September 17, 2026, 1:34 am
----------- Advertisement -----------
HomeNewsEntertainmentਸਿਨੇਮਾਘਰਾਂ 'ਚ ਨਹੀਂ ਇਸ ਓਟੀਟੀ ਪਲੇਟਫਾਰਮ 'ਤੇ ਰਿਲੀਜ਼ ਹੋਵੇਗੀ ਦਿਲਜੀਤ ਦੋਸਾਂਝ ਦੀ...

ਸਿਨੇਮਾਘਰਾਂ ‘ਚ ਨਹੀਂ ਇਸ ਓਟੀਟੀ ਪਲੇਟਫਾਰਮ ‘ਤੇ ਰਿਲੀਜ਼ ਹੋਵੇਗੀ ਦਿਲਜੀਤ ਦੋਸਾਂਝ ਦੀ ਫ਼ਿਲਮ ‘ਚਮਕੀਲਾ’

Published on

----------- Advertisement -----------

ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਲਈ ਇਮਤਿਆਜ਼ ਅਲੀ ਤੇ ਏਆਰ ਰਹਿਮਾਨ ਨਾਲ ਕੰਮ ਕਰਨ ਵਾਲੇ ਦਿਲਜੀਤ ਦੋਸਾਂਝ ਸਿਰਫ ਫਿਲਮ ਕਰਕੇ ਸੁਰਖੀਆਂ ਬਟੋਰ ਰਹੇ ਹਨ। ਜਿਵੇਂ ਕਿ ਅਸੀਂ ਸ਼ੂਟ ਦੀਆਂ ਬਹੁਤ ਸਾਰੀਆਂ ਤਸਵੀਰਾਂ ਅਤੇ ਵੀਡੀਓਜ਼ ਇੰਟਰਨੈਟ ‘ਤੇ ਵੇਖੀਆਂ ਤੇ ਵੱਡੀ ਖ਼ਬਰ ਹੈ ਕਿ ਫਿਲਮ ਦੀ ਸ਼ੂਟਿੰਗ ਪੂਰੀ ਹੋ ਗਈ ਹੈ। ਇਸੇ ਦੌਰਾਨ ਵੱਡੀ ਖ਼ਬਰ ਜੋ ਹੁਣ ਸਾਹਮਣੇ ਆਈ ਹੈ ਉਹ ਫਿਲਮ ਦੀ ਰਿਲੀਜ਼ ਨਾਲ ਜੁੜੀ ਹੈ। ਦੱਸ ਦਈਏ ਕਿ ਪੰਜਾਬੀ ਸਿੰਗਰ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ‘ਤੇ ਆਧਾਰਿਤ ਆਉਣ ਵਾਲੀ ਫਿਲਮ OTT ਪਲੇਟਫਾਰਮ ‘ਤੇ ਰਿਲੀਜ਼ ਹੋ ਸਕਦੀ ਹੈ।

ਜੀ ਹਾਂ, ਹਾਲ ਹੀ ਦੀਆਂ ਵਾਇਰਲ ਰਿਪੋਰਟਾਂ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਮਤਿਆਜ਼ ਅਲੀ ਦੇ ਡਾਈਰੈਕਸ਼ਨ ਵਿੱਚ ਥੀਏਟਰਿਕ ਰਿਲੀਜ਼ ਦੀ ਬਜਾਏ ਨੈੱਟਫਲਿਕਸ ‘ਤੇ ਸਟ੍ਰੀਮ ਹੋਵੇਗੀ। ਇਹੀ ਨਹੀਂ, ਰਿਪੋਰਟਾਂ ਦੀ ਮੰਨਿਏ ਤਾਂ ਫਿਲਮ ਅਸਲ ਵਿੱਚ ਨੈੱਟਫਲਿਕਸ ਰਿਲੀਜ਼ ਲਈ ਬਣਾਈ ਗਈ ਸੀ। ਹੁਣ ਸਭ ਦੀਆਂ ਨਜ਼ਰਾਂ ਓਫੀਸ਼ੀਅਲ ਬਿਆਨਾਂ ‘ਤੇ ਟਿਕੀਆਂ ਹੋਈਆਂ ਹਨ। ਉਮੀਦ ਹੈ ਕਿ ਨਿਰਮਾਤਾ ਇਸ ਬਾਰੇ ਜ਼ਿਆਦਾ ਇੰਤਜ਼ਾਰ ਨਹੀਂ ਕਰਵਾਉਣਗੇ। ਇਸ ਪ੍ਰੋਜੈਕਟ ਦੀ ਗੱਲ ਕਰਿਏ ਤਾਂ ਇਮਤਿਆਜ਼ ਅਲੀ 2019 ਤੋਂ ਆਪਣੇ ਡਰੀਮ ਪ੍ਰੋਜੈਕਟ, ਚਮਕੀਲਾ ‘ਤੇ ਕੰਮ ਕਰ ਰਿਹਾ ਹੈ।

ਇਮਤਿਆਜ਼ ਆਪਣੀਆਂ ਰਾਕਸਟਾਰ, ਤਮਾਸ਼ਾ, ਤੇ ਜਬ ਹੈਰੀ ਮੇਟ ਸੇਜਲ, ਹਾਈਵੇਅ ਵਰਗੀਆਂ ਫਿਲਮਾਂ ਕਰਕੇ ਕਾਫੀ ਫੇਮਸ ਹੈ। ਦੱਸ ਦਈਏ ਕਿ ਚਮਕੀਲਾ ਦੇ ਪਰਿਵਾਰ ਵੱਲੋਂ ਉਸ ਦੀ ਜੀਵਨ ਕਹਾਣੀ ਨੂੰ ਵੱਡੇ ਪਰਦੇ ਲਈ ਢਾਲਣ ਲਈ ਮਨਜ਼ੂਰੀ ਦਿੱਤੀ ਗਈ। ਚਮਕੀਲਾ ਦੀ ਜੀਵਨੀ ਅਸਲੀਅਤ ਅਤੇ ਕਲਪਨਾ ਦਾ ਸੁਮੇਲ ਹੈ, ਅਤੇ ਉਸਦੇ ਸੱਚੇ ਪਿਆਰ, ਵਿਵਾਦਪੂਰਨ ਜੀਵਨ ਅਤੇ ਭਿਆਨਕ ਕਤਲ ‘ਤੇ ਕੇਂਦਰਿਤ ਹੈ, ਜੋ ਕਿ ਅਜੇ ਵੀ ਓਪਨ ਕੇਸ ਹੈ। ਦਿਲਜੀਤ ਦੋਸਾਂਝ ਤੇ ਪਰਿਣੀਤੀ ਚੋਪੜਾ ਵਰਗੇ ਨਾਮਵਰ ਕਲਾਕਾਰ ਫਿਲਮ ਲਈ ਇੱਕ ਦਰਜਨ ਤੋਂ ਵੱਧ ਗੀਤ ਇਸ ਫਿਲਮ ‘ਚ ਪੇਸ਼ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...