July 27, 2026, 4:41 am
----------- Advertisement -----------
HomeNewsEntertainmentਫਰਹਾਨ ਅਖਤਰ 21 ਫਰਵਰੀ ਨੂੰ ਸ਼ਿਬਾਨੀ ਦਾਂਡੇਕਰ ਨਾਲ ਕਰਨਗੇ ਵਿਆਹ,ਜਾਵੇਦ ਅਖਤਰ ਨੇ...

ਫਰਹਾਨ ਅਖਤਰ 21 ਫਰਵਰੀ ਨੂੰ ਸ਼ਿਬਾਨੀ ਦਾਂਡੇਕਰ ਨਾਲ ਕਰਨਗੇ ਵਿਆਹ,ਜਾਵੇਦ ਅਖਤਰ ਨੇ ਕੀਤੀ ਪੁਸ਼ਟੀ

Published on

----------- Advertisement -----------

ਬਾਲੀਵੁੱਡ ਦੇ ਮਸ਼ਹੂਰ ਐਕਟਰ ਫਰਹਾਨ ਅਖਤਰ ਅਤੇ ਸ਼ਿਬਾਨੀ ਦਾਂਡੇਕਰ ਜਲਦ ਹੀ ਹਮੇਸ਼ਾ ਲਈ ਇਕ-ਦੂਜੇ ਦੇ ਹੋਣ ਜਾ ਰਹੇ ਹਨ। ਫਰਹਾਨ ਆਪਣੀ ਲੰਬੇ ਸਮੇਂ ਦੀ ਪ੍ਰੇਮਿਕਾ ਨਾਲ ਵਿਆਹ ਦੇ ਬੰਧਨ ‘ਚ ਬੱਝਣ ਲਈ ਤਿਆਰ ਹੈ। ਅਦਾਕਾਰ ਜਲਦੀ ਹੀ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ। ਇਸ ਜੋੜੇ ਦੇ ਵਿਆਹ ਦੀ ਪੁਸ਼ਟੀ ਹੁਣ ਗੀਤਕਾਰ ਜਾਵੇਦ ਅਖਤਰ ਨੇ ਕਰ ਦਿੱਤੀ ਹੈ। ਖਬਰਾਂ ਸਨ ਕਿ ਫਰਹਾਨ ਅਤੇ ਸ਼ਿਬਾਨੀ 21 ਫਰਵਰੀ ਨੂੰ ਰਜਿਸਟਰਡ ਵਿਆਹ ਕਰਨਗੇ। ਵਿਆਹ ਜਾਵੇਦ ਅਖਤਰ ਦੇ ਖੰਡਾਲਾ ਘਰ ਵਿੱਚ ਹੋਵੇਗਾ। ਗੱਲਬਾਤ ‘ਚ ਜਾਵੇਦ ਅਖਤਰ ਨੇ ਬੇਟੇ ਫਰਹਾਨ ਦੇ ਵਿਆਹ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਜਾਵੇਦ ਅਖਤਰ ਨੇ ਕਿਹਾ- ਹਾਂ ਵਿਆਹ ਹੋ ਰਿਹਾ ਹੈ। ਵੈਡਿੰਗ ਪਲੈਨਰ ਵਿਆਹ ਦੀਆਂ ਤਿਆਰੀਆਂ ‘ਤੇ ਨਜ਼ਰ ਰੱਖ ਰਹੇ ਹਨ। ਕੋਰੋਨਾ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ, ਅਸੀਂ ਵੱਡੇ ਪੱਧਰ ‘ਤੇ ਵਿਆਹ ਦਾ ਸਮਾਗਮ ਨਹੀਂ ਕਰ ਸਕਦੇ ਹਾਂ। ਇਸ ਲਈ ਅਸੀਂ ਘੱਟ ਲੋਕਾਂ ਨੂੰ ਹੀ ਸੱਦਾ ਦੇ ਰਹੇ ਹਾਂ। ਇਹ ਸਾਦਾ ਵਿਆਹ ਹੋਵੇਗਾ। ਖੈਰ ਹੁਣ ਤੱਕ ਵੀ ਸੱਦਾ ਪੱਤਰ ਨਹੀਂ ਭੇਜੇ ਗਏ। ਫਰਹਾਨ ਅਖਤਰ ਦੀ ਦੁਲਹਨ ਦੀ ਤਾਰੀਫ ਕਰਦੇ ਹੋਏ ਜਾਵੇਦ ਅਖਤਰ ਨੇ ਕਿਹਾ- ਉਹ ਬਹੁਤ ਚੰਗੀ ਕੁੜੀ ਹੈ। ਅਸੀਂ ਸਾਰੇ ਸ਼ਿਬਾਨੀ ਨੂੰ ਬਹੁਤ ਪਿਆਰ ਕਰਦੇ ਹਾਂ। ਸਭ ਤੋਂ ਖਾਸ ਗੱਲ ਇਹ ਹੈ ਕਿ ਫਰਹਾਨ ਅਤੇ ਸ਼ਿਬਾਨੀ ਚੰਗੀ ਤਰ੍ਹਾਂ ਇਕੱਠੇ ਰਹਿੰਦੇ ਹਨ, ਜੋ ਕਿ ਬਹੁਤ ਹੀ ਸ਼ਾਨਦਾਰ ਗੱਲ ਹੈ।

ਫਰਹਾਨ ਅਤੇ ਸ਼ਿਬਾਨੀ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਦੋਵਾਂ ਦੀਆਂ PDA ਤਸਵੀਰਾਂ ਵਾਇਰਲ ਹੋਈਆਂ ਹਨ। ਫਰਹਾਨ ਅਤੇ ਸ਼ਿਬਾਨੀ ਅਕਸਰ ਆਪਣੀਆਂ ਰੋਮਾਂਟਿਕ ਤਸਵੀਰਾਂ ਇੰਸਟਾ ‘ਤੇ ਸ਼ੇਅਰ ਕਰਦੇ ਰਹਿੰਦੇ ਹਨ। ਦੋਹਾਂ ਦੇ ਵਿਆਹ ਦੀਆਂ ਖਬਰਾਂ ਕਾਫੀ ਸਮੇਂ ਤੋਂ ਆ ਰਹੀਆਂ ਸਨ। ਆਖਿਰਕਾਰ ਉਨ੍ਹਾਂ ਦਾ ਵਿਆਹ ਇਸੇ ਮਹੀਨੇ ਹੋਣ ਜਾ ਰਿਹਾ ਹੈ। ਦੱਸ ਦੇਈਏ ਕਿ ਫਰਹਾਨ ਅਖਤਰ ਦਾ ਇਹ ਦੂਜਾ ਵਿਆਹ ਹੈ। ਫਰਹਾਨ ਦੇ ਪਹਿਲੇ ਵਿਆਹ ਤੋਂ ਦੋ ਬੱਚੇ ਹਨ। ਫਰਹਾਨ ਅਤੇ ਸ਼ਿਬਾਨੀ ਦੇ ਪ੍ਰਸ਼ੰਸਕ ਹੁਣ ਇਸ ਜੋੜੇ ਨੂੰ ਲਾੜਾ-ਲਾੜੀ ਬਣਨ ਦਾ ਇੰਤਜ਼ਾਰ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...