ਤੇਲਗੂ ਸਿਨੇਮਾ ਦੇ ਦਿੱਗਜ ਅਦਾਕਾਰ ਚੰਦਰ ਮੋਹਨ ਅੱਜ 82 ਸਾਲ ਦੀ ਉਮਰ ਵਿੱਚ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ। ਹੈਦਰਾਬਾਦ ਦੇ ਅਪੋਲੋ ਹਸਪਤਾਲ ਵਿੱਚ ਸਵੇਰੇ 9.45 ਵਜੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਚੰਦਰਮੋਹਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਹ ਆਪਣੇ ਪਿੱਛੇ ਪਤਨੀ ਜਲੰਧਰਾ ਅਤੇ ਦੋ ਧੀਆਂ ਛੱਡ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਨੂੰ ਹੈਦਰਾਬਾਦ ਵਿੱਚ ਹੋਵੇਗਾ।
ਚੰਦਰ ਮੋਹਨ ਦੀ ਮੌਤ ਦੀ ਖਬਰ ਨਾਲ ਇੰਡਸਟਰੀ ਸੋਗ ਦੀ ਲਹਿਰ ਦੌੜ ਗਈ। ਦੱਖਣੀ ਸੁਪਰਸਟਾਰ ਜੂਨੀਅਰ ਐਨਟੀਆਰ ਨੇ ਵੀ ਚੰਦਰ ਮੋਹਨ ਦੇ ਦੇਹਾਂਤ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ”ਕਈ ਦਹਾਕਿਆਂ ਤੱਕ ਫਿਲਮਾਂ ‘ਚ ਵੱਖ-ਵੱਖ ਭੂਮਿਕਾਵਾਂ ਨਿਭਾ ਕੇ ਆਪਣੀ ਖਾਸ ਪਛਾਣ ਬਣਾਉਣ ਵਾਲੇ ਚੰਦਰਮੋਹਨ ਗਾਰੂ ਦੀ ਬੇਵਕਤੀ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਡੂੰਘੀ ਸੰਵੇਦਨਾ ਹੈ ਅਤੇ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।” ਦੱਸ ਦਈਏ ਕਿ ਚੰਦਰ ਮੋਹਨ ਮੁੱਖ ਤੌਰ ‘ਤੇ ਤੇਲਗੂ ਫਿਲਮਾਂ ਵਿੱਚ ਆਪਣੇ ਕੰਮ ਲਈ ਜਾਣੇ ਜਾਂਦੇ ਸਨ। ਉਨ੍ਹਾਂ ਨੇ ਇੱਕ ਫਿਲਮਫੇਅਰ ਸਾਊਥ ਅਵਾਰਡ ਅਤੇ ਦੋ ਨੰਦੀ ਅਵਾਰਡ ਜਿੱਤੇ ਹਨ।
----------- Advertisement -----------
ਮਸ਼ਹੂਰ ਅਦਾਕਾਰ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ, 82 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
Published on
----------- Advertisement -----------
----------- Advertisement -----------












