July 24, 2026, 9:16 am
----------- Advertisement -----------
HomeNewsEntertainmentਜਜ਼ਬਾਤੀ ਬੰਧਨਾਂ ਅਤੇ ਦੋਸਤੀ ਦੇ ਰਿਸ਼ਤਿਆਂ ਦੀ ਕਹਾਣੀ "ਏਸ ਜਹਾਨੋਂ ਦੂਰ ਕਿਤੇ...

ਜਜ਼ਬਾਤੀ ਬੰਧਨਾਂ ਅਤੇ ਦੋਸਤੀ ਦੇ ਰਿਸ਼ਤਿਆਂ ਦੀ ਕਹਾਣੀ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” 24 ਮਾਰਚ 2023 ਨੂੰ ਹੋਵੇਗੀ ਰਿਲੀਜ਼

Published on

----------- Advertisement -----------

ਚੰਡੀਗੜ੍ਹ, 3 ਮਾਰਚ 2023: ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” ਦੇ ਸ਼ਾਨਦਾਰ ਟੀਜ਼ਰ ਨੇ ਦਰਸ਼ਕਾਂ ਦੀ ਉਤਸੁਕਤਾ ਨੂੰ ਵਧਾ ਦਿੱਤਾ ਹੈ, ਹੁਣ ਸਾਨੂੰ ਫਿਲਮ ਦੀ ਇੱਕ ਹੋਰ ਝਲਕ ਟ੍ਰੇਲਰ ਦੇ ਰਾਹੀਂ ਦੇਖਣ ਨੂੰ ਮਿਲੇਗੀ, ਜਿਸ ਵਿੱਚ ਅਸੀਂ ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਜੱਸ ਬਾਜਵਾ, ਅਦਿਤੀ ਸ਼ਰਮਾ ਅਤੇ ਰੁਪਿੰਦਰ ਰੂਪੀ ਨੂੰ ਇੱਕੋਂ ਸਕਰੀਨ ਉੱਤੇ ਇਕੱਠੇ ਦੇਖਾਂਗੇ। ਫਿਲਮ ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਘੈਂਟ ਬੁਆਏਜ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਕੀਤੀ ਗਈ ਹੈ। ਫਿਲਮ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਕੀਤੀ ਗਈ ਹੈ ਜੋ ਸਾਨੂੰ 24 ਮਾਰਚ, 2023 ਨੂੰ ਸਿਨੇਮਾ ਘਰਾਂ ਵਿੱਚ ਦੇਖਣ ਨੂੰ ਮਿਲੇਗੀ। ਜਿਵੇਂ ਕਿ ਅਸੀਂ ਟ੍ਰੇਲਰ ਤੋਂ ਦੇਖ ਸਕਦੇ ਹਾਂ ਕਿ ਫਿਲਮ ਕਹਾਣੀ ਦੇ ਉਸ ਹਿੱਸੇ ਨਾਲ ਵਾਕਿਫ਼ ਕਰਾਉਂਦੀ ਹੈ ਜੋ ਆਪਣੇ ਵਤਨ ਅਤੇ ਆਪਣੀ ਮਿੱਟੀ ਨੂੰ ਛੱਡ ਪ੍ਰਦੇਸਾਂ ਵਿੱਚ ਵੱਸ ਰਹੇ ਹਨ।

