September 6, 2026, 8:16 am
----------- Advertisement -----------
HomeNewsEntertainmentਫ਼ਿਲਮ 'ਚਮਕੀਲਾ' ਦੇ ਸੈੱਟ ਤੋਂ ਗਾਇਕ ਦਿਲਜੀਤ ਦੋਸਾਂਝ ਨੇ ਸ਼ੇਅਰ ਕੀਤੀਆਂ BTS...

ਫ਼ਿਲਮ ‘ਚਮਕੀਲਾ’ ਦੇ ਸੈੱਟ ਤੋਂ ਗਾਇਕ ਦਿਲਜੀਤ ਦੋਸਾਂਝ ਨੇ ਸ਼ੇਅਰ ਕੀਤੀਆਂ BTS ਵੀਡੀਓਜ਼

Published on

----------- Advertisement -----------

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਆਪਣੀ ਫਿਲਮ ਚਮਕੀਲਾ ਦੀ ਸ਼ੂਟਿੰਗ ਵਿੱਚ ਵਿਅਸਤ ਹਨ। ਫਿਲਮ ਦੇ ਸੈੱਟ ਤੋਂ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹਾਲ ਹੀ ਵਿੱਚ ਦਿਲਜੀਤ ਨੇ ਫ਼ਿਲਮ ਸੈੱਟ ਤੋਂ ਵੀਡੀਓ ਸ਼ੇਅਰ ਕੀਤੀ ਹੈ। ਦੱਸ ਦਈਏ ਕਿ ਦਿਲਜੀਤ ਦੋਸਾਂਝ ਮਸ਼ਹੂਰ ਬਾਲੀਵੁੱਡ ਡਾਇਰੈਕਟਰ ਇਮਤਿਆਜ਼ ਅਲੀ ਦੇ ਨਾਲ ਫ਼ਿਲਮ ‘ਚਮਕੀਲਾ’ ਦੀ ਸ਼ੂਟਿੰਗ ਸ਼ੁਰੂ ਕਰ ਚੁੱਕੇ ਹਨ। ਹਾਲ ਹੀ ਵਿੱਚ ਦਿਲਜੀਤ ਦੋਸਾਂਝ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ‘ਤੇ ਫ਼ਿਲਮ ਸੈੱਟ ਤੋਂ ਬੀਟੀਐਸ ਵੀਡੀਓਜ਼ ਸ਼ੇਅਰ ਕੀਤੀਆਂ ਹਨ। ਇਸ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਦਿਲਜੀਤ ਫ਼ਿਲਮ ਚਮਕੀਲਾ ਦੀ ਸ਼ੂਟਿੰਗ ਕਰਦੇ ਹੋਏ ਨਜ਼ਰ ਆ ਰਹੇ ਹਨ।

ਇਸ ਵੀਡੀਓ ਦੇ ਵਿੱਚ ਦਿਲਜੀਤ ਦੇ ਨਾਲ-ਨਾਲ ਉਨ੍ਹਾਂ ਦੇ ਟੀਮ ਮੈਂਬਰ ਵੀ ਨਜ਼ਰ ਆ ਰਹੇ ਹਨ, ਜੋ ਕਿ ਉਨ੍ਹਾਂ ਲਈ ਚਾਹ ਬਣਾ ਰਹੇ ਹਨ।ਦਿਲਜੀਤ ਨੇ ਵੀਡੀਓ ਦੇ ਵਿੱਚ ਦੱਸਿਆ ਕਿ ਇੱਥੇ ਸਾਰੇ ਮਿਲ ਕੇ ਚਾਹ ਬਣਾ ਰਹੇ ਹਨ ਤੇ ਚਾਹ ਵਿੱਚ ਇਨ੍ਹਾਂ ਕੁੱਝ ਪਾਇਆ ਗਿਆ ਹੈ ਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਇਹ ਚਾਹ ਹੈ ਜਾਂ ਕਾੜਾ। ਦਿਲਜੀਤ ਨੇ ਚਾਹ ਬਨਾਉਣ ਤੋਂ ਲੈ ਕੇ ਕੱਪਾਂ ‘ਚ ਚਾਹ ਪਰੋਸੇ ਜਾਣ ਦੇ ਨਿੱਕੇ-ਨਿੱਕ ਵੀਡੀਓ ਕਲਿੱਪ ਸ਼ੇਅਰ ਕੀਤੇ ਹਨ। ਆਪਣੀ ਇੰਸਟਾ ਸਟੋਰੀ ਦੇ ਅੰਤ ਵਿੱਚ ਦਿਲਜੀਤ ਨੇ ਚਾਹ ਬਨਾਉਣ ਵਾਲੇ ਸ਼ੈੱਟ ਦੀ ਤਸਵੀਰ ਵੀ ਲਗਾਈ ਹੈ ਤੇ ਉਸ ‘ਤੇ ਲਿਖਿਆ, “ਇਹ ਬੜਾ ਬੇਸ਼ਰਮ ਬੰਦਾ ਹੈ।

ਦਿਲਜੀਤ ਦੋਸਾਂਝ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਇੰਨੀਂ ਦਿਨੀਂ ਚਮਕੀਲਾ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ। ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਨਿਸ਼ਾ ਬਾਨੋ ਤੇ ਪਰੀਣੀਤੀ ਚੋਪੜਾ ਵੀ ਨਜ਼ਰ ਆਉਣ ਵਾਲੀਆਂ ਹਨ। ਰਿਪੋਰਟਾਂ ਦੇ ਮੁਤਾਬਕ ਪਰੀਣੀਤੀ ਦਿਲਜੀਤ ਦੀ ਦੂਜੀ ਪਤਨੀ ਅਮਰਜੋਤ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣ ਵਾਲੀ ਹੈ। ਇਸ ਤੋਂ ਇਲਾਵਾ ਦਿਲਜੀਤ ਨਿਮਰਤ ਖ਼ਹਿਰਾ ਨਾਲ ਫਿਲਮ ‘ਜੋੜੀ’ ‘ਚ ਨਜ਼ਰ ਆਉਣ ਵਾਲੇ ਹਨ। ਇਹ ਫਿਲਮ ਮਈ ‘ਚ ਰਿਲੀਜ਼ ਹੋਣ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...