November 15, 2026, 4:53 am
----------- Advertisement -----------
HomeNewsEntertainmentਫਰਹਾਨ ਅਖਤਰ ਨੇ ਖ਼ਾਸ ਅੰਦਾਜ਼ 'ਚ ਦਿੱਤੀ ਪਿਤਾ ਜਾਵੇਦ ਅਖਤਰ ਨੂੰ ਜਨਮਦਿਨ...

ਫਰਹਾਨ ਅਖਤਰ ਨੇ ਖ਼ਾਸ ਅੰਦਾਜ਼ ‘ਚ ਦਿੱਤੀ ਪਿਤਾ ਜਾਵੇਦ ਅਖਤਰ ਨੂੰ ਜਨਮਦਿਨ ਦੀ ਵਧਾਈ, ਲਿਖਿਆ ਦਿਲ ਨੂੰ ਛੂਹ ਲੈਣ ਵਾਲਾ ਨੋਟ

Published on

----------- Advertisement -----------

ਅਦਾਕਾਰ ਅਤੇ ਨਿਰਦੇਸ਼ਕ ਫਰਹਾਨ ਅਖਤਰ ਨੇ ਪਿਤਾ ਜਾਵੇਦ ਅਖਤਰ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਖਾਸ ਅੰਦਾਜ਼ ‘ਚ ਵਧਾਈ ਦਿੱਤੀ ਹੈ। ਅੱਜ ਯਾਨੀ ਮੰਗਲਵਾਰ ਨੂੰ ਜਾਵੇਦ ਅਖਤਰ 78 ਸਾਲ ਦੇ ਹੋ ਗਏ ਹਨ। ਫਰਹਾਨ ਅਖਤਰ ਨੇ ਸੋਸ਼ਲ ਮੀਡੀਆ ‘ਤੇ ਪਿਤਾ ਜਾਵੇਦ ਦੀ ਬਲੈਕ ਐਂਡ ਵ੍ਹਾਈਟ ਫੋਟੋ ਪੋਸਟ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦਿਲ ਨੂੰ ਛੂਹ ਲੈਣ ਵਾਲਾ ਨੋਟ ਲਿਖਿਆ ਹੈ। ਫਰਹਾਨ ਅਖਤਰ ਨੇ ਇੰਸਟਾਗ੍ਰਾਮ ਹੈਂਡਲ ‘ਤੇ ਪਿਤਾ ਜਾਵੇਦ ਅਖਤਰ ਦੀ ਤਸਵੀਰ ਪੋਸਟ ਕੀਤੀ ਹੈ, ਜਿਸ ‘ਚ ਉਹ ਕੋਟ ਪਹਿਨੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ‘ਜਨਮਦਿਨ ਮੁਬਾਰਕ ਪਾ। ਤੁਸੀਂ ਜਾਣਦੇ ਹੋ ਕਿ ਤੁਸੀਂ ਮੇਰੇ ਲਈ ਅਤੇ ਉਨ੍ਹਾਂ ਸਾਰਿਆਂ ਲਈ ਕੀ ਅਰਥ ਰੱਖਦੇ ਹੋ ਜਿਨ੍ਹਾਂ ਦੇ ਜੀਵਨ, ਵਿਚਾਰਾਂ ਅਤੇ ਕੰਮ ਨੂੰ ਤੁਸੀਂ ਬਿਹਤਰ ਲਈ ਪ੍ਰਭਾਵਿਤ ਕੀਤਾ ਹੈ।

ਮੈਂ ਤੁਹਾਨੂੰ ਪਿਆਰ ਕਰਦਾ ਹਾਂ’. ਇਸ ਦੇ ਨਾਲ ਹੀ ਫਰਹਾਨ ਅਖਤਰ ਨੇ ਦਿਲ ਦਾ ਇਮੋਜੀ ਵੀ ਬਣਾਇਆ ਹੈ। ਪਿਤਾ ਜਾਵੇਦ ਅਖਤਰ ਲਈ ਫਰਹਾਨ ਅਖਤਰ ਦੀ ਇਸ ਜਨਮਦਿਨ ਪੋਸਟ ਨੂੰ ਕਾਫੀ ਪਸੰਦ ਅਤੇ ਸ਼ੇਅਰ ਕੀਤਾ ਜਾ ਰਿਹਾ ਹੈ। ਫਰਹਾਨ ਦੀ ਭੈਣ ਜ਼ੋਇਆ ਅਤੇ ਰਿਤਿਕ ਰੋਸ਼ਨ ਨੇ ਕਮੈਂਟ ਸੈਕਸ਼ਨ ਵਿੱਚ ਦਿਲ ਦਾ ਇਮੋਜੀ ਸਾਂਝਾ ਕੀਤਾ ਹੈ। ਇਸ ਦੇ ਨਾਲ ਹੀ ਚੰਕੀ ਪਾਂਡੇ ਨੇ ਲਿਖਿਆ, ‘ਹੈਪੀ ਬਰਥਡੇ ਜਾਵੇਦ ਸਾਹਬ’। ਇਸ ਤੋਂ ਇਲਾਵਾ ਜ਼ੋਇਆ ਅਖਤਰ ਨੇ ਪਿਤਾ ਜਾਵੇਦ ਅਖਤਰ ਦੀ ਬਲੈਕ ਐਂਡ ਵ੍ਹਾਈਟ ਫੋਟੋ ਪੋਸਟ ਕੀਤੀ ਅਤੇ ਕੈਪਸ਼ਨ ‘ਚ ਲਿਖਿਆ, ‘ਹੈਪੀ ਬਰਥਡੇ ਪਾ’।

ਇਸ ਦੇ ਨਾਲ ਹੀ ਉਨ੍ਹਾਂ ਨੇ ਹੈਸ਼ਟੈਗ ਨਾਲ ਜਾਵੇਦ ਅਖਤਰ, ਬੰਬੇ ਅਤੇ 1964 ਲਿਖਿਆ ਹੈ। ਦੱਸ ਦੇਈਏ ਕਿ ਜਾਵੇਦ ਅਖਤਰ ਫਰਹਾਨ ਅਖਤਰ ਅਤੇ ਜ਼ੋਇਆ ਅਖਤਰ ਦੇ ਪਿਤਾ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦਾ ਵਿਆਹ ਹਨੀ ਇਰਾਨੀ ਨਾਲ ਹੋਇਆ ਸੀ। ਇਸ ਤੋਂ ਬਾਅਦ ਸਾਲ 1984 ‘ਚ ਸ਼ਬਾਨਾ ਆਜ਼ਮੀ ਨਾਲ ਸੱਤ ਫੇਰੇ ਲਏ। ਫਰਹਾਨ ਅਖਤਰ ਦੀ ਗੱਲ ਕਰੀਏ ਤਾਂ ਉਸ ਨੇ ਪਿਛਲੇ ਸਾਲ ਫਰਵਰੀ ਮਹੀਨੇ ਸ਼ਿਬਾਨੀ ਦਾਂਡੇਕਰ ਨਾਲ ਵਿਆਹ ਕੀਤਾ ਸੀ। ਇਸ ਤੋਂ ਪਹਿਲਾਂ ਫਰਹਾਨ ਦਾ ਵਿਆਹ ਅਧੁਨਾ ਭਬਾਨੀ ਨਾਲ ਹੋਇਆ ਸੀ, ਜਿਸ ਤੋਂ ਉਨ੍ਹਾਂ ਦੇ ਦੋ ਬੱਚੇ ਵੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...