June 3, 2026, 6:40 am
----------- Advertisement -----------
HomeNewsEntertainmentਚਮਕੀਲਾ ਦੀ ਸ਼ੂਟਿੰਗ ਤੋਂ ਬਾਅਦ ਦਸਤਾਰ 'ਚ ਨਜ਼ਰ ਆਏ ਦਿਲਜੀਤ ਦੋਸਾਂਝ, ਤਸਵੀਰ...

ਚਮਕੀਲਾ ਦੀ ਸ਼ੂਟਿੰਗ ਤੋਂ ਬਾਅਦ ਦਸਤਾਰ ‘ਚ ਨਜ਼ਰ ਆਏ ਦਿਲਜੀਤ ਦੋਸਾਂਝ, ਤਸਵੀਰ ਸ਼ੇਅਰ ਕਰ ਕਹੀ ਇਹ ਗੱਲ

Published on

----------- Advertisement -----------

ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਲਾਈਮਲਾਈਟ ‘ਚ ਬਣੇ ਹੋਏ ਹਨ। ਹਾਲ ਹੀ ;ਚ ਕਲਾਕਾਰ ਨੇ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਦੀ ਸ਼ੂਟਿੰਗ ਖਤਮ ਕੀਤੀ ਹੈ। ਇਸ ਫਿਲਮ ਲਈ ਦਿਲਜੀਤ ਹੂ-ਬ-ਹੂ ਚਮਕੀਲਾ ਲੁੱਕ ‘ਚ ਨਜ਼ਰ ਆਏ। ਪਰ ਹੁਣ ਉਹ ਕਾਫੀ ਦਿਨਾਂ ਬਾਅਦ ਆਪਣੇ ਪੁਰਾਣੇ ਅਵਤਾਰ ‘ਚ ਵਾਪਸ ਆ ਗਏ ਹਨ। ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਸਿਰ ‘ਤੇ ਦਸਤਾਰ ਪਹਿਨੇ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਦਿਲਜੀਤ ਨੇ ਕਿਹਾ, ‘ਅੱਜ ਕਿੰਨੇ ਦਿਨਾਂ ਬਾਅਦ….’। ਦਿਲਜੀਤ ਨੂੰ ਅਕਸਰ ਪੱਗ ਪਹਿਨੇ ਹੀ ਦੇਖਿਆ ਜਾਂਦਾ ਹੈ। ਪਰ ਉਹ ਚਮਕੀਲਾ ਦੀ ਸ਼ੂਟਿੰਗ ਲਈ ਬਿਨਾਂ ਦਸਤਾਰ ਦੇ ਰਹੇ ਸੀ। ਕਿਉਂਕਿ ਪੰਜਾਬੀ ਗਾਇਕ ਚਮਕੀਲਾ ਪੱਗ ਨਹੀਂ ਪਹਿਨਦਾ ਸੀ।

ਕਾਬਿਲੇਗ਼ੌਰ ਹੈ ਕਿ ਚਮਕੀਲਾ ਦੀ ਬਾਇਓਪਿਕ ਦੀ ਸ਼ੂਟਿੰਗ ਖਤਮ ਹੋ ਚੁੱਕੀ ਹੈ। ਇਸ ਬਾਰੇ ਪਰੀਨਿਤੀ ਚੋਪੜਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਵੀ ਸ਼ੇਅਰ ਕੀਤੀ ਸੀ। ਆਪਣੀ ਪੋਸਟ ‘ਚ ਉਸ ਨੇ ਰੱਜ ਕੇ ਦਿਲਜੀਤ ਤੇ ਇਮਤਿਆਜ਼ ਅਲੀ ਦੀ ਤਾਰੀਫ ਕੀਤੀ ਸੀ । ਦੱਸ ਦਈਏ ਕਿ ਇਸ ਫਿਲਮ ‘ਚ ਦਿਲਜੀਤ ਚਮਕੀਲੇ ਦੇ ਕਿਰਦਾਰ ‘ਚ ਨਜ਼ਰ ਆਉਣ ਵਾਲੇ ਹਨ, ਜਦਕਿ ਪਰੀਨਿਤੀ ਚੋਪੜਾ ਚਮਕੀਲੇ ਦੀ ਦੂਜੀ ਪਤਨੀ ਅਮਰਜੋਤ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ । ਇਸ ਫਿਲਮ ਨੂੰ ਇਮਤਿਆਜ਼ ਅਲੀ ਡਾਇਰੈਕਟ ਕਰ ਰਹੇ ਹਨ । ਫਿਲਮ ‘ਚ ਮਿਊਜ਼ਿਕ ਏਆਰ ਰਹਿਮਾਨ ਦਾ ਹੈ । ਫਿਲਹਾਲ ਇਸ ਫਿਲਮ ਦੀ ਰਿਲੀਜ਼ ਡੇਟ ਜਾਂ ਫਰਸਟ ਲੁੱਕ ਪੋਸਟਰ ਸਬੰਧੀ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...