September 16, 2026, 1:40 am
----------- Advertisement -----------
HomeNewsEntertainmentਇਸ ਕਾਰਨ ਆਪਣੀ ਪਤਨੀ ਲਾਈਮਲਾਈਟ ਤੋਂ ਦੂਰ ਰੱਖਦੇ ਹਨ Diljit Dosanjh, ਦੇਖੋ...

ਇਸ ਕਾਰਨ ਆਪਣੀ ਪਤਨੀ ਲਾਈਮਲਾਈਟ ਤੋਂ ਦੂਰ ਰੱਖਦੇ ਹਨ Diljit Dosanjh, ਦੇਖੋ ਦੋਵਾਂ ਦੀਆਂ ਅਣਦੇਖੀਆਂ ਤਸਵੀਰਾਂ

Published on

----------- Advertisement -----------

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਸੋਸ਼ਲ ਮੀਡਿਆ ਤੇ ਕਾਫ਼ੀ ਐਕਟਿਵ ਰਹਿੰਦੇ ਹਨ,ਉਹ ਸੋਸ਼ਲ ਮੀਡਿਆ ਤੇ ਆਏ ਦਿਨ ਤਸਵੀਰਾਂ ਅਤੇ ਵੀਡਿਓਜ਼ ਪੋਸਟ ਕਰਦੇ ਰਹਿੰਦੇ ਹਨ ਪਾਰ ਬਹੁਤ ਹੀ ਘੱਟ ਲੋਕ ਉਹਨਾਂ ਦੀ ਨਿੱਜੀ ਜ਼ਿੰਦਗੀ ਬਾਰੇ ਜਾਣਦੇ ਹੋਣਗੇ। ਜੀ ਹਾਂ ਗੱਲ ਕਰ ਰਹੇ ਹਾਂ ਉਹਨਾਂ ਦੀ ਪਤਨੀ ਦੀ। ਦਿਲਜੀਤ ਇੱਕ ਸੁਪਰਸਟਾਰ ਦੀ ਜ਼ਿੰਦਗੀ ਜਿਉਂਦਾ ਹੈ ਪਰ ਹਮੇਸ਼ਾ ਆਪਣੇ ਪਰਿਵਾਰ ਨੂੰ ਲਾਈਮਲਾਈਟ ਤੋਂ ਦੂਰ ਰੱਖਦਾ ਹੈ। ਬਹੁਤ ਘੱਟ ਲੋਕ ਜਾਣਦੇ ਹਨ ਕਿ ਡੂ ਯੂ ਨੋ, ਮੂਵ ਯੂ ਲੱਕ, ਪ੍ਰੋਪਰ ਪਟੋਲਾ ਵਰਗੇ ਗੀਤਾਂ ਨਾਲ ਮਸ਼ਹੂਰ ਦਿਲਜੀਤ ਦੋਸਾਂਝ ਦਾ ਵਿਆਹ ਹੋ ਗਿਆ ਹੈ। ਦਿਲਜੀਤ ਦੀ ਪਤਨੀ ਦਾ ਨਾਂ ਸੰਦੀਪ ਕੌਰ ਹੈ। ਜੋ ਆਪਣੇ ਬੇਟੇ ਨਾਲ ਅਮਰੀਕਾ ਰਹਿੰਦੀ ਹੈ ਅਤੇ ਦਿਲਜੀਤ ਉਸ ਨੂੰ ਮਿਲਣ ਆਉਂਦਾ ਰਹਿੰਦਾ ਹੈ।

ਹਾਲਾਂਕਿ ਦਿਲਜੀਤ ਨੇ ਕਦੇ ਵੀ ਪਤਨੀ ਅਤੇ ਬੇਟੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਨਹੀਂ ਕੀਤੀਆਂ ਹਨ। ਇਸ ਗੱਲ ਦਾ ਜ਼ਿਕਰ ਕਰਦੇ ਹੋਏ ਦਿਲਜੀਤ ਨੇ ਕਿਹਾ ਕਿ ਉਹ ਨਹੀਂ ਚਾਹੁੰਦਾ ਕਿ ਜੇਕਰ ਕੁਝ ਬੁਰਾ ਵਾਪਰਦਾ ਹੈ ਤਾਂ ਉਸ ਦੇ ਪਰਿਵਾਰ ਨੂੰ ਗਾਲੀ-ਗਲੋਚ ਨਾਲ ਨਿਸ਼ਾਨਾ ਬਣਾਇਆ ਜਾਵੇ। ਕਿਉਂਕਿ ਜੇਕਰ ਕਦੇ ਉਸ ਨੇ ਕੋਈ ਗ਼ਲਤ ਫ਼ਿਲਮ ਜਾਂ ਗੀਤ ਚੁਣਿਆ ਹੈ ਤਾਂ ਇਹ ਸਭ ਉਸ ਦਾ ਕਸੂਰ ਹੈ। ਉਸ ਦੇ ਪਰਿਵਾਰ ਨੂੰ ਇਸ ਵਿੱਚ ਸ਼ਾਮਲ ਨਹੀਂ ਕਰਨਾ ਚਾਹੀਦਾ।

ਤੁਹਾਨੂੰ ਇਹ ਵੀ ਦੱਸ ਦੇਈਏ ਕਿ ਦਿਲਜੀਤ ਅਜਿਹੇ ਐਕਟਰ ਹਨ ਜਿਨ੍ਹਾਂ ਦੇ ਕੰਟਰੈਕਟ ‘ਚ ਲਿਖਿਆ ਹੈ ਕਿ ਉਹ ਕਦੇ ਵੀ ਕਿਸੇ ਫਿਲਮ ‘ਚ ਇੰਟੀਮੇਟ ਜਾਂ ਕਿਸਿੰਗ ਸੀਨ ਨਹੀਂ ਦੇਣਗੇ। ਨਾਲ ਹੀ ਕਿਹਾ ਕਿ ਉਹ ਅਜਿਹਾ ਕੋਈ ਕੰਮ ਨਹੀਂ ਕਰਨਗੇ ਜਿਸ ਵਿਚ ਸਿੱਖ ਕੌਮ ਦਾ ਮਜ਼ਾਕ ਉਡਾਉਣ ਦਾ ਕੋਈ ਕੰਮ ਹੋਵੇ। ਮੀਡੀਆ ਰਿਪੋਰਟਾਂ ਮੁਤਾਬਕ ਦਿਲਜੀਤ ਕੋਲ ਕਰੀਬ 20 ਮਿਲੀਅਨ ਡਾਲਰ ਦੀ ਜਾਇਦਾਦ ਹੈ। ਉਸ ਕੋਲ 4 ਲਗਜ਼ਰੀ ਕਾਰਾਂ ਹਨ ਜਿਨ੍ਹਾਂ ਵਿੱਚ ਫੇਰਾਰੀ, ਔਡੀ, ਮਰਸੀਡੀਜ਼ ਅਤੇ ਵੋਲਵੋ ਸ਼ਾਮਲ ਹਨ। ਇਸਦੇ ਨਾਲ ਹੀ ਉਨ੍ਹਾਂ ਦਾ ਮੁੰਬਈ ਵਿੱਚ ਇੱਕ ਆਲੀਸ਼ਾਨ ਘਰ ਅਤੇ ਲੰਡਨ ਵਿੱਚ ਇੱਕ ਲਗਜ਼ਰੀ ਬੰਗਲਾ ਵੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...