November 9, 2026, 11:31 am
----------- Advertisement -----------
HomeNewsBreaking Newsਆਲੀਆ ਭੱਟ ਦੀ ਮਾਂ ਨੂੰ ਆਈ ਫਰਜੀ ਕਾਲ, ਪੋਸਟ ਪਾ ਸਾਂਝੀ ਕੀਤੀ...

ਆਲੀਆ ਭੱਟ ਦੀ ਮਾਂ ਨੂੰ ਆਈ ਫਰਜੀ ਕਾਲ, ਪੋਸਟ ਪਾ ਸਾਂਝੀ ਕੀਤੀ ਜਾਣਕਾਰੀ

Published on

----------- Advertisement -----------

ਆਲੀਆ ਭੱਟ ਦੀ ਮਾਂ ਅਤੇ ਅਦਾਕਾਰਾ ਸੋਨੀ ਰਾਜ਼ਦਾਨ ਘੁਟਾਲੇ ਦਾ ਸ਼ਿਕਾਰ ਹੋਣ ਤੋਂ ਬਚ ਗਈ ਹੈ। ਇੱਕ ਵਿਅਕਤੀ ਨੇ ਨਸ਼ੇ ਦਾ ਹਵਾਲਾ ਦੇ ਕੇ ਉਨ੍ਹਾਂ ਨਾਲ ਠੱਗੀ ਮਾਰਨ ਦੀ ਕੋਸ਼ਿਸ਼ ਕੀਤੀ। ਇਸ ਗੱਲ ਦੀ ਜਾਣਕਾਰੀ ਸੋਨੀ ਰਾਜ਼ਦਾਨ ਨੇ ਪੋਸਟ ‘ਚ ਦਿੱਤੀ ਹੈ।

ਸੋਨੀ ਨੇ ਲਿਖਿਆ ਕਿ ਸਾਡੇ ਆਲੇ-ਦੁਆਲੇ ਬਹੁਤ ਵੱਡਾ ਘੁਟਾਲਾ ਚੱਲ ਰਿਹਾ ਹੈ। ਕਿਸੇ ਨੇ ਮੈਨੂੰ ਫ਼ੋਨ ਕੀਤਾ ਅਤੇ ਕਿਹਾ ਕਿ ਉਹ ਦਿੱਲੀ ਕਸਟਮ ਤੋਂ ਫ਼ੋਨ ਕਰ ਰਿਹਾ ਹੈ। ਉਸਨੇ ਮੈਨੂੰ ਦੱਸਿਆ ਕਿ ਮੈਂ ਨਸ਼ੀਲੇ ਪਦਾਰਥਾਂ ਦਾ ਆਰਡਰ ਦਿੱਤਾ ਸੀ। ਉਸਨੇ ਮੈਨੂੰ ਇਹ ਵੀ ਦੱਸਿਆ ਕਿ ਉਹ ਪੁਲਿਸ ਨਾਲ ਜੁੜਿਆ ਹੋਇਆ ਸੀ। ਉਸ ਨੇ ਮੇਰੇ ਤੋਂ ਆਧਾਰ ਕਾਰਡ ਨੰਬਰ ਮੰਗਿਆ। ਜਿਵੇਂ ਮੈਨੂੰ ਕਾਲ ਆਈ ਸੀ, ਮੇਰੇ ਜਾਣਕਾਰ ਕੁਝ ਲੋਕਾਂ ਨੂੰ ਵੀ ਕਾਲ ਆਈ ਹੈ।


ਨਾਲ ਹੀ ਸੋਨੀ ਨੇ ਅੱਗੇ ਕਿਹਾ ਕਿ ਇਹ ਲੋਕ ਤੁਹਾਨੂੰ ਕਾਲ ਕਰਦੇ ਹਨ ਅਤੇ ਡਰਾਉਂਦੇ ਹਨ। ਉਹ ਇਸ ਤਰ੍ਹਾਂ ਦੀਆਂ ਗੱਲਾਂ ਕਰਕੇ ਤੁਹਾਡੇ ਕੋਲੋਂ ਮੋਟੇ ਪੈਸੇ ਲੈਣ ਦੀ ਕੋਸ਼ਿਸ਼ ਕਰਦੇ ਹਨ। ਪਰ ਤੁਸੀਂ ਲੋਕਾਂ ਨੂੰ ਇਹਨਾਂ ਦੀਆਂ ਗੱਲਾਂ ਵਿੱਚ ਨਹੀਂ ਫਸਣਾ ਚਾਹੀਦਾ ਅਤੇ ਉਹਨਾਂ ਦੇ ਪ੍ਰਭਾਵ ਵਿੱਚ ਨਹੀਂ ਆਉਣਾ ਚਾਹੀਦਾ। ਮੈਂ ਇੱਕ ਅਜਿਹੇ ਵਿਅਕਤੀ ਨੂੰ ਜਾਣਦੀ ਹਾਂ ਜਿਸ ਨੇ ਅਜਿਹੇ ਧੋਖੇਬਾਜ਼ਾਂ ਦਾ ਸ਼ਿਕਾਰ ਹੋ ਕੇ ਬਹੁਤ ਸਾਰਾ ਪੈਸਾ ਟ੍ਰਾਂਸਫਰ ਕੀਤਾ ਸੀ। ਉਹ ਹੁਣ ਮੁਸੀਬਤ ਵਿੱਚ ਹੈ ਇਸ ਲਈ ਮੈਂ ਇਸ ਪੋਸਟ ਨੂੰ ਸ਼ੇਅਰ ਕਰ ਰਹੀ ਹਾਂ ਤਾਂ ਜੋ ਲੋਕ ਇਸ ਤੋਂ ਡਰੇ ਨਾ।

ਸੋਨੀ ਨੇ ਇਸ ਪੋਸਟ ਦੇ ਨਾਲ ਕੈਪਸ਼ਨ ‘ਚ ਲਿਖਿਆ- ਲੋਕ ਅਜਿਹੀਆਂ ਕਾਲਾਂ ਤੋਂ ਉਲਝਣ ‘ਚ ਪੈ ਜਾਂਦੇ ਹਨ ਅਤੇ ਇਸ ਨੂੰ ਅਸਲੀ ਸਮਝਦੇ ਹਨ। ਮੈਂ ਲਗਭਗ ਇਹੀ ਸੋਚਿਆ – ਜਦੋਂ ਮੈਂ ਇਸ ਬਾਰੇ ਕਿਸੇ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਮੈਨੂੰ ਦੱਸਿਆ ਕਿ ਇਹ ਘਪਲਾ ਕਾਲ ਹੈ। ਸੋਨੀ ਨੇ ਇਹ ਵੀ ਬੇਨਤੀ ਕੀਤੀ ਕਿ ਲੋਕਾਂ ਨੂੰ ਅਜਿਹੀਆਂ ਘਪਲੇ ਵਾਲੀਆਂ ਕਾਲਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਮਾਨਸਾ ਵਿਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਝੋਟੇ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ...

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...