ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ । ਹਾਲ ਹੀ ਵਿੱਚ ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਦਾ ਜਸਵੰਤ ਸਿੰਘ ਖਾਲੜਾ ਫ਼ਿਲਮ ਦਾ ਲੁੱਕ ਨਜ਼ਰ ਆ ਰਿਹਾ ਹੈ । ਦਿਲਜੀਤ ਦਾ ਇਸ ਵੀਡੀਓ ‘ਚ ਵੱਖਰਾ ਹੀ ਅੰਦਾਜ਼ ਨਜ਼ਰ ਆ ਰਿਹਾ ਹੈ ਅਤੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੇ ਬੌਰਨ ਟੂ ਸ਼ਾਈਨ ਟੂਰ ਨੂੰ ਪ੍ਰਮੋਟ ਕੀਤਾ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਇਸ ‘ਤੇ ਲਗਾਤਾਰ ਪ੍ਰਤੀਕਰਮ ਦਿੱਤੇ ਜਾ ਰਹੇ ਹਨ ।
ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਇਸ ਦੇ ਨਾਲ ਹੀ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਜਲਦ ਹੀ ਉਹ ਫ਼ਿਲਮ ਜੋੜੀ ‘ਚ ਨਿਮਰਤ ਖਹਿਰਾ ਦੇ ਨਾਲ ਨਜ਼ਰ ਆਉਣਗੇ । ਇਸ ਤੋਂ ਇਲਾਵਾ ਉਹ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ‘ਚ ਵੀ ਨਜ਼ਰ ਆਉਣਗੇ । ਜਲਦ ਹੀ ਉਹ ਕੌਮਾਂਤਰੀ ਪੱਧਰ ਦੀ ਗਾਇਕਾ ਦੇ ਨਾਲ ਵੀ ਗੀਤ ਗਾਉਂਦੇ ਹੋਏ ਨਜ਼ਰ ਆਉਣਗੇ । ਇਸ ਦੇ ਬਾਰੇ ਦਿਲਜੀਤ ਦੋਸਾਂਝ ਨੇ ਬੀਤੇ ਦਿਨੀਂ ਜਾਣਕਾਰੀ ਵੀ ਸਾਂਝੀ ਕੀਤੀ ਸੀ । ਅੱਜ ਕੱਲ੍ਹ ਉਹ ਆਪਣੇ ਗੁੜਗਾਂਓ ਦੇ ਟੂਰ ਨੂੰ ਲੈ ਕੇ ਬਹੁਤ ਜ਼ਿਆਦਾ ਐਕਸਾਈਟਿਡ ਹਨ । ਗੁੜਗਾਓਂ ਤੋਂ ਬਾਅਦ ਉਹ ਜਲੰਧਰ ‘ਚ ਵੀ ਲਾਈਵ ਕੰਸਰਟ ਕਰਨਗੇ ।












