November 12, 2026, 1:06 am
----------- Advertisement -----------
HomeNewsBreaking Newsਮਸ਼ਹੂਰ ਹਰਿਆਣਵੀ ਗਾਇਕ ਰਾਜੂ ਪੰਜਾਬੀ ਦਾ ਦਿਹਾਂਤ, ਪਿਛਲੇ ਕਈ ਦਿਨਾਂ ਤੋਂ ਸਨ...

ਮਸ਼ਹੂਰ ਹਰਿਆਣਵੀ ਗਾਇਕ ਰਾਜੂ ਪੰਜਾਬੀ ਦਾ ਦਿਹਾਂਤ, ਪਿਛਲੇ ਕਈ ਦਿਨਾਂ ਤੋਂ ਸਨ ਬਿਮਾਰ

Published on

----------- Advertisement -----------
  • ਰਾਜੂ ਪੰਜਾਬੀ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ,
  • ਹਿਸਾਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਸੀ ਇਲਾਜ,
  • ਅੱਜ ਜੱਦੀ ਪਿੰਡ ਰਾਵਤਸਰ ਵਿਖੇ ਕੀਤਾ ਜਾਵੇਗਾ ਅੰਤਿਮ ਸਸਕਾਰ,
  • ਰਾਜੂ ਪੰਜਾਬੀ ਨੇ ਗਏ ਹਨ ਕਈ ਹਿੱਟ ਗੀਤ

ਚੰਡੀਗੜ੍ਹ, 22 ਅਗਸਤ 2023 – ਹਰਿਆਣਾ ਦੇ ਮਸ਼ਹੂਰ ਗਾਇਕ ਰਾਜੂ ਪੰਜਾਬੀ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਉਸ ਦਾ ਇਲਾਜ ਹਿਸਾਰ ਦੇ ਜਿੰਦਲ ਹਸਪਤਾਲ ਵਿੱਚ ਚੱਲ ਰਿਹਾ ਸੀ। ਰਾਜੂ ਪੰਜਾਬੀ ਨੇ ਅੱਜ ਤੜਕੇ 4.30 ਵਜੇ ਦੇ ਕਰੀਬ ਆਖਰੀ ਸਾਹ ਲਿਆ।

ਦੱਸਿਆ ਜਾ ਰਿਹਾ ਹੈ ਕਿ ਰਾਜੂ ਪੰਜਾਬੀ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਸ ਨੂੰ ਇਲਾਜ ਲਈ ਹਿਸਾਰ ਵਿਚ ਭਰਤੀ ਕਰਵਾਇਆ ਗਿਆ। ਪਰ ਹੁਣ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ ਕਿ ਉਹਨਾਂ ਦਾ ਦੇਹਾਂਤ ਹੋ ਗਿਆ ਹੈ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਰਾਵਤਸਰ ਵਿਖੇ ਕੀਤਾ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਰਾਜੂ ਪੰਜਾਬੀ ਹਰਿਆਣਾ ਇੰਡਸਟਰੀ ਦਾ ਮਸ਼ਹੂਰ ਚਿਹਰਾ ਸੀ। ਉਨ੍ਹਾਂ ਦੇ ਕਈ ਗੀਤ ਸੁਪਰ ਡੁਪਰ ਹਿੱਟ ਰਹੇ। ਸਪਨਾ ਚੌਧਰੀ ਨਾਲ ਉਸ ਦੇ ਕਈ ਗੀਤ ਹਿੱਟ ਹੋਏ ਸਨ। ਜਦੋਂ ਕਿ ਰਾਜੂ ਪੰਜਾਬੀ ਹਰਿਆਣਵੀ ਦੇ ਵੱਡੇ ਕਲਾਕਾਰਾਂ ਵਿੱਚ ਗਿਣੇ ਜਾਂਦੇ ਸਨ।

ਰਾਜੂ ਪੰਜਾਬੀ ਆਪਣੀ ਸੁਰੀਲੀ ਆਵਾਜ਼ ਅਤੇ ਆਪਣੇ ਗੀਤਾਂ ਦੇ ਵੱਖਰੇ ਅੰਦਾਜ਼ ਕਾਰਨ ਹਰਿਆਣਵੀ ਸੰਗੀਤ ਉਦਯੋਗ ਵਿੱਚ ਇੱਕ ਵਿਸ਼ੇਸ਼ ਪਛਾਣ ਰੱਖਦਾ ਸੀ। ਉਸ ਵੱਲੋਂ ਗਾਏ ਗੀਤ ਨੌਜਵਾਨਾਂ ਤੋਂ ਲੈ ਕੇ ਹਰ ਉਮਰ ਦੇ ਲੋਕਾਂ ਦੇ ਸਿਰ ਚੜ੍ਹ ਕੇ ਬੋਲਦੇ ਸਨ। ਉਨ੍ਹਾਂ ਨੇ ਸਪਨਾ ਚੌਧਰੀ ਨਾਲ ਕਈ ਗੀਤਾਂ ‘ਚ ਵੀ ਕੰਮ ਕੀਤਾ ਹੈ, ਜਿਨ੍ਹਾਂ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਹਰਿਆਣਵੀ ਗੀਤ ‘ਲਾਡ ਪਿਆਰ ਕੇ’ ਨੇ ਰਾਜੂ ਪੰਜਾਬੀ ਨੂੰ ਹਰਿਆਣਵੀ ਸੰਗੀਤ ਇੰਡਸਟਰੀ ਦਾ ਬਾਦਸ਼ਾਹ ਬਣਾ ਦਿੱਤਾ ਸੀ।

ਰਾਜੂ ਪੰਜਾਬੀ ਦੇ ਗੀਤ ਬਹੁਤ ਮਸ਼ਹੂਰ ਹੋਏ ਸਨ। ਉਸਦੇ ਗੀਤਾਂ ਵਿੱਚ ਆਖਰੀ ਪੈਗ, ਲਾਡ ਪੀਆ ਕੇ, ਦੇਸੀ, ਅੱਛਾ ਲੱਗੇ ਸੇ (ਡੀਜੇ ਰੀਮਿਕਸ), ਘਾਗੜਾ, ਸੰਦਲ, ਸਾਲਿਡ ਬਾਡੀ, ਸਵੀਟੀ, ਮੁਝੇ ਤੇਰਾ ਨਸ਼ਾ ਹੈ, ਤੂ ਚੀਜ਼ ਲਾਜਵਾਬ, ਹਵਾ ਕਸੂਤੀ, ਬੰਬ, ਤਰਕੀਬ, ਦੇਵਰ ਲਾਡਲਾ, ਫੇਅਰ ਲਵਲੀ, ਦਇਆ ਰਾਮ ਕੀ ਹੋਰੀ, ਰਾਜੂ ਕੀ ਸਾਲੀ, ਗੋਰੀ ਨਗੋਰੀ, ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...