‘ਡਰਾਮਾ ਕੁਈਨ’ ਰਾਖੀ ਸਾਵੰਤ ਅਕਸਰ ਹੀ ਸੁਰਖੀਆਂ ’ਚ ਬਣੀ ਰਹਿੰਦੀ ਹੈ। ਉਨ੍ਹਾਂ ਨੇ ਕੁੱਝ ਦਿਨਾਂ ਪਹਿਲਾਂ ਹੀ ਆਪਣੇ ਬੁਆਏਫ੍ਰੈਂਡ ਆਦਿਲ ਦੁਰਾਨੀ ਨਾਲ ਕੋਰਟ ਮੈਰਿਜ ਕੀਤੀ ਹੈ। ਰਾਖੀ ਸਾਵੰਤ ਆਪਣੇ ਵਿਆਹ ਅਤੇ ਅਦਾਕਾਰਾ ਸ਼ਰਲਿਨ ਚੋਪੜਾ ਨਾਲ ਵਿਵਾਦ ਨੂੰ ਲੈ ਕੇ ਸੁਰਖੀਆਂ ‘ਚ ਹਨ। ਦੱਸ ਦਈਏ ਕਿ ਹੁਣ ਉਨ੍ਹਾਂ ਦਾ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਉਹ ਫ਼ਿਰ ਤੋਂ ਸੁਰਖੀਆਂ ‘ਚ ਆ ਗਈ ਹੈ।

ਦੱਸ ਦਈਏ ਕਿ ਰਾਖੀ ਸਾਵੰਤ ਪਾਪਰਜ਼ੀ ‘ਤੇ ਰੌਲਾ ਪਾ ਕੇ ਸਾਰਿਆਂ ਦੇ ਸਾਹਮਣੇ ਫੁੱਟ-ਫੁੱਟ ਕੇ ਰੋਣ ਲੱਗ ਜਾਂਦੀ ਹੈ। ਉਨ੍ਹਾਂ ਦੀ ਇਹ ਵੀਡੀਓ ਕਾਫ਼ੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਰਾਖੀ ਸਾਵੰਚ ਪਾਪਰਜ਼ੀ ਨੂੰ ਕਹਿੰਦੀ ਹੈ ਕਿ- ‘ਕੀ ਤੁਸੀਂ ਮੇਰੀਮੌਤ ਦੇ ਦਿਨ ਮੇਰੀ ਕਬਰ ‘ਤੇ ਆਓਗੇ? ਮੇਰੀ ਸਥਿਤੀ ਜਿਸ ਤਰ੍ਹਾਂ ਦੀ ਹੈ, ਤੁਸੀਂ ਨਹੀਂ ਜਾਣਦੇ। ਤੁਸੀਂ ਨਹੀਂ ਜਾਣਦੇ ਕੀ ਕਿ ਹੋਵੇਗਾ? ਇਸ ਤੋਂ ਬਾਅਦ ਉਹ ਰੋਣ ਲੱਗ ਜਾਂਦੀ ਹੈ।
ਦੱਸ ਦਈਏ ਕਿ ਰਾਖੀ ਸਾਵੰਤ ਦੀ ਮਾਂ ਦੀ ਸਥਿਤੀ ਬਹੁਤ ਖ਼ਰਾਬ ਹੈ, ਜਿਸ ਨੂੰ ਲੈ ਕੇ ਉਹ ਪਰੇਸ਼ਾਨ ਰਹਿੰਦੀ ਹੈ।











