September 17, 2026, 2:48 am
----------- Advertisement -----------
HomeNewsEntertainmentਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਦੀ ਮੋਸਟ ਅਵੇਟਿਡ ਫਿਲਮ 'Jodi' ਦੀ ਨਵੀਂ...

ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਦੀ ਮੋਸਟ ਅਵੇਟਿਡ ਫਿਲਮ ‘Jodi’ ਦੀ ਨਵੀਂ ਰਿਲੀਜ਼ ਡੇਟ ਆਈ ਸਾਹਮਣੇ

Published on

----------- Advertisement -----------

ਹਰ ਇੱਕ ਨੂੰ ਆਪਣੀ ਗਾਇਕੀ ਤੇ ਅਦਾਕਾਰੀ ਦੇ ਨਾਲ ਮੁਰੀਦ ਬਨਾਉਣ ਵਾਲੇ ਪੰਜਾਬੀ ਸਟਾਰ ਕਲਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਫੈਨਸ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦੱਸ ਦਈਏ ਕਿ ਉਸ ਦੀ ਸਭ ਤੋਂ ਵੱਡੀ ਫਿਲਮਾਂ ਚੋਂ ਇੱਕ ਜਲਦੀ ਹੀ ਵੱਡੇ ਪਰਦੇ ‘ਤੇ ਆਉਣ ਲਈ ਤਿਆਰ ਹੈ। ਅਸੀਂ ਗੱਲ ਕਰ ਰਹੇ ਹਾਂ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਦੀ ਆਉਣ ਵਾਲੀ ਫਿਲਮ ‘ਜੋੜੀ’ ਦੀ। ਜੀ ਹਾਂ, ਫਿਲਮ ਨਿਰਮਾਤਾਵਾਂ ਨੇ ਆਖਿਰਕਾਰ ਫਿਲਮ ਜੋੜੀ ਦੀ ਰਿਲੀਜ਼ ਡੇਟ ਦਾ ਖੁਲਾਸਾ ਕਰ ਦਿੱਤਾ ਹੈ। ਇਸ ਖ਼ਬਰ ਨੂੰ ਦਿਲਜੀਤ ਦੋਸਾਂਝ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਸ਼ੇਅਰ ਕੀਤਾ। ਉਨ੍ਹਾਂ ਨੇ ਸ਼ਾਨਦਾਰ ਪੋਸਟਰ ਸ਼ੇਅਰ ਕੀਤਾ। ਪੋਸਟਰ ਨਾ ਸਿਰਫ਼ ਇੱਕੋ ਵਾਈਬ ਦਿੰਦਾ ਹੈ, ਤੇ ਉਹ ਹੈ ਪਿਆਰ।

ਫਿਲਮ ਦੇ ਪੋਸਟਰ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਇਸ ਫਿਲਮ ਦਾ ਮਿਊਜ਼ਿਕ ਯੂਐਸਪੀ ਹੋਵੇਗਾ। ਤੁਸੀਂ ਬੈਕਗ੍ਰਾਉਂਡ ਵਿੱਚ ਸੰਗੀਤਕ ਨੋਟਸ ਅਤੇ ਇੱਕ ਟੇਪ ਦੇਖ ਸਕਦੇ ਹੋ ਜਿਸ ਵਿੱਚ ਲਿਖਿਆ ਹੈ, “ਦਿਲਜੀਤ ਅਤੇ ਨਿਮਰਤ।” ਦੱਸ ਦਈਏ ਚਾਹੁਣ ਵਾਲੇ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸੁਕ ਨੇ। ਇਹ ਫ਼ਿਲਮ ਰਿਦਮ ਬੁਆਏਜ਼ ਐਂਟਰਟੇਨਮੈਂਟ ਤੇ ਦੋਸਾਂਝਾਵਾਲਾ ਪ੍ਰੋਡਕਸ਼ਨ ਦੀ ਪੇਸ਼ਕਸ਼ ਹੈ। ਇਸ ਫ਼ਿਲਮ ‘ਚ ਮੁੱਖ ਭੂਮਿਕਾ ‘ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਨੇ। ‘ਜੋੜੀ’ ਫ਼ਿਲਮ ਦੀ ਕਹਾਣੀ ਅੰਬਰਦੀਪ ਸਿੰਘ ਵੱਲੋਂ ਲਿਖੀ ਗਈ ਹੈ ਤੇ ਉਨ੍ਹਾਂ ਦੇ ਨਿਰਦੇਸ਼ਨ ਦੇ ਰੇਖ-ਦੇਖ ਹੇਠ ਹੀ ਇਸ ਫ਼ਿਲਮ ਨੂੰ ਤਿਆਰ ਕੀਤਾ ਗਿਆ ਹੈ । ਹਾਲਾਂਕਿ ਫਿਲਮ ਬਾਰੇ ਹੋਰ ਜਾਣਨ ਲਈ ਸਾਨੂੰ ਟ੍ਰੇਲਰ ਅਤੇ ਟੀਜ਼ਰ ਦਾ ਇੰਤਜ਼ਾਰ ਕਰਨਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...