November 19, 2026, 12:19 pm
----------- Advertisement -----------
HomeNewsEntertainmentਸ਼ਾਹਰੁਖ ਖਾਨ ਦੇ ਨਾਲ ਫੈਨ ਨੇ ਕੀਤੀ ਅਜਿਹੀ ਹਰਕਤ,ਤਾਂ ਬੇਟੇ ਆਰੀਅਨ ਨੇ...

ਸ਼ਾਹਰੁਖ ਖਾਨ ਦੇ ਨਾਲ ਫੈਨ ਨੇ ਕੀਤੀ ਅਜਿਹੀ ਹਰਕਤ,ਤਾਂ ਬੇਟੇ ਆਰੀਅਨ ਨੇ ਇਸ ਤਰ੍ਹਾਂ ਕੀਤਾ ਪਿਤਾ ਦਾ ਬਚਾਅ

Published on

----------- Advertisement -----------

ਬਾਲੀਵੁੱਡ ਦੇ ਬਾਦਸ਼ਾਹ ਕਹੇ ਜਾਣ ਵਾਲੇ ਸ਼ਾਹਰੁਖ ਖਾਨ ਨੇ ਸਿਨੇਮਾ ਨੂੰ ਕਈ ਸ਼ਾਨਦਾਰ ਫਿਲਮਾਂ ਦਿੱਤੀਆਂ ਹਨ। ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਉਸ ਦੀ ਲੰਮੀ ਫੈਨ ਫਾਲੋਇੰਗ ਹੈ ਅਤੇ ਜਦੋਂ ਉਹ ਬਾਹਰ ਨਿਕਲਦਾ ਹੈ ਤਾਂ ਪ੍ਰਸ਼ੰਸਕ ਉਸ ਦੀ ਇੱਕ ਝਲਕ ਦੇਖਣ ਲਈ ਬੇਤਾਬ ਰਹਿੰਦੇ ਹਨ। ਅੱਜ ਅਭਿਨੇਤਾ ਨੂੰ ਆਪਣੇ ਦੋ ਪੁੱਤਰਾਂ ਅਬਰਾਮ ਖਾਨ ਅਤੇ ਆਰੀਅਨ ਖਾਨ ਨਾਲ ਏਅਰਪੋਰਟ ਤੇ ਸਪਾਟ ਕੀਤਾ ਗਿਆ। ਇਸ ਦੌਰਾਨ ਇੱਕ ਪ੍ਰਸ਼ੰਸਕ ਨੇ ਕਿੰਗ ਖਾਨ ਦਾ ਹੱਥ ਫੜਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਆਰੀਅਨ ਖਾਨ ਨੇ ਤੁਰੰਤ ਆਪਣੇ ਪਿਤਾ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸ਼ਾਹਰੁਖ ਖਾਨ ਵੀ ਕਾਫੀ ਕੂਲ ਨਜ਼ਰ ਆਏ। ਸੋਸ਼ਲ ਮੀਡੀਆ ‘ਤੇ ਪਾਪਰਾਜ਼ੀ ਪੇਜ ਤੋਂ ਇਕ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ ‘ਚ ਅਭਿਨੇਤਾ ਸ਼ਾਹਰੁਖ ਖਾਨ ਨੂੰ ਏਅਰਪੋਰਟ ਤੇ ਸਪਾਟ ਕੀਤਾ ਗਿਆ।

ਜਿੱਥੇ ਉਨ੍ਹਾਂ ਨੇ ਛੋਟੇ ਬੇਟੇ ਅਬਰਾਮ ਦਾ ਹੱਥ ਫੜਿਆ ਹੋਇਆ ਸੀ ਤਾਂ ਵੱਡਾ ਬੇਟਾ ਆਰੀਅਨ ਖਾਨ ਵੀ ਇਕੱਠੇ ਨਜ਼ਰ ਆਏ। ਇਸ ਦੌਰਾਨ ਇਕ ਵਿਅਕਤੀ ਤੇਜ਼ੀ ਨਾਲ ਸ਼ਾਹਰੁਖ ਖਾਨ ਵੱਲ ਵਧਦਾ ਹੈ ਅਤੇ ਸੈਲਫੀ ਲੈਂਦੇ ਹੋਏ ਅਦਾਕਾਰ ਦਾ ਹੱਥ ਫੜਨ ਦੀ ਕੋਸ਼ਿਸ਼ ਕਰਦਾ ਹੈ। ਇਸ ਦੌਰਾਨ ਉਹ ਇਕ ਕਦਮ ਪਿੱਛੇ ਹਟਦਾ ਹੈ ਅਤੇ ਬਾਡੀਗਾਰਡ ਨੇ ਉਸ ਦੀ ਰੱਖਿਆ ਕੀਤੀ, ਜਦਕਿ ਆਰੀਅਨ ਖਾਨ ਆਪਣੇ ਪਿਤਾ ਨੂੰ ਬਚਾਉਣ ਲਈ ਤੇਜ਼ੀ ਨਾਲ ਅੱਗੇ ਆਇਆ। ਏਅਰਪੋਰਟ ਤੋਂ ਬਾਹਰ ਨਿਕਲਦੇ ਸਮੇਂ ਸ਼ਾਹਰੁਖ ਖਾਨ ਅਤੇ ਆਰੀਅਨ ਖਾਨ ਦਾ ਰਿਸਪਾਂਸ ਕਾਫੀ ਸਕਾਰਾਤਮਕ ਸੀ, ਜਿਸ ਨੂੰ ਦੇਖ ਕੇ ਯੂਜ਼ਰਸ ਉਨ੍ਹਾਂ ਦੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ। ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਾਹਰੁਖ ਖਾਨ ਆਪਣੀ ਆਉਣ ਵਾਲੀ ਫਿਲਮ ‘ਪਠਾਨ’ ਨੂੰ ਲੈ ਕੇ ਚਰਚਾ ‘ਚ ਹਨ। ਉਨ੍ਹਾਂ ਦੀ ਇਹ ਫਿਲਮ 25 ਜਨਵਰੀ 2023 ਨੂੰ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਉਨ੍ਹਾਂ ਦੇ ਹੱਥ ‘ਚ ਇਕ ਹੋਰ ਫਿਲਮ ‘ਜਵਾਨ’ ਵੀ ਹੈ, ਜਿਸ ਦਾ ਫਰਸਟ ਲੁੱਕ ਸਾਹਮਣੇ ਆਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...