November 14, 2026, 12:11 am
----------- Advertisement -----------
HomeNewsEntertainment'ਦ੍ਰਿਸ਼ਯਮ 2' ਦੀ ਕਮਾਈ 'ਚ ਆਇਆ ਜ਼ਬਰਦਸਤ ਉਛਾਲ, ਦੂਜੇ ਦਿਨ ਫ਼ਿਲਮ ਨੇ...

‘ਦ੍ਰਿਸ਼ਯਮ 2’ ਦੀ ਕਮਾਈ ‘ਚ ਆਇਆ ਜ਼ਬਰਦਸਤ ਉਛਾਲ, ਦੂਜੇ ਦਿਨ ਫ਼ਿਲਮ ਨੇ ਕੀਤਾ ਰਿਕਾਰਡ ਤੋੜ ਕਲੈਕਸ਼ਨ

Published on

----------- Advertisement -----------

ਹਿੰਦੀ ਸਿਨੇਮਾ ਦੇ ਦਮਦਾਰ ਅਭਿਨੇਤਾ ਅਜੇ ਦੇਵਗਨ ਦੀ ਸਭ ਤੋਂ ਉਡੀਕੀ ਜਾ ਰਹੀ ਫਿਲਮ ‘ਦ੍ਰਿਸ਼ਯਮ 2’ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਅਜੇ ਦੀ ‘ਦ੍ਰਿਸ਼ਯਮ 2’ ਨੂੰ ਆਲੋਚਕਾਂ ਅਤੇ ਲੋਕਾਂ ਦਾ ਚੰਗਾ ਹੁੰਗਾਰਾ ਮਿਲ ਰਿਹਾ ਹੈ। ਆਲਮ ਇਹ ਹੈ ਕਿ ‘ਦ੍ਰਿਸ਼ਮ 2’ ਨੇ ਦੋ ਦਿਨਾਂ ‘ਚ ਸਾਬਤ ਕਰ ਦਿੱਤਾ ਹੈ ਕਿ ਇਹ ਫਿਲਮ ਇਸ ਸਾਲ ਦੀਆਂ ਸੁਪਰਹਿੱਟ ਫਿਲਮਾਂ ਦੀ ਸੂਚੀ ‘ਚ ਸ਼ਾਮਲ ਹੋ ਜਾਵੇਗੀ। ਇਸ ਦੌਰਾਨ ਅਸੀਂ ਤੁਹਾਨੂੰ ਦੂਜੇ ਦਿਨ ਯਾਨੀ ਸ਼ਨੀਵਾਰ ਨੂੰ ‘ਦ੍ਰਿਸ਼ਮ 2’ ਦੇ ਬਾਕਸ ਆਫਿਸ ਕਲੈਕਸ਼ਨ ਬਾਰੇ ਦੱਸਣ ਜਾ ਰਹੇ ਹਾਂ। ਸ਼ਾਨਦਾਰ ਐਡਵਾਂਸ ਬੁਕਿੰਗ ਦੇ ਕਾਰਨ ‘ਦ੍ਰਿਸ਼ਮ 2’ ਨੇ ਰਿਲੀਜ਼ ਦੇ ਦੂਜੇ ਦਿਨ ਸ਼ਨੀਵਾਰ ਨੂੰ ਬਾਕਸ ਆਫਿਸ ‘ਤੇ ਧਮਾਲ ਮਚਾ ਦਿੱਤੀ ਹੈ। ਟ੍ਰੇਡ ਐਨਾਲਿਸਟ ਤਰਨ ਆਦਰਸ਼ ਦੇ ਮੁਤਾਬਕ ਪਹਿਲੇ ਦਿਨ ਦੇ ਮੁਕਾਬਲੇ ‘ਦ੍ਰਿਸ਼ਯਮ 2’ ਦੀ ਕਮਾਈ ‘ਚ ਦੂਜੇ ਦਿਨ 40 ਫੀਸਦੀ ਦਾ ਵਾਧਾ ਹੋਇਆ ਹੈ। ਜਿਸ ਕਾਰਨ ਅਭਿਨੇਤਾ ਅਜੇ ਦੇਵਗਨ ਦੀ ਫਿਲਮ ‘ਦ੍ਰਿਸ਼ਯਮ 2’ ਨੇ ਬਾਕਸ ਆਫਿਸ ‘ਤੇ ਦੂਜੇ ਦਿਨ 21.59 ਕਰੋੜ ਦੀ ਰਿਕਾਰਡ ਤੋੜ ਕਮਾਈ ਕੀਤੀ ਹੈ।

ਫਿਲਮ ‘ਬ੍ਰਹਮਾਸਤਰ’ ਤੋਂ ਬਾਅਦ ‘ਦ੍ਰਿਸ਼ਯਮ 2’ ਇਸ ਸਾਲ ਦੀ ਦੂਜੀ ਅਜਿਹੀ ਹਿੰਦੀ ਫਿਲਮ ਬਣ ਗਈ ਹੈ, ਜਿਸ ਨੇ ਰਿਲੀਜ਼ ਦੇ ਦੂਜੇ ਦਿਨ ਬਾਕਸ ਆਫਿਸ ‘ਤੇ 20 ਕਰੋੜ ਤੋਂ ਜ਼ਿਆਦਾ ਦਾ ਕਲੈਕਸ਼ਨ ਕੀਤਾ ਹੈ। ਹੁਣ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਨਿਰਦੇਸ਼ਕ ਅਭਿਸ਼ੇਕ ਪਾਠਕ ਦੀ ‘ਦ੍ਰਿਸ਼ਯਮ 2’ ਪਹਿਲੇ ਵੀਕੈਂਡ ‘ਤੇ 45-50 ਕਰੋੜ ਦਾ ਕਾਰੋਬਾਰ ਕਰ ਸਕਦੀ ਹੈ। ਪਹਿਲੇ ਦਿਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ‘ਦ੍ਰਿਸ਼ਮ 2’ ਨੇ ਸ਼ਨੀਵਾਰ ਨੂੰ ਵੀ ਬਾਕਸ ਆਫਿਸ ‘ਤੇ ਦਮਦਾਰ ਪ੍ਰਦਰਸ਼ਨ ਕੀਤਾ ਹੈ। ਅਜਿਹੇ ‘ਚ ‘ਦ੍ਰਿਸ਼ਮ 2’ ਦੀ ਦੋ ਦਿਨਾਂ ਦੀ ਕੁੱਲ ਕਮਾਈ ‘ਤੇ ਗੌਰ ਕਰੀਏ ਤਾਂ ਅੰਕੜੇ ਕਾਫੀ ਪ੍ਰਭਾਵਸ਼ਾਲੀ ਹਨ। ਦਰਅਸਲ, ਰਿਲੀਜ਼ ਦੇ ਪਹਿਲੇ ਦਿਨ ‘ਦ੍ਰਿਸ਼ਯਮ 2’ ਨੇ ਬਾਕਸ ਆਫਿਸ ‘ਤੇ 15 ਕਰੋੜ ਤੋਂ ਵੱਧ ਦੀ ਕਮਾਈ ਕਰ ਲਈ ਹੈ। ਦੂਜੇ ਪਾਸੇ ਅਜੇ ਦੇਵਗਨ ਦੀ ਇਸ ਫਿਲਮ ਨੇ ਦੂਜੇ ਦਿਨ ਕਰੀਬ 20-21 ਕਰੋੜ ਦੀ ਕਮਾਈ ਕਰ ਲਈ ਹੈ। ਅਜਿਹੇ ‘ਚ ਹੁਣ ਸਸਪੈਂਸ ਥ੍ਰਿਲਰ ‘ਦ੍ਰਿਸ਼ਯਮ 2’ ਦਾ ਕੁੱਲ ਬਾਕਸ ਆਫਿਸ ਕਲੈਕਸ਼ਨ 36.97 ਕਰੋੜ ਨੂੰ ਪਾਰ ਕਰ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...