ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸੰਗੀਤਕਾਰ ਅਤੇ ਨਿਰਮਾਤਾ ਬੰਟੀ ਬੈਂਸ ‘ਤੇ ਹੋਏ ਹਮਲੇ ਤੋਂ ਬਾਅਦ ਹੁਣ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਬੰਟੀ ਬੈਂਸ ਸੰਗੀਤ ਇੰਡਸਟਰੀ ਵਿੱਚ ਇੱਕ ਜਾਣਿਆ-ਪਛਾਣਿਆ ਨਾਮ ਹੈ ਅਤੇ ਸਿੱਧੂ ਮੂਸੇਵਾਲਾ ਦੇ ਗੀਤਾਂ ਨੂੰ ਕੰਪੋਜ਼ ਅਤੇ ਪ੍ਰੋਡਿਊਸ ਕਰਦਾ ਰਿਹਾ ਹੈ। ਫਿਲਹਾਲ ਪੁਲਿਸ ਨੇ ਉਨ੍ਹਾਂ ਦੀ ਸ਼ਿਕਾਇਤ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਮੋਹਾਲੀ ਦੇ ਸੈਕਟਰ 79 ਵਿੱਚ ਗੋਲੀਬਾਰੀ ਹੋਈ ਸੀ। ਬੰਟੀ ਇੱਥੇ ਇੱਕ ਰੈਸਟੋਰੈਂਟ ਵਿੱਚ ਸੀ। ਗੋਲੀਬਾਰੀ ਤੋਂ ਪਹਿਲਾਂ ਉਹ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਲਾਈਵ ਹੋ ਹੋਇਆ ਸੀ ।
ਇਸ ਘਟਨਾ ਨੂੰ 24 ਘੰਟੇ ਵੀ ਨਹੀਂ ਹੋਏ ਸਨ ਕਿ ਜਦੋਂ ਉਨ੍ਹਾਂ ਨੂੰ ਫੋਨ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਫੋਨ ‘ਤੇ ਧਮਕੀ ਦੇਣ ਵਾਲਾ ਏ-ਕੈਟਾਗਰੀ ਦਾ ਗੈਂਗਸਟਰ ਲੱਕੀ ਪਟਿਆਲ ਹੈ। ਲੱਕੀ ਨੇ ਉਸ ਨੂੰ ਜਾਨੋਂ ਮਾਰਨ ਜਾਂ 1 ਕਰੋੜ ਰੁਪਏ ਦੇਣ ਦੀ ਧਮਕੀ ਦਿੱਤੀ ਹੈ।
ਦੱਸ ਦਈਏ ਕਿ ਹਮਲੇ ਤੋਂ ਬਾਅਦ ਬੰਟੀ ਬੈਂਸ ਨੇ ਪੁਲਿਸ ਨੂੰ ਫ਼ੋਨ ‘ਤੇ ਧਮਕੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ‘ਚ ਬੰਟੀ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਉਸ ਨੂੰ ਧਮਕੀ ਭਰਿਆ ਕਾਲ ਆਇਆ ਸੀ। ਜਿਸ ਵਿੱਚ 1 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਪੈਸੇ ਨਾ ਦੇਣ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ।












