀ ਵਰ੍ਹੇਗੰਢ ਮਨਾਈ। ਇਸ ਮੌਕੇ ‘ਤੇ ਦੀਆ ਨੇ ਆਪਣੇ ਵਿਆਹ ਦੀ ਇਕ ਅਣਦੇਖੀ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਦੋਵੇਂ ਵਿਆਹ ਦੀਆਂ ਰਸਮਾਂ ਨਿਭਾਉਂਦੇ ਨਜ਼ਰ ਆ ਰਹੇ ਹਨ। ਵੀਡੀਓ ‘ਚ ਵੈਭਵ ਵੀ ਦੀਆ ਲਈ ਲਵ ਸਪੀਚ ਦੇ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਦੀਆ ਨੇ ਕੈਪਸ਼ਨ ਵੀ ਲਿਖਿਆ ਹੈ।
ਉਨ੍ਹਾਂ ਲਿਖਿਆ- ‘ਹੇਪੀ ਐਨੀਵਰਸਰੀ ਮੇਰੇ ਪਤੀ। ਮੇਰੀ ਜ਼ਿੰਦਗੀ ਦੇ ਸਭ ਤੋਂ ਵੱਡੇ ਤੋਹਫ਼ੇ, ਸੱਚੇ ਪਿਆਰ ਅਤੇ ਸਾਡੇ ਬੱਚਿਆਂ ਲਈ ਧੰਨਵਾਦ। ਉਸਨੇ ਕੈਪਸ਼ਨ ਵਿੱਚ ਆਪਣੇ ਪਤੀ ਲਈ ਇੱਕ ਕਵਿਤਾ ਵੀ ਲਿਖੀ ਹੈ।
ਸ਼ੇਅਰ ਕੀਤੇ ਵੀਡੀਓ ‘ਚ ਦੀਆ ਲਾਲ ਸਾੜ੍ਹੀ ਅਤੇ ਬ੍ਰਾਈਡਲ ਲੁੱਕ ‘ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਜਦੋਂ ਕਿ ਵੈਭਵ ਨੇ ਸਫੇਦ ਕੁੜਤਾ ਪਜਾਮਾ ਪਾਇਆ ਹੋਇਆ ਹੈ। ਜੋੜੇ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਕਾਫੀ ਖੁਸ਼ ਨਜ਼ਰ ਆ ਰਹੇ ਸਨ। ਦੱਸ ਦਈਏ ਕਿ ਵੀਡੀਓ ‘ਤੇ ਲੋਕ ਕਾਫੀ ਪ੍ਰਤੀਕਿਰਿਆ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਵਿਆਹ ਦੀ ਵਰ੍ਹੇਗੰਢ ਦੀਆਂ ਵਧਾਈਆਂ ਵੀ ਦੇ ਰਹੇ ਹਨ। ਕਈ ਮਸ਼ਹੂਰ ਹਸਤੀਆਂ ਨੇ ਕਮੈਂਟਸ ਵਿੱਚ ਜੋੜੇ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...