ਦਿਲਜੀਤ ਦੋਸਾਂਝ ਸਭ ਤੋਂ ਵਧੀਆ ਪੰਜਾਬੀ ਗਾਇਕ ਹੈ। ਦਿਲਾਂ ਦਾ ਬਾਦਸ਼ਾਹ ਕਹੇ ਜਾਣ ਵਾਲੇ ਦਿਲਜੀਤ ਆਪਣੀ ਆਵਾਜ਼ ਅਤੇ ਦਿਲਦਾਰੀ ਦਿਲ ਲਈ ਜਾਣੇ ਜਾਂਦੇ ਹਨ। ਦਿਲਜੀਤ ਦੋਸਾਂਝ ਨੇ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਦੇ ਕਤਲ ਅਤੇ ਦੀਪ ਸਿੱਧੂ ਦੀ ਮੌਤ ਬਾਰੇ ਗੱਲ ਕੀਤੀ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਕਤਲ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਦੱਸ ਦੇਈਏ ਕਿ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਸਿੱਧੂ ਮੂਸੇਵਾਲਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇੱਕ ਇੰਟਰਵਿਊ ਦੌਰਾਨ ਦਿਲਜੀਤ ਦੋਸਾਂਝ ਨੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਬਾਰੇ ਗੱਲ ਕੀਤੀ।
ਦਿਲਜੀਤ ਨੇ ਅੱਗੇ ਕਿਹਾ, ‘ਇਸ ਬਾਰੇ ਗੱਲ ਕਰਨਾ ਬਹੁਤ ਮੁਸ਼ਕਲ ਹੈ। ਜ਼ਰਾ ਉਨ੍ਹਾਂ ਬਾਰੇ ਸੋਚੋ ਜਿਨ੍ਹਾਂ ਦਾ ਇੱਕ ਹੀ ਪੁੱਤਰ ਸੀ ਅਤੇ ਉਹ ਮਰ ਗਿਆ। ਉਸਦੇ ਮਾਤਾ ਅਤੇ ਪਿਤਾ, ਉਹ ਕਿਵੇਂ ਜੀ ਰਹੇ ਹੋਣਗੇ। ਤੁਸੀਂ ਕਲਪਨਾ ਵੀ ਨਹੀਂ ਕਰ ਸਕਦੇ ਕਿ ਉਹ ਕਿਵੇਂ ਇਸ ਸਮੇਂ ਵਿੱਚੋਂ ਗੁਜ਼ਰ ਰਹੇ ਹਨ। ਇਹ ਸਰਕਾਰ ਦੀ 100 ਫੀਸਦੀ ਨਲਾਇਕੀ ਹੈ। ਇਹ ਰਾਜਨੀਤੀ ਹੈ ਅਤੇ ਰਾਜਨੀਤੀ ਬਹੁਤ ਗੰਦੀ ਹੈ। ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰ ਸਕਦੇ ਹਾਂ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇ ਅਤੇ ਅਜਿਹਾ ਦੁਖਾਂਤ ਨਾ ਵਾਪਰੇ’।ਦੱਸ ਦਈਏ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਛੇ ਮਹੀਨੇ ਹੋ ਗਏ ਹਨ। ਪਰ ਅਜੇ ਤੱਕ ਮਾਪੇ ਇਨਸਾਫ਼ ਦੀ ਉਡੀਕ ਕਰ ਰਹੇ ਹਨ।












