November 11, 2026, 11:52 pm
----------- Advertisement -----------
HomeNewsBreaking Newsਦਿਲੀਪ ਜੋਸ਼ੀ ਨੇ 'ਤਾਰਕ ਮਹਿਤਾ…' ਸ਼ੋਅ ਤੋਂ ਲਿਆ ਬ੍ਰੇਕ: ਪਿਛਲੇ 15 ਸਾਲਾਂ...

ਦਿਲੀਪ ਜੋਸ਼ੀ ਨੇ ‘ਤਾਰਕ ਮਹਿਤਾ…’ ਸ਼ੋਅ ਤੋਂ ਲਿਆ ਬ੍ਰੇਕ: ਪਿਛਲੇ 15 ਸਾਲਾਂ ਤੋਂ ਨਿਭਾ ਰਹੇ ਨੇ ਜੇਠਾਲਾਲ ਦਾ ਕਿਰਦਾਰ

Published on

----------- Advertisement -----------

ਮੁੰਬਈ, 1 ਅਕਤੂਬਰ 2023 – ਟੈਲੀਵਿਜ਼ਨ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਪਿਛਲੇ ਕੁਝ ਸਮੇਂ ਤੋਂ ਵਿਵਾਦਾਂ ‘ਚ ਹੈ। ਇਸ ਦੌਰਾਨ ਖਬਰਾਂ ਹਨ ਕਿ ਜੇਠਾਲਾਲ ਦਾ ਕਿਰਦਾਰ ਨਿਭਾਉਣ ਵਾਲੇ ਦਿਲੀਪ ਜੋਸ਼ੀ ਨੇ ਕੁਝ ਸਮੇਂ ਲਈ ਸ਼ੋਅ ਤੋਂ ਬ੍ਰੇਕ ਲਿਆ ਹੈ। ਈਟਾਈਮਜ਼ ਦੀ ਰਿਪੋਰਟ ਮੁਤਾਬਕ ਦਿਲੀਪ ਜੋਸ਼ੀ ਨੇ ਹਮੇਸ਼ਾ ਸ਼ੋਅ ਦੀ ਸ਼ੂਟਿੰਗ ਨੂੰ ਤਰਜੀਹ ਦਿੱਤੀ ਹੈ, ਇਸ ਲਈ ਉਨ੍ਹਾਂ ਨੇ ਬਹੁਤ ਘੱਟ ਛੁੱਟੀਆਂ ਲਈਆਂ ਹਨ ਪਰ ਹੁਣ ਉਹ ਕੁਝ ਸਮੇਂ ਲਈ ਸ਼ੋਅ ਤੋਂ ਗਾਇਬ ਰਹਿਣਗੇ।

ਮੀਡੀਆ ਰਿਪੋਰਟਾਂ ਮੁਤਾਬਕ ਦਿਲੀਪ ਜੋਸ਼ੀ ਕੰਮ ਤੋਂ ਛੁੱਟੀ ਮਿਲਣ ਤੋਂ ਬਾਅਦ ਆਪਣੇ ਪਰਿਵਾਰ ਨਾਲ ਤਨਜ਼ਾਨੀਆ ਚਲੇ ਗਏ ਹਨ। ਉਹ ਧਾਰਮਿਕ ਯਾਤਰਾ ‘ਤੇ ਹਨ ਅਤੇ ਉਥੇ ਸਵਾਮੀਨਾਰਾਇਣ ਮੰਦਰ ‘ਚ ਹੋਣ ਵਾਲੇ ਸਮਾਗਮ ‘ਚ ਹਿੱਸਾ ਲੈਣਗੇ। ਦਲੀਪ ਜੋਸ਼ੀ ਆਬੂ ਧਾਬੀ ਵੀ ਜਾਣਗੇ।

ਦਿਲੀਪ ਜੋਸ਼ੀ 2008 ਤੋਂ ਇਸ ਸ਼ੋਅ ਨਾਲ ਜੁੜੇ ਹੋਏ ਹਨ ਜਦੋਂ ਇਹ ਸ਼ੁਰੂ ਹੋਇਆ ਸੀ। 15 ਸਾਲ ਬਾਅਦ ਵੀ ਜੇਠਾਲਾਲ ਦੇ ਕਿਰਦਾਰ ਵਿੱਚ ਉਨ੍ਹਾਂ ਦੀ ਪ੍ਰਸਿੱਧੀ ਪਹਿਲਾਂ ਵਾਂਗ ਹੀ ਹੈ। ਇਨ੍ਹਾਂ ਸਾਲਾਂ ਦੌਰਾਨ, ਕਈ ਅਦਾਕਾਰਾਂ ਨੇ ਸ਼ੋਅ ਨੂੰ ਅਲਵਿਦਾ ਕਿਹਾ। ਇਨ੍ਹਾਂ ‘ਚੋਂ ਇਕ ਹੈ ਦਿਸ਼ਾ ਵਕਾਨੀ ਜੋ ਦਯਾਬੇਨ ਦੇ ਕਿਰਦਾਰ ‘ਚ ਨਜ਼ਰ ਆਈ ਸੀ। ਦਿਸ਼ਾ 2017 ਵਿੱਚ ਮੈਟਰਨਿਟੀ ਬ੍ਰੇਕ ਤੋਂ ਬਾਅਦ ਸ਼ੋਅ ਵਿੱਚ ਵਾਪਸ ਨਹੀਂ ਆਈ। ਉਨ੍ਹਾਂ ਤੋਂ ਇਲਾਵਾ ਸ਼ੈਲੇਸ਼ ਲੋਢਾ, ਜੈਨੀਫਰ ਬੈਨੀਵਾਲ ਮਿਸਤਰੀ, ਰਾਜ ਅਨਦਕਟ ਵਰਗੇ ਕਲਾਕਾਰ ਵੀ ਪਿਛਲੇ ਇਕ ਸਾਲ ਦੇ ਅੰਦਰ ਹੀ ਸ਼ੋਅ ਛੱਡ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...