May 1, 2026, 10:34 pm
----------- Advertisement -----------
HomeNewsEntertainmentਸ਼ਾਰਟਸ ਪਾ ਕੇ ਮੰਦਰ 'ਚ ਪਹੁੰਚੀ ਏਕਤਾ ਕਪੂਰ ਹੋਈ ਟ੍ਰੋਲ, ਵੀਡੀਓ ਦੇਖ...

ਸ਼ਾਰਟਸ ਪਾ ਕੇ ਮੰਦਰ ‘ਚ ਪਹੁੰਚੀ ਏਕਤਾ ਕਪੂਰ ਹੋਈ ਟ੍ਰੋਲ, ਵੀਡੀਓ ਦੇਖ ਯੂਜ਼ਰਸ ਨੇ ਕੀਤੇ ਅਜਿਹੇ ਕੰਮੈਂਟਸ

Published on

----------- Advertisement -----------

ਟੀਵੀ ਕੁਈਨ ਏਕਤਾ ਕਪੂਰ ਆਪਣੇ ਸੀਰੀਅਲ ਅਤੇ ਵੈੱਬ ਸੀਰੀਜ਼ ਨੂੰ ਲੈ ਕੇ ਹਮੇਸ਼ਾ ਸੁਰਖੀਆਂ ‘ਚ ਰਹਿੰਦੀ ਹੈ ਪਰ ਕਈ ਵਾਰ ਉਹ ਵੱਖ-ਵੱਖ ਕਾਰਨਾਂ ਕਰਕੇ ਸੁਰਖੀਆਂ ‘ਚ ਵੀ ਆ ਜਾਂਦੀ ਹੈ। ਹਾਲ ਹੀ ‘ਚ ਏਕਤਾ ਕਪੂਰ ਇਕ ਮੰਦਰ ‘ਚ ਦਰਸ਼ਨ ਕਰਨ ਪਹੁੰਚੀ ਸੀ, ਜਿਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਪਰ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਏਕਤਾ ਕਪੂਰ ਦੇ ਕੱਪੜਿਆਂ ਅਤੇ ਉਨ੍ਹਾਂ ਦੇ ਵਿਵਹਾਰ ਨੂੰ ਦੇਖ ਕੇ ਪ੍ਰਸ਼ੰਸਕ ਕਾਫੀ ਗੁੱਸੇ ‘ਚ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਖੂਬ ਖਰੀਆਂ-ਖਰੀਆਂ ਸੁਣਾਈਆਂ ਜਾ ਰਹੀਆਂ ਹਨ। ਵਾਇਰਲ ਹੋ ਰਹੀ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਫਿਲਮ ਅਤੇ ਸੀਰੀਅਲ ਦੀ ਨਿਰਮਾਤਾ ਏਕਤਾ ਕਪੂਰ ਸ਼ਾਰਟਸ ਪਹਿਨ ਕੇ ਮੰਦਰ ‘ਚ ਪਹੁੰਚੀ।

ਉਹ ਅੰਦਰ ਜਾ ਕੇ ਆਪਣੀ ਜੁੱਤੀ ਉਤਾਰਦੀ ਹੈ ਅਤੇ ਇਸ ਤੋਂ ਬਾਅਦ ਉਹ ਅੱਗੇ ਵਧਦੀ ਹੈ। ਜਦੋਂ ਕਿ ਉਨ੍ਹਾਂ ਦੇ ਨਾਲ ਵਾਲਾ ਵਿਅਕਤੀ ਆਪਣੀ ਜੁੱਤੀ ਨੂੰ ਹੱਥਾਂ ਨਾਲ ਚੰਗੀ ਤਰ੍ਹਾਂ ਰੱਖਦਾ ਹੈ। ਇਹ ਸਾਰੀਆਂ ਗੱਲਾਂ ਯੂਜ਼ਰਸ ਨੂੰ ਪਸੰਦ ਨਹੀਂ ਆਈਆਂ ਅਤੇ ਲੋਕਾਂ ਨੇ ਇੱਕ ਤੋਂ ਬਾਅਦ ਇੱਕ ਫੀਡਬੈਕ ਦੇਣਾ ਸ਼ੁਰੂ ਕਰ ਦਿੱਤਾ। ਏਕਤਾ ਕਪੂਰ ਦੀ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ, ਇੱਕ ਯੂਜ਼ਰ ਨੇ ਲਿਖਿਆ- ਬੇਵਕੂਫ ਕੁੜੀ….. ਦੇ ਕੋਲ ਕੱਪੜੇ ਪਹਿਨਣ ਦੀ ਨਾ ਤਾਂ ਆਦਤ ਹੈ ਅਤੇ ਨਾ ਹੀ ਮਰਿਆਦਾ। ਇਕ ਹੋਰ ਯੂਜ਼ਰ ਨੇ ਲਿਖਿਆ- ‘ਬਹੁਤ ਮਾੜਾ ਵਿਵਹਾਰ, ਸਭ ਤੋਂ ਪਹਿਲਾਂ ਉਸ ਦਾ ਗਾਰਡ ਜੁੱਤੀ ਰੱਖ ਰਿਹਾ ਸੀ ਅਤੇ ਅੰਤ ਵਿਚ ਅਜਿਹਾ ਲੱਗਦਾ ਹੈ ਕਿ ਜਿਵੇਂ ਉਹ ਚੱਲ ਰਹੀ ਸੀ ਉਸ ਵਿਚ ਉਸ ਨੂੰ ਕੋਈ ਦਿਲਚਸਪੀ ਨਹੀਂ ਹੈ.. ਜੇਕਰ ਤੁਸੀਂ ਇੰਨੇ ਆਲਸੀ ਹੋ ਤਾਂ ਬਿਹਤਰ ਹੈ ਕਿ ਤੁਸੀਂ ਘਰ ਬੈਠੋ। ਇਕ ਹੋਰ ਨੇ ਲਿਖਿਆ ਕਿ ਇਹ ਕੋਈ ਜਿਮ ਸੈਂਟਰ ਨਹੀਂ ਜੋ ਅਜਿਹੇ ਕੱਪੜੇ ਪਾ ਕੇ ਆਇਆ ਹੋਵੇ, ਇਹ ਮੰਦਰ ਹੈ। ਇਸੇ ਤਰ੍ਹਾਂ ਕਈ ਹੋਰ ਯੂਜ਼ਰਸ ਨੂੰ ਵੀ ਉਸ ਦੇ ਕੱਪੜਿਆਂ ‘ਤੇ ਕੁਮੈਂਟ ਕਰਦੇ ਦੇਖਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...