November 13, 2026, 6:18 pm
----------- Advertisement -----------
HomeNewsEntertainmentਫਲਾਪ ਹੋ ਰਹੀਆਂ ਬਾਲੀਵੁੱਡ ਫਿਲਮਾਂ ਤੇ ਫਰਹਾਨ ਅਖਤਰ ਦਾ ਰਿਐਕਸ਼ਨ ਆਇਆ ਸਾਹਮਣੇ

ਫਲਾਪ ਹੋ ਰਹੀਆਂ ਬਾਲੀਵੁੱਡ ਫਿਲਮਾਂ ਤੇ ਫਰਹਾਨ ਅਖਤਰ ਦਾ ਰਿਐਕਸ਼ਨ ਆਇਆ ਸਾਹਮਣੇ

Published on

----------- Advertisement -----------

ਸਾਲ 2022 ਬਾਲੀਵੁੱਡ ਲਈ ਹੁਣ ਤੱਕ ਚੰਗਾ ਨਹੀਂ ਰਿਹਾ ਹੈ। ‘ਦਿ ਕਸ਼ਮੀਰ ਫਾਈਲਜ਼’ ਅਤੇ ‘ਭੂਲ ਭੁਲਾਇਆ 2’ ਤੋਂ ਇਲਾਵਾ ਇਸ ਸਾਲ ਕੋਈ ਵੀ ਹਿੰਦੀ ਫਿਲਮ ਬਾਕਸ ਆਫਿਸ ‘ਤੇ ਕਮਾਲ ਨਹੀਂ ਕਰ ਸਕੀ। ਆਮਿਰ ਖਾਨ ਤੋਂ ਲੈ ਕੇ ਅਕਸ਼ੇ ਕੁਮਾਰ ਤੱਕ ਇਹ ਸਾਲ ਲੋਕਾਂ ਨੂੰ ਪ੍ਰਭਾਵਿਤ ਕਰਨ ‘ਚ ਅਸਫਲ ਸਾਬਤ ਹੋਏ ਹਨ। ਇਸ ਦੌਰਾਨ ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ-ਨਿਰਦੇਸ਼ਕ ਫਰਹਾਨ ਅਖਤਰ ਨੇ ਲਗਾਤਾਰ ਫਲਾਪ ਹੋ ਰਹੀਆਂ ਬਾਲੀਵੁੱਡ ਫਿਲਮਾਂ ‘ਤੇ ਖੁੱਲ੍ਹ ਕੇ ਆਪਣੀ ਰਾਏ ਜ਼ਾਹਰ ਕੀਤੀ ਹੈ। ਇਕ ਇੰਟਰਵਿਊ ਦੌਰਾਨ ਫਰਹਾਨ ਨੇ ਕਿਹਾ ਕਿ ਕੁਝ ਸਮੇਂ ਤੋਂ ਲੋਕ ਦੂਜੀ ਭਾਸ਼ਾ ਦਾ ਕੰਟੈਂਟ ਦੇਖਣਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹੁਣ ਆਲਮੀ ਦਰਸ਼ਕਾਂ ਨੂੰ ਧਿਆਨ ਵਿੱਚ ਰੱਖ ਕੇ ਕੰਟੈਂਟ ਬਣਾਉਣਾ ਹੋਵੇਗਾ, ਤਾਂ ਹੀ ਕੁਝ ਕੀਤਾ ਜਾ ਸਕਦਾ ਹੈ। ਅਦਾਕਾਰ ਨੇ ਕਿਹਾ, ‘ਹਰ ਕੋਈ ਆਪਣੀ ਭਾਸ਼ਾ ਨਾਲ ਭਾਵਨਾਤਮਕ ਤੌਰ ‘ਤੇ ਜੁੜਿਆ ਹੋਇਆ ਹੈ।

