ਅੰਮ੍ਰਿਤ ਮਾਨ (Amrit Maan) ਦੀ ਫ਼ਿਲਮ ‘ਬੱਬਰ’ (Babbar) ਦਾ ਨਵਾਂ ਗੀਤ ‘ਬੱਬਰ ਐਂਥਮ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਅੰਮ੍ਰਿਤ ਮਾਨ ਵਲੋਂ ਗਾਇਆ, ਲਿਖਿਆ ਤੇ ਕੰਪੋਜ਼ ਕੀਤਾ ਗਿਆ ਹੈ। ਗੀਤ ਨੂੰ ਮਿਊਜ਼ਿਕ ਦੇਸੀ ਕਰਿਊ ਨੇ ਦਿੱਤਾ ਹੈ। ਗੀਤ ਦੀ ਖ਼ਾਸ ਗੱਲ ਇਹ ਹੈ ਕਿ ਇਸ ’ਚ ਫ਼ਿਲਮ ਦੇ ਹਰ ਕਿਰਦਾਰ ਦੀ ਜ਼ਬਰਦਸਤ ਝਲਕ ਦੇਖਣ ਨੂੰ ਮਿਲ ਰਹੀ ਹੈ। ਇਸ ਗੀਤ ਨੇ ਫ਼ਿਲਮ ਪ੍ਰਤੀ ਲੋਕਾਂ ਦਾ ਉਤਸ਼ਾਹ ਹੋਰ ਵਧਾ ਦਿੱਤਾ ਹੈ। ਗੀਤ ਟਾਈਮਜ਼ ਮਿਊਜ਼ਿਕ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ। ਐਕਸ਼ਨ ਅਤੇ ਥ੍ਰਿਲਰ ਦੇ ਨਾਲ ਭਰਪੂਰ