September 6, 2026, 9:08 am
----------- Advertisement -----------
HomeNewsEntertainmentਦੀਪਿਕਾ ਕੱਕੜ ਅਤੇ ਸ਼ੋਏਬ ਇਬਰਾਹਿਮ ਨੇ ਇੰਝ ਮਨਾਈ ਆਪਣੇ ਵਿਆਹ ਦੀ 5ਵੀਂ...

ਦੀਪਿਕਾ ਕੱਕੜ ਅਤੇ ਸ਼ੋਏਬ ਇਬਰਾਹਿਮ ਨੇ ਇੰਝ ਮਨਾਈ ਆਪਣੇ ਵਿਆਹ ਦੀ 5ਵੀਂ ਵਰ੍ਹੇਗੰਢ ,ਦੇਖੋ ਵੀਡੀਓ

Published on

----------- Advertisement -----------

ਦੀਪਿਕਾ ਕੱਕੜ ਅਤੇ ਸ਼ੋਏਬ ਇਬਰਾਹਿਮ ਪ੍ਰਸ਼ੰਸਕਾਂ ਲਈ ਇਕ ਆਦਰਸ਼ ਜੋੜੀ ਹਨ। ਚਾਹੇ ਇਹ ਇੱਕ ਪਿਆਰਾ ਮਜ਼ਾਕ ਹੋਵੇ ਜਾਂ ਇੱਕ ਰੋਮਾਂਟਿਕ ਸਰਪ੍ਰਾਈਜ਼, ਦੀਪਿਕਾ ਅਤੇ ਸ਼ੋਏਬ ਦੇ ਇੱਕ ਦੂਜੇ ਲਈ ਖਾਸ ਪਲਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਦੁਆਰਾ ਪਿਆਰ ਕੀਤਾ ਜਾਂਦਾ ਹੈ। ਹਾਲ ਹੀ ‘ਚ ਇਸ ਜੋੜੇ ਨੇ ਆਪਣੇ ਵਿਆਹ ਦੀ 5ਵੀਂ ਵਰ੍ਹੇਗੰਢ ਮਨਾਈ। ਦੀਪਿਕਾ ਅਤੇ ਸ਼ੋਏਬ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਸ਼ੋਏਬ ਵੀ ਐਕਟਿੰਗ ਤੋਂ ਸਮਾਂ ਕੱਢ ਕੇ ਵੀਲੌਗ ਬਣਾ ਕੇ ਆਪਣੇ ਪ੍ਰਸ਼ੰਸਕਾਂ ਨਾਲ ਸਾਂਝਾ ਕਰਦੇ ਹਨ। ਹਾਲ ਹੀ ਦੇ ਵੀਲੌਗਸ ਵਿੱਚ, ਸ਼ੋਏਬ ਨੇ ਆਪਣੀ ਪਤਨੀ ਦੁਆਰਾ ਵਰ੍ਹੇਗੰਢ ‘ਤੇ ਦਿੱਤੇ ਸਰਪ੍ਰਾਈਜ਼ ਦੀ ਝਲਕ ਦਿਖਾਈ। ਵੀਡੀਓ ‘ਚ ਸ਼ੋਏਬ ਨੇ ਦੱਸਿਆ ਕਿ ਜਿਮ ਜਾਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਨੇ ਘਰ ‘ਚ ਇਕ ਸਰਪ੍ਰਾਈਜ਼ ਪਲਾਨ ਬਣਾਇਆ। ਸ਼ੋਏਬ ਨੇ ਵੀਲੌਗ ‘ਚ ਦੱਸਿਆ ਕਿ ਕੰਮ ਕਾਰਨ ਉਹ ਦੀਪਿਕਾ ਲਈ ਕੁਝ ਖਾਸ ਨਹੀਂ ਕਰ ਸਕੇ ਪਰ ਅਦਾਕਾਰਾ ਨੇ ਘਰ ‘ਚ ਉਸ ਲਈ ਕੁਝ ਪਲਾਨਿੰਗ ਕੀਤੀ ਸੀ। ਇਸ ਤੋਂ ਬਾਅਦ ਜਦੋਂ ਸ਼ੋਏਬ ਘਰ ਗਏ ਤਾਂ ਉਨ੍ਹਾਂ ਨੇ ਪੂਰੇ ਪਰਿਵਾਰ ਨੂੰ ਉਥੇ ਦੇਖਿਆ ਅਤੇ ਅਦਾਕਾਰਾ ਨੇ ਆਪਣੇ ਘਰ ਨੂੰ ਗੁਬਾਰਿਆਂ ਆਦਿ ਨਾਲ ਸਜਾਇਆ ਸੀ। ਪਰਿਵਾਰ ਨੂੰ ਸਵਾਦਿਸ਼ਟ ਕੇਕ ਦੇ ਨਾਲ ਸਰਪ੍ਰਾਈਜ਼ ਦੇਖ ਸ਼ੋਏਬ ਬਹੁਤ ਖੁਸ਼ ਹੋਏ। ਇਸ ਦੌਰਾਨ ਦੀਪਿਕਾ ਮਿਡੀ ਡਰੈੱਸ ‘ਚ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੀ ਨਜ਼ਰ ਆਈ।

YouTube player
----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...