ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਵਿਵਾਦਾਂ ਵਿੱਚ ਘਿਰੀ ਹੋਈ ਹੈ। ਦਰਅਸਲ ਸਪਨਾ ਚੌਧਰੀ ਅਤੇ ਉਸ ਦੇ ਭਰਾ ਕਰਨ ਅਤੇ ਮਾਂ ਦੇ ਖਿਲਾਫ ਪਲਵਲ ਦੇ ਮਹਿਲਾ ਥਾਣੇ ‘ਚ ਦਾਜ ਦੀ ਮੰਗ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ‘ਚ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸਪਨਾ ਚੌਧਰੀ ਦੀ ਭਾਬੀ ਨੇ ਦਰਜ ਕਰਵਾਇਆ ਹੈ। ਸਪਨਾ ਚੌਧਰੀ ਦੀ ਭਾਬੀ ਦਾ ਦੋਸ਼ ਹੈ ਕਿ ਉਸ ਤੋਂ ਦਾਜ ‘ਚ ਕ੍ਰੇਟਾ ਕਾਰ ਦੀ ਮੰਗ ਕੀਤੀ ਗਈ ਸੀ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਪਨਾ ਅਤੇ ਉਸ ਦੇ ਪਰਿਵਾਰ ਦੇ ਖਿਲਾਫ ਫਰੀਦਾਬਾਦ ਦੇ ਪਲਵਲ ਮਹਿਲਾ ਪੁਲਿਸ ਸਟੇਸ਼ਨ ‘ਚ ਇਹ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਇਸ ਖਬਰ ‘ਤੇ ਸਪਨਾ ਜਾਂ ਉਸਦੇ ਪਰਿਵਾਰ ਦੀ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਨਾ ਤਾਂ ਸਪਨਾ, ਨਾ ਹੀ ਉਸ ਦੇ ਪਤੀ ਅਤੇ ਨਾ ਹੀ ਕਿਸੇ ਪਰਿਵਾਰਕ ਮੈਂਬਰ ਨੇ ਇਸ ਖਬਰ ‘ਤੇ ਪ੍ਰਤੀਕਿਰਿਆ ਦਿੱਤੀ ਹੈ।
ਪਰ, ਇੱਕ ਗੱਲ ਤਾਂ ਪੱਕੀ ਹੈ, ਸਪਨਾ ਦੇ ਪ੍ਰਸ਼ੰਸਕਾਂ ਨੂੰ ਇਸ ਖਬਰ ਨਾਲ ਨਿਰਾਸ਼ਾ ਜ਼ਰੂਰ ਹੋਈ ਹੈ। ਸਪਨਾ ਚੌਧਰੀ, ਉਸ ਦੇ ਭਰਾ ਕਰਨ ਅਤੇ ਮਾਂ ਦੇ ਖਿਲਾਫ ਪਲਵਲ, ਫਰੀਦਾਬਾਦ ‘ਚ ਦਾਜ ਦੀ ਮੰਗ, ਕੁੱਟਮਾਰ ਅਤੇ ਕੁਝ ਹੋਰ ਗੰਭੀਰ ਦੋਸ਼ਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਪਨਾ ਅਤੇ ਉਸ ਦੇ ਪਰਿਵਾਰ ਖਿਲਾਫ ਇਹ ਮਾਮਲਾ ਉਸ ਦੇ ਭਰਾ ਦੀ ਪਤਨੀ ਯਾਨੀ ਭਾਬੀ ਨੇ ਦਰਜ ਕਰਵਾਇਆ ਹੈ। ਅਭਿਨੇਤਰੀ ਅਤੇ ਉਸਦੇ ਪਰਿਵਾਰ ਦੇ ਖਿਲਾਫ ਦਰਜ ਕੀਤੇ ਗਏ ਮਾਮਲੇ ‘ਚ ਇਹ ਵੀ ਕਿਹਾ ਗਿਆ ਹੈ ਕਿ ਸਪਨਾ ਨੇ ਪੀੜਤਾ ਤੋਂ ਕ੍ਰੇਟਾ ਕਾਰ ਦੀ ਮੰਗ ਕੀਤੀ ਸੀ। ਪਰ ਕ੍ਰੇਟਾ ਕਾਰ ਨਾ ਮਿਲਣ ‘ਤੇ ਪੀੜਤਾ ਦੀ ਕੁੱਟਮਾਰ ਕੀਤੀ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।