ਕਈ ਵਾਰ ਇੱਕ ਸ਼ਬਦ ਸਾਰੀਆਂ ਭਾਵਨਾਵਾਂ ਨੂੰ ਬਿਆਨ ਕਰ ਦਿੰਦਾ ਹੈ ਪਰ ਡੱਬ ਫਿਲਮਾਂ ਨਾਲ ਅਜਿਹਾ ਨਹੀਂ ਹੁੰਦਾ ਕਈ ਵਾਰ ਭਾਵਨਾਵਾਂ ਬਦਲ ਜਾਂਦੀਆਂ ਹਨ। ਇਸ ਗੱਲਬਾਤ ਵਿੱਚ, ਅਦਾਕਾਰ ਨੇ ਅੱਗੇ ਕਿਹਾ, ‘ਲੋਕ ਅੰਗਰੇਜ਼ੀ ਵਿੱਚ ਬਣੀ ਸਮੱਗਰੀ ਨੂੰ ਬਿਲਕੁਲ ਦੇਖ ਸਕਦੇ ਹਨ। ਸਾਨੂੰ ਹੁਣ ਇਸ ਰੁਕਾਵਟ ਨੂੰ ਤੋੜਨਾ ਪਵੇਗਾ। ਸਾਨੂੰ ਹੁਣ ਅਜਿਹੀ ਸਮੱਗਰੀ ਬਣਾਉਣੀ ਪਵੇਗੀ ਜੋ ਕਿਸੇ ਵੀ ਭਾਸ਼ਾ ਵਿੱਚ ਉਸੇ ਭਾਵਨਾ ਨੂੰ ਪ੍ਰਗਟ ਕਰ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਸਾਨੂੰ ਐਵੇਂਜਰਸ ਦਾ ਤਰੀਕਾ ਅਪਣਾਉਣਾ ਹੋਵੇਗਾ। ਫਰਹਾਨ ਨੇ ਦੱਸਿਆ ਕਿ ਇਹ ਫਿਲਮਾਂ ਅੰਗਰੇਜ਼ੀ ਭਾਸ਼ਾ ‘ਚ ਹੋਣ ਦੇ ਬਾਵਜੂਦ ਲੋਕਾਂ ਨੇ ਇਸ ‘ਤੇ ਕੋਈ ਇਤਰਾਜ਼ ਨਹੀਂ ਕੀਤਾ ਕਿਉਂਕਿ ਇਸ ਦਾ ਵਿਸ਼ਾ ਕੁਝ ਇਸ ਤਰ੍ਹਾਂ ਦਾ ਸੀ।

ਸਾਨੂੰ ਵੀ ਪਹਿਲਾਂ ਸਮਾਨ ਸਮੱਗਰੀ ‘ਤੇ ਕੰਮ ਕਰਨਾ ਪੈਂਦਾ ਹੈ, ਭਾਸ਼ਾ ਦੀ ਸਮੱਸਿਆ ਬਹੁਤ ਬਾਅਦ ਵਿੱਚ ਆਉਂਦੀ ਹੈ। ਜ਼ਿਕਰਯੋਗ ਹੈ ਕਿ ਫਰਹਾਨ ਨੂੰ ਹਾਲ ਹੀ ‘ਚ ਮਿਸ ਮਾਰਵਲ ਸੀਰੀਜ਼ ‘ਚ ਦੇਖਿਆ ਗਿਆ ਸੀ। ਆਪਣੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਹੁਣ ਤੱਕ ਕਈ ਹਿੱਟ ਫਿਲਮਾਂ ‘ਚ ਨਜ਼ਰ ਆ ਚੁੱਕੇ ਹਨ। ‘ਭਾਗ ਮਿਲਖਾ ਭਾਗ’ ਅਤੇ ‘ਜ਼ਿੰਦਗੀ ਮਿਲੇਗੀ ਨਾ ਦੋਬਾਰਾ’ ਉਸ ਦੀਆਂ ਸੁਪਰਹਿੱਟ ਫ਼ਿਲਮਾਂ ਵਿੱਚੋਂ ਇੱਕ ਹਨ। ਅਦਾਕਾਰੀ ਤੋਂ ਇਲਾਵਾ ਉਹ ਇੱਕ ਸਫਲ ਨਿਰਦੇਸ਼ਕ ਵੀ ਹੈ। ਹੁਣ ਤੱਕ ਉਹ ‘ਦਿਲ ਚਾਹਤਾ ਹੈ’, ‘ਲਕਸ਼ਯ’ ਅਤੇ ‘ਡੌਨ’ ਅਤੇ ‘ਡੌਨ 2’ ਵਰਗੀਆਂ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...