ਇਹ ਲੜਾਈ ਹੋਂਦ ਅਤੇ ਹੱਕਾਂ ਦੀ ਹੈ ਜੋ ਸਾਡੀ ਦੇਸ਼ ਪ੍ਰਤੀ ਪਿਆਰ ਦੀ ਭਾਵਨਾ ਨੂੰ ਦਰਸਾਉਂਦੀ ਹੈ। ਫਿਲਮ ਦਾ ਨਿਰਦੇਸ਼ਣ ਉਦੈ ਪ੍ਰਤਾਪ ਸਿੰਘ ਦੁਆਰਾ ਕੀਤਾ ਗਿਆ ਹੈ ਅਤੇ ਕਹਾਣੀ ਜਗਦੀਪ ਵੜਿੰਗ ਨੇ ਲਿਖੀ ਗਈ ਹੈ ਜਿਨ੍ਹਾਂਨੇ ‘ਮਾਂ ਦਾ ਲਾਡਲਾ’, ‘ਗਲਵੱਕੜੀ’, ਅਤੇ ‘ਮੈਂ ਤੇ ਬਾਪੂ’ ਵਰਗੀਆਂ ਫਿਲਮਾਂ ਦੀ ਬਾਕਮਾਲ ਕਹਾਣੀ ਵੀ ਲਿਖੀ ਸੀ। ਇਸ ਫਿਲਮ ਦਾ ਬੈਕਗਰਾਊਂਡ ਸਕੋਰ ਰਾਜੂ ਸਿੰਘ ਨੇ ਦਿੱਤਾ ਹੈ, ਔਰ ਸੰਗੀਤ ਵੇਹਲੀ ਜਨਤਾ ਰੇਕੌਰਡਸ ਦੁਆਰਾ ਦਿੱਤਾ ਗਿਆ ਹੈ। ਆਪਣੀ ਆਉਣ ਵਾਲੀ ਫਿਲਮ ਦੇ ਟ੍ਰੇਲਰ ਨੂੰ ਪੇਸ਼ ਕਰਦੇ ਹੋਏ, ਨਿਰਮਾਤਾ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਨੇ ਖੁਸ਼ੀ ਜਾਹਿਰ ਕਰਦਿਆਂ ਕਿਹਾ, “ਇਹ ਫਿਲਮ ਦੇਸ਼ ਪ੍ਰਤੀ ਪਿਆਰ ਅਤੇ ਵਿਛੜਨ ਦੇ ਦਰਦ ਨੂੰ ਦਰਸਾਉਂਦੀ ਹੈ।

ਸਾਡਾ ਫਿਲਮ ਨੂੰ ਪੇਸ਼ ਕਰਨ ਦਾ ਮਕਸਦ ਇਹ ਹੈ ਕਿ ਦਰਸ਼ਕ ਸਾਡੀ ਫਿਲਮ ਬਣਾਉਣ ਦੇ ਸੱਚੇ ਅਤੇ ਨੇਕ ਇਰਾਦੇ ਨੂੰ ਚੰਗੀ ਤਰ੍ਹਾਂ ਸਮਝ ਸਕਣ। ਸਾਨੂੰ ਉਮੀਦ ਹੈ ਕਿ ਦਰਸ਼ਕ ਸਾਡੀ ਨਵੀਂ ਪੇਸ਼ਕਸ਼ ਨੂੰ ਆਪਣਾ ਭਰਪੂਰ ਪਿਆਰ ਦੇਣਗੇ।” ਫਿਲਮ ਦੀ ਕਹਾਣੀ ਦੀ ਗੱਲ ਕਰਦਿਆਂ ਨਿਰਦੇਸ਼ਕ ਉਦੈ ਪ੍ਰਤਾਪ ਸਿੰਘ ਦਾ ਕਹਿਣਾ ਹੈ, “ਮੈਂ ਇਸ ਫਿਲਮ ਦੀ ਕਹਾਣੀ ਨੂੰ ਆਪਣੇ ਇੰਨਾ ਕਰੀਬ ਦੇਖਿਆ ਕਿ ਮੈਨੂੰ ਇਹ ਸੱਚ-ਮੁੱਚ ਅਸਲੀ ਕਹਾਣੀ ਲਗਦੀ ਹੈ। ਮੈਨੂੰ ਬਹੁਤ ਹੀ ਖੁਸ਼ੀ ਹੋ ਰਹੀ ਹੈ ਕਿ ਫਿਲਮ ਦੇ ਟੀਜ਼ਰ ਨੂੰ ਦਰਸ਼ਕਾਂ ਨੇ ਆਪਣਾ ਇੰਨਾ ਪਿਆਰ ਦਿੱਤਾ। ਮੈਨੂੰ ਉਮੀਦ ਹੈ ਕਿ ਦਰਸ਼ਕ ਟ੍ਰੇਲਰ ਅਤੇ ਫਿਲਮ ਨੂੰ ਵੀ ਆਪਣਾ ਇੰਨਾ ਪਿਆਰ ਦੇਣਗੇ।” “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” 24 ਮਾਰਚ 2023 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...