September 6, 2026, 6:55 am
----------- Advertisement -----------
HomeNewsEntertainmentਪਾਰਕ ‘ਚ ਸੈਰ ਕਰਦੇ ਦਿਲਜੀਤ ਦੋਸਾਂਝ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ...

ਪਾਰਕ ‘ਚ ਸੈਰ ਕਰਦੇ ਦਿਲਜੀਤ ਦੋਸਾਂਝ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਤਸਵੀਰਾਂ

Published on

----------- Advertisement -----------

ਪਾਲੀਵੁੱਡ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਅਕਸਰ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਕਿਸੇ ਪਾਰਕ ਦੀ ਸੈਰ ਕਰਦੇ ਹੋਏ ਨਜ਼ਰ ਆ ਰਹੇ ਹਨ । ਉਨ੍ਹਾਂ ਦਾ ਇਹ ਲੁੱਕ ਕਾਫੀ ਕੂਲ ਲੱਗ ਰਿਹਾ ਹੈ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਦਿਲਜੀਤ ਦੋਸਾਂਝ ਨੇ ਲਿਖਿਆ ਕਿ ‘ਲਾਫਿੰਗ ਬੁੱਧਾ ਵਾਂਗ ਮਹਿਸੂਸ ਕਰ ਰਿਹਾ ਹਾਂ । ਇਹ ਸੋਲੋ ਜਰਨੀ ਆ…ਇਹ ਨਾ ਸੋਚੋ ਕਿ ਕੋਈ ਕੀ ਕਹੂੰਗਾ, ਜ਼ਿੰਦਗੀ ਦੇ ਹਰ ਪਲ ਨੂੰ ਜੀਓ’। ਦਿਲਜੀਤ ਦੋਸਾਂਝ ਦੀਆਂ ਇਨ੍ਹਾਂ ਤਸਵੀਰਾਂ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਦਿਲਜੀਤ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੀ ਫ਼ਿਲਮ ‘ਹੌਸਲਾ ਰੱਖ’ ਰਿਲੀਜ਼ ਹੋਈ ਸੀ ।

ਇਸ ਫ਼ਿਲਮ ਨੂੰ ਦਰਸ਼ਕਾਂ ਦਾ ਪਿਆਰ ਮਿਲਿਆ ਸੀ ਅਤੇ ਹੁਣ ਉਹ ਜਲਦ ਹੀ ਨਿਮਰਤ ਖਹਿਰਾ ਦੇ ਨਾਲ ਫ਼ਿਲਮ ‘ਜੋੜੀ’ ‘ਚ ਨਜ਼ਰ ਆਉਣਗੇ । ਦਿਲਜੀਤ ਦੋਸਾਂਝ ਨੇ ਸਿਰਫ ਪੰਜਾਬੀ ਇੰਡਸਟਰੀ ਹੀ ਨਹੀਂ ਬਾਲੀਵੁੱਡ ‘ਚ ਵੀ ਧਮਾਲ ਮਚਾਈ ਹੈ । ੳੇੁਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਦਿਲਜੀਤ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਹ ਹੌਲੀ ਹੌਲੀ ਅਦਾਕਾਰੀ ਦੇ ਖੇਤਰ ‘ਚ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦਿੰਦੇ ਆ ਰਹੇ ਹਨ । ਜਲਦ ਹੀ ਉਹ ਪੰਜਾਬੀ ਫ਼ਿਲਮ ‘ਜੋੜੀ’ ‘ਚ ਨਿਮਰਤ ਖਹਿਰਾ ਦੇ ਨਾਲ ਵੀ ਵਿਖਾਈ ਦੇਣਗੇ । ਇਸ ਤੋਂ ਇਲਾਵਾ ਉਹ ਪੰਜਾਬ ਦੀ ਮਸ਼ਹੂਰ ਗਾਇਕ ਜੋੜੀ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਦੀ ਬਾਇਓਪਿਕ ‘ਚ ਵੀ ਕੰਮ ਕਰਦੇ ਦਿਖਾਈ ਦੇਣਗੇ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਪ੍ਰਣੀਤੀ ਚੋਪੜਾ ਵੀ ਕੰਮ ਕਰੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...