June 10, 2026, 9:47 am
----------- Advertisement -----------
HomeNewsEntertainmentਬੇਹੱਦ ਸ਼ਾਨਦਾਰ ਰਿਹਾ 'Doctor G' ਦਾ ਵੀਕੈਂਡ ਕਲੈਕਸ਼ਨ,ਫ਼ਿਲਮ ਨੇ ਕੀਤਾ ਇੰਨੇ ਕਰੋੜ...

ਬੇਹੱਦ ਸ਼ਾਨਦਾਰ ਰਿਹਾ ‘Doctor G’ ਦਾ ਵੀਕੈਂਡ ਕਲੈਕਸ਼ਨ,ਫ਼ਿਲਮ ਨੇ ਕੀਤਾ ਇੰਨੇ ਕਰੋੜ ਦਾ ਕਾਰੋਬਾਰ

Published on

----------- Advertisement -----------

ਵੱਖ-ਵੱਖ ਤਰ੍ਹਾਂ ਦੀਆਂ ਫਿਲਮਾਂ ‘ਚ ਹਮੇਸ਼ਾ ਆਪਣਾ ਹੱਥ ਅਜ਼ਮਾਉਣ ਵਾਲੇ ਆਯੁਸ਼ਮਾਨ ਖੁਰਾਨਾ ਨੇ ਆਪਣੀ ਨਵੀਂ ਫਿਲਮ ‘ਡਾਕਟਰ ਜੀ’ ਨਾਲ ਸਿਲਵਰ ਸਕ੍ਰੀਨ ‘ਤੇ ਦਸਤਕ ਦੇ ਦਿੱਤੀ ਹੈ। ਟ੍ਰੇਲਰ ਰਿਲੀਜ਼ ਹੋਣ ਦੇ ਨਾਲ ਹੀ ਫਿਲਮ ਨੂੰ ਲੈ ਕੇ ਲੋਕਾਂ ‘ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ। ਡਾਕਟਰ ਜੀ ਨੇ ਚੰਗੀ ਸ਼ੁਰੂਆਤ ਦੇ ਨਾਲ ਸ਼ਨੀਵਾਰ ਅਤੇ ਐਤਵਾਰ ਨੂੰ ਰਫਤਾਰ ਫੜੀ ਅਤੇ ਵੀਕੈਂਡ ‘ਤੇ ਵੀ ਵਧੀਆ ਪ੍ਰਦਰਸ਼ਨ ਕੀਤਾ। ਆਯੁਸ਼ਮਾਨ ਖੁਰਾਨਾ ਦੀ ‘ਡਾਕਟਰ ਜੀ’ ਨੂੰ ਆਪਣੇ ਵਿਸ਼ੇ ਕਾਰਨ ਸੈਂਸਰ ਬੋਰਡ ਤੋਂ ਏ ਸਰਟੀਫਿਕੇਟ ਮਿਲਿਆ ਹੈ। ਸੋਸ਼ਲ ਮੀਡੀਆ ‘ਤੇ ਆਲੋਚਕਾਂ ਅਤੇ ਦਰਸ਼ਕਾਂ ਨੇ ਫਿਲਮ ਨੂੰ ਚੰਗੀਆਂ ਸਮੀਖਿਆਵਾਂ ਦਿੱਤੀਆਂ ਹਨ। ਜਿਸ ਦਾ ਅਸਰ ਇਸ ਦੇ ਵੀਕੈਂਡ ਕਲੈਕਸ਼ਨ ‘ਤੇ ਦੇਖਣ ਨੂੰ ਮਿਲਿਆ। ਐਤਵਾਰ ਨੂੰ ਬਾਕਸ ਆਫਿਸ ‘ਤੇ ਫਿਲਮ ਦੀ ਕਮਾਈ ਦੇ ਅੰਕੜੇ ਸਾਹਮਣੇ ਆਏ ਹਨ, ਆਓ ਇਸ ‘ਤੇ ਇਕ ਨਜ਼ਰ ਮਾਰਦੇ ਹਾਂ।

ਡਾਕਟਰ ਜੀ ਨੇ ਬਾਕਸ ਆਫਿਸ ‘ਤੇ 3.87 ਕਰੋੜ ਨਾਲ ਆਪਣਾ ਖਾਤਾ ਖੋਲ੍ਹਿਆ। ਸ਼ਨੀਵਾਰ ਨੂੰ ਫਿਲਮ ਨੇ 5.22 ਕਰੋੜ ਦੀ ਕਮਾਈ ਕੀਤੀ ਅਤੇ ਤੀਜੇ ਦਿਨ ਇਸ ਦੀ ਕਮਾਈ ਵਿੱਚ ਉਛਾਲ ਆਇਆ। ਫਿਲਮ ਨੇ ਪਿਛਲੇ ਵੀਕੈਂਡ ‘ਤੇ 5.50 ਤੋਂ 6 ਕਰੋੜ ਦਾ ਕਾਰੋਬਾਰ ਕੀਤਾ ਸੀ। ਇਸ ਦੇ ਨਾਲ ਹੀ ਫਿਲਮ ਨੇ ਤਿੰਨ ਦਿਨਾਂ ‘ਚ 15.9 ਕਰੋੜ ਦੀ ਕਮਾਈ ਕਰ ਲਈ ਹੈ। 14 ਅਕਤੂਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਇਸ ਫਿਲਮ ਦਾ ਕੁੱਲ ਬਜਟ 35 ਕਰੋੜ ਰੁਪਏ ਸੀ। ਇਸ ਨੂੰ ਦੇਸ਼ ਭਰ ‘ਚ 2500 ਸਕ੍ਰੀਨਜ਼ ‘ਤੇ ਰਿਲੀਜ਼ ਕੀਤਾ ਗਿਆ ਸੀ। ਫਿਲਮ ਦੀ ਗੱਲ ਕਰੀਏ ਤਾਂ ਹੁਣ ਤੱਕ ਫਿਲਮ ਨੇ ਆਪਣੀ ਲਾਗਤ ਤੋਂ ਅੱਧੇ ਤੋਂ ਵੀ ਘੱਟ ਵਸੂਲੀ ਕੀਤੀ ਹੈ। ਇਸ ਸਾਲ ਵੀ ਰਣਬੀਰ, ਰਣਵੀਰ, ਆਮਿਰ ਅਤੇ ਅਕਸ਼ੈ ਕੁਮਾਰ ਵਰਗੇ ਵੱਡੇ ਸਿਤਾਰਿਆਂ ਨੂੰ ਅਜਿਹੀ ਕਿਸਮਤ ਨਹੀਂ ਮਿਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...