November 14, 2026, 12:10 am
----------- Advertisement -----------
HomeNewsEntertainment'ਦੂਜੇ ਵੀਕੈਂਡ ਵੀ 'ਦ੍ਰਿਸ਼ਯਮ 2' ਦਾ ਧਮਾਲ ਜਾਰੀ , ਬਾਕਸ ਆਫਿਸ 'ਤੇ...

‘ਦੂਜੇ ਵੀਕੈਂਡ ਵੀ ‘ਦ੍ਰਿਸ਼ਯਮ 2’ ਦਾ ਧਮਾਲ ਜਾਰੀ , ਬਾਕਸ ਆਫਿਸ ‘ਤੇ ਕੀਤਾ ਜ਼ਬਰਦਸਤ ਕਲੈਕਸ਼ਨ

Published on

----------- Advertisement -----------

ਸੁਪਰਸਟਾਰ ਅਜੇ ਦੇਵਗਨ ਦੀ ਫਿਲਮ ‘ਦ੍ਰਿਸ਼ਯਮ 2’ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਬਾਕਸ ਆਫਿਸ ‘ਤੇ ‘ਦ੍ਰਿਸ਼ਯਮ 2’ ਦਾ ਕਲੈਕਸ਼ਨ ਹਰ ਦਿਨ ਤੇਜ਼ੀ ਨਾਲ ਵਧ ਰਿਹਾ ਹੈ। ਰਿਲੀਜ਼ ਦੇ 10ਵੇਂ ਦਿਨ ਵੀ ‘ਦ੍ਰਿਸ਼ਮ 2’ ਨੇ ਆਪਣੀ ਸ਼ਾਨਦਾਰ ਕਮਾਈ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਹੈ। ਆਲਮ ਇਹ ਹੈ ਕਿ ਦੂਜੇ ਵੀਕੈਂਡ ‘ਚ ‘ਦ੍ਰਿਸ਼ਮ 2’ ਨੇ ਜ਼ਬਰਦਸਤ ਕਮਾਈ ਕਰਕੇ ਸਾਰਿਆਂ ਦਾ ਦਿਲ ਜਿੱਤ ਲਿਆ ਹੈ। ਅਜੇ ਦੇਵਗਨ ਦੀ ‘ਦ੍ਰਿਸ਼ਯਮ 2’ ਨੂੰ ਆਲੋਚਕਾਂ ਦੇ ਨਾਲ-ਨਾਲ ਦਰਸ਼ਕਾਂ ਦਾ ਵੀ ਚੰਗਾ ਹੁੰਗਾਰਾ ਮਿਲਿਆ ਹੈ। ਇਹੀ ਕਾਰਨ ਹੈ ਕਿ ਫਿਲਮ ਦਾ ਕਲੈਕਸ਼ਨ ਹਰ ਦਿਨ ਤੇਜ਼ੀ ਨਾਲ ਵਧ ਰਿਹਾ ਹੈ। ਆਪਣੀ ਸ਼ਾਨਦਾਰ ਕਹਾਣੀ ਦੇ ਆਧਾਰ ‘ਤੇ ‘ਦ੍ਰਿਸ਼ਮ 2’ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਅਜੇ ਦੇਵਗਨ ਦੀ ਇਹ ਫਿਲਮ ਰਿਲੀਜ਼ ਦੇ 10ਵੇਂ ਦਿਨ ਧਮਾਕੇਦਾਰ ਕਲੈਕਸ਼ਨ ਕਰਕੇ ਇਸ ਸਾਲ ਦੀਆਂ ਸੁਪਰਹਿੱਟ ਫਿਲਮਾਂ ਦੀ ਸੂਚੀ ‘ਚ ਸ਼ਾਮਲ ਹੋਣ ਜਾ ਰਹੀ ਹੈ।

ਬਾਕਸ ਆਫਿਸ ਇੰਡੀਆ ਦੀ ਰਿਪੋਰਟ ਮੁਤਾਬਕ ਰਿਲੀਜ਼ ਦੇ 10ਵੇਂ ਦਿਨ ‘ਦ੍ਰਿਸ਼ਮ 2’ ਨੇ ਬਾਕਸ ਆਫਿਸ ‘ਤੇ 17 ਤੋਂ 18 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ‘ਦ੍ਰਿਸ਼ਯਮ 2’ ਦਾ ਇਹ ਕਲੈਕਸ਼ਨ ਦੂਜੇ ਹਫਤੇ ‘ਚ ਸਭ ਤੋਂ ਜ਼ਿਆਦਾ ਹੈ। ਇਸ ਦੇ ਨਾਲ ਦੂਜੇ ਵੀਕੈਂਡ ‘ਤੇ ‘ਦ੍ਰਿਸ਼ਯਮ 2’ ਦਾ ਕੁਲ ਕਲੈਕਸ਼ਨ ਕਰੀਬ 38 ਕਰੋੜ ਹੋ ਗਿਆ ਹੈ। ‘ਦ੍ਰਿਸ਼ਮ 2’ ਨੇ ਪਿਛਲੇ ਤਿੰਨ ਦਿਨਾਂ ‘ਚ ਜਿਸ ਤਰ੍ਹਾਂ ਦੀ ਕਮਾਈ ਕੀਤੀ ਹੈ, ਉਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਫਿਲਮ ਜਲਦ ਹੀ 200 ਕਰੋੜ ਦੇ ਕਲੱਬ ‘ਚ ਸ਼ਾਮਲ ਹੋ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...