June 9, 2026, 11:03 pm
----------- Advertisement -----------
HomeNewsEntertainmentB'DAY: ਜੇਠਾਲਾਲ ਬਣਨ ਤੋਂ ਬਾਅਦ ਬਦਲ ਗਈ ਦਿਲੀਪ ਜੋਸ਼ੀ ਦੀ ਜ਼ਿੰਦਗੀ, ਕਦੀ...

B’DAY: ਜੇਠਾਲਾਲ ਬਣਨ ਤੋਂ ਬਾਅਦ ਬਦਲ ਗਈ ਦਿਲੀਪ ਜੋਸ਼ੀ ਦੀ ਜ਼ਿੰਦਗੀ, ਕਦੀ 50 ਰੁਪਏ ਫ਼ੀਸ ਲੈ ਕਰਦੇ ਸੀ ਕੰਮ

Published on

----------- Advertisement -----------

ਤਾਰਕ ਮਹਿਤਾ ਕਾ ਉਲਟਾ ਚਸ਼ਮਾ ਇੱਕ ਅਜਿਹਾ ਸ਼ੋਅ ਹੈ ਜੋ ਕਈ ਸਾਲਾਂ ਤੋਂ ਦਰਸ਼ਕਾਂ ਦਾ ਦਿਲ ਜਿੱਤ ਰਿਹਾ ਹੈ। ਇਸ ਸ਼ੋਅ ‘ਚ ਜੇਠਾਲਾਲ ਦਾ ਕਿਰਦਾਰ ਨਿਭਾਉਣ ਵਾਲੇ ਦਿਲੀਪ ਜੋਸ਼ੀ ਅੱਜ ਆਪਣਾ 54ਵਾਂ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਦਮ ‘ਤੇ ਦਰਸ਼ਕਾਂ ਦੇ ਦਿਲਾਂ ‘ਚ ਖਾਸ ਜਗ੍ਹਾ ਬਣਾਈ ਹੈ। ਹਾਲਾਂਕਿ ਦਿਲੀਪ ਨੇ 12 ਸਾਲ ਦੀ ਉਮਰ ਤੋਂ ਐਕਟਿੰਗ ਦੀ ਦੁਨੀਆ ‘ਚ ਐਂਟਰੀ ਕੀਤੀ ਸੀ ਅਤੇ ਕਈ ਫਿਲਮਾਂ ‘ਚ ਵੀ ਕੰਮ ਕੀਤਾ ਪਰ ਇਸ ਸ਼ੋਅ ਨਾਲ ਉਨ੍ਹਾਂ ਦੀ ਕਿਸਮਤ ਚਮਕੀ। ਇਸ ਸ਼ੋਅ ਨੇ ਉਸ ਨੂੰ ਫਰਸ਼ ਤੋਂ ਅਰਸ਼ ‘ਤੇ ਬੈਠਾ ਦਿੱਤਾ। ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਸਾਲ 2008 ਤੋਂ ਲਗਾਤਾਰ ਪ੍ਰਸਾਰਿਤ ਹੋ ਰਿਹਾ ਹੈ।

ਦਿਲੀਪ ਜੋਸ਼ੀ ਦੀ ਅਦਾਕਾਰੀ ਅਤੇ ਜੇਠਾਲਾਲ ਦੇ ਰਵੱਈਏ ਦਾ ਹਰ ਕੋਈ ਕਾਇਲ ਹੈ, ਪਰ ਦਿਲਚਸਪ ਗੱਲ ਇਹ ਹੈ ਕਿ ਇਸ ਸ਼ੋਅ ਨੂੰ ਕਰਨ ਤੋਂ ਤੁਰੰਤ ਪਹਿਲਾਂ ਹੀ ਦਿਲੀਪ ਜੋਸ਼ੀ ਨੇ ਅਦਾਕਾਰੀ ਦੀ ਦੁਨੀਆ ਛੱਡਣ ਦੀ ਤਿਆਰੀ ਕਰ ਲਈ ਸੀ। ਇਸ ਸ਼ੋਅ ਤੋਂ ਪਹਿਲਾਂ ਵੀ ਦਿਲੀਪ ਜੋਸ਼ੀ ਐਕਟਿੰਗ ਕਰਦੇ ਸਨ ਪਰ ਉਨ੍ਹਾਂ ਨੇ ਟੀਵੀ ਸੀਰੀਅਲਾਂ ਅਤੇ ਫਿਲਮਾਂ ‘ਚ ਛੋਟੀਆਂ-ਛੋਟੀਆਂ ਭੂਮਿਕਾਵਾਂ ਕੀਤੀਆਂ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਤਾਰਕ ਮਹਿਤਾ ਸ਼ੋਅ ਲਈ ਦਿਲੀਪ ਮੇਕਰਸ ਦੀ ਪਹਿਲੀ ਪਸੰਦ ਨਹੀਂ ਸਨ। ਦਿਲੀਪ ਜੋਸ਼ੀ ਤੋਂ ਪਹਿਲਾਂ ਕਈ ਕਲਾਕਾਰਾਂ ਨੂੰ ਜੇਠਾਲਾਲ ਦੀ ਭੂਮਿਕਾ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਸਾਰਿਆਂ ਨੇ ਇਹ ਭੂਮਿਕਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਇਹ ਰਾਜਪਾਲ ਯਾਦਵ, ਕੀਕੂ ਸ਼ਾਰਦਾ, ਅਲੀ ਅਸਗਰ, ਅਹਿਸਾਨ ਕੁਰੈਸ਼ੀ, ਯੋਗੇਸ਼ ਤ੍ਰਿਪਾਠੀ ਆਦਿ ਕਲਾਕਾਰਾਂ ਦੇ ਇਨਕਾਰ ਕਰਨ ‘ਤੇ ਦਿਲੀਪ ਜੋਸ਼ੀ ਕੋਲ ਆਇਆ। ਇਸ ਤੋਂ ਬਾਅਦ ਉਨ੍ਹਾਂ ਨੂੰ ਕਦੇ ਪਿੱਛੇ ਮੁੜ ਕੇ ਨਹੀਂ ਦੇਖਣਾ ਪਿਆ। ਦਿਲੀਪ ਜੋਸ਼ੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਬੈਕਸਟੇਜ ਕਲਾਕਾਰ ਵਜੋਂ ਕਮਰਸ਼ੀਅਲ ਸਟੇਜ ਤੋਂ ਕੀਤੀ ਸੀ। ਆਪਣੇ ਹਰ ਰੋਲ ਲਈ ਉਹ ਸਿਰਫ 50 ਰੁਪਏ ਫੀਸ ਲੈਂਦੇ ਸਨ। ਇਸ ਦਾ ਕਾਰਨ ਇਹ ਸੀ ਕਿ ਦਿਲੀਪ ਜੋਸ਼ੀ ਨੂੰ ਰੰਗਮੰਚ ਦਾ ਬਹੁਤ ਸ਼ੌਕ ਸੀ ਕਿ ਉਹ ਇਸ ਰਕਮ ਲਈ ਵੀ ਖੁਸ਼ੀ-ਖੁਸ਼ੀ ਕੰਮ ਕਰਦੇ ਸੀ। ਉਨ੍ਹਾਂ ਦੀ ਮਿਹਨਤ ਅਤੇ ਕਿਸਮਤ ਰੰਗ ਲਿਆਈ ਅਤੇ ਅੱਜ ਉਹ ਉਸ ਪੜਾਅ ‘ਤੇ ਹਨ ਜਦੋਂ ਉਨ੍ਹਾਂ ਪ੍ਰਤੀ ਐਪੀਸੋਡ 1.5 ਲੱਖ ਰੁਪਏ ਤੱਕ ਦੀ ਰਕਮ ਅਦਾ ਕੀਤੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...