September 17, 2026, 1:30 am
----------- Advertisement -----------
HomeNewsEntertainmentਕੰਗਣਾ ਰਣੌਤ ਦੀ ਚੇਤਾਵਨੀ ਤੋਂ ਬਾਅਦ ਦਿਲਜੀਤ ਦੋਸਾਂਝ ਨੇ ਤੋੜੀ ਚੁੱਪੀ, ਪੋਸਟ...

ਕੰਗਣਾ ਰਣੌਤ ਦੀ ਚੇਤਾਵਨੀ ਤੋਂ ਬਾਅਦ ਦਿਲਜੀਤ ਦੋਸਾਂਝ ਨੇ ਤੋੜੀ ਚੁੱਪੀ, ਪੋਸਟ ਸ਼ੇਅਰ ਕਰ ਆਖੀ ਇਹ ਗੱਲ

Published on

----------- Advertisement -----------

ਹਾਲ ਹੀ ਵਿੱਚ, ਪੰਜਾਬ ਪੁਲਿਸ ਨੇ ਕੱਟੜਪੰਥੀ ਸਿੱਖ ਪ੍ਰਚਾਰਕ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਖਿਲਾਫ ਕਾਰਵਾਈ ਸ਼ੁਰੂ ਕੀਤੀ ਹੈ। ਇਸ ਦੌਰਾਨ ਕੰਗਨਾ ਰਣੌਤ ਨੇ ਦਿਲਜੀਤ ਦੋਸਾਂਝ ‘ਤੇ ਨਿਸ਼ਾਨਾ ਸਾਧਿਆ। ਪੋਸਟ ਕਰਕੇ ਕੰਗਣਾ ਨੇ ਖ਼ਾਲਿਸਤਾਨੀਆਂ ਦਾ ਸਮਰਥਨ ਕਰਨ ਦੇ ਦੋਸ਼ ਵਿੱਚ ਦਿਲਜੀਤ ਦੋਸਾਂਝ ਦੀ ਗ੍ਰਿਫ਼ਤਾਰੀ ਬਾਰੇ ਲਿਖਿਆ ਸੀ। ਹੁਣ ਇਸ ਦੇ ਜਵਾਬ ਵਿੱਚ ਦਿਲਜੀਤ ਨੇ ਵੀ ਇੱਕ ਪੋਸਟ ਸ਼ੇਅਰ ਕੀਤੀ ਹੈ। ਦਿਲਜੀਤ ਨੇ ਆਪਣੇ ਇੰਸਟਾਗ੍ਰਾਮ ਸਟੋਰੀਜ਼ ‘ਤੇ ਪੰਜਾਬੀ ‘ਚ ਲਿਖਿਆ, ‘ਮੇਰਾ ਪੰਜਾਬ ਹੱਸਦਾ ਵੱਸਦਾ ਰਹੇ’। ਗਾਇਕ-ਅਦਾਕਾਰ ਨੇ ਆਪਣੀ ਪੋਸਟ ਵਿੱਚ ਹੱਥ ਜੋੜਨ ਵਾਲੀ ਇਮੋਜੀ ਦਾ ਵੀ ਇਸਤੇਮਾਲ ਕੀਤਾ ਹੈ।

ਹਾਲਾਂਕਿ ਕੰਗਨਾ ਦੇ ਇਸ ਪੋਸਟ ‘ਤੇ ਦਿਲਜੀਤ ਦੀ ਕੋਈ ਸਿੱਧੀ ਪ੍ਰਤੀਕਿਰਿਆ ਨਹੀਂ ਆਈ ਹੈ। ਦਿਲਜੀਤ ਦੋਸਾਂਝ ਦੀ ਇਹ ਪ੍ਰਤੀਕਿਰਿਆ ਕੰਗਨਾ ਰਣੌਤ ਦੀ ਉਸ ਪੋਸਟ ਤੋਂ ਬਾਅਦ ਆਈ ਹੈ, ਜਿਸ ‘ਚ ਉਨ੍ਹਾਂ ਨੇ ਦਿਲਜੀਤ ਨੂੰ ਚਿਤਾਵਨੀ ਦਿੱਤੀ ਸੀ ਕਿ ‘ਪੁਲਸ’ (ਪੁਲਿਸ) ਜਲਦ ਹੀ ਉਸ ਦੇ ਪਿੱਛੇ ਲੱਗ ਜਾਵੇਗੀ। ਖਾਲਿਸਤਾਨੀਆਂ ਦਾ ਸਾਥ ਦੇਣ ਵਾਲੇ ਸਾਰੇ, ਯਾਦ ਰੱਖੋ ਅਗਲਾ ਨੰਬਰ ਤੁਹਾਡਾ ਹੈ, ਚੋਣਾਂ ਆ ਗਈਆਂ ਹਨ, ਇਹ ਉਹ ਸਮਾਂ ਨਹੀਂ ਜਦੋਂ ਕੋਈ ਵੀ ਕੁਝ ਕਰਦਾ ਸੀ, ਦੇਸ਼ ਨੂੰ ਤੋੜਨਾ ਜਾਂ ਧੋਖਾ ਦੇਣਾ ਹੁਣ ਮਹਿੰਗਾ ਪਵੇਗਾ।’

ਦੱਸ ਦਈਏ ਕਿ ਕੰਗਨਾ ਅਤੇ ਦਿਲਜੀਤ ਦੋਸਾਂਝ ਵਿਚਾਲੇ ਸੋਸ਼ਲ ਮੀਡੀਆ ‘ਤੇ ਜੰਗ 2020 ‘ਚ ਸ਼ੁਰੂ ਹੋਈ ਸੀ, ਜਦੋਂ ਦਿਲਜੀਤ ਨੇ ਉਸ ਨੂੰ ਝੂਠਾ ਦਾਅਵਾ ਕਰਨ ‘ਤੇ ਸਹੀ ਕੀਤਾ ਸੀ, ਕਿ ਸ਼ਾਹੀਨ ਬਾਗ ਦੀ ਦਾਦੀ, ਕਿਸਾਨ ਪ੍ਰਦਰਸ਼ਨ ‘ਚ ਹਿੱਸਾ ਲੈਣ ਵਾਲੀ ਬਜ਼ੁਰਗ ਸਿੱਖ ਔਰਤ ਬਿਲਕਿਸ ਬਾਨੋ ਵਰਗੀ ਮਹਿਲਾ ਸੀ। ਦੋਵਾਂ ਵਿਚਾਲੇ ਟਵਿਟਰ ‘ਤੇ ਜੰਗ ਛਿੜ ਗਈ, ਜਿੱਥੇ ਦੋਵਾਂ ਨੇ ਇਕ-ਦੂਜੇ ਨੂੰ ਕਾਫੀ ਨਿਸ਼ਾਨਾ ਬਣਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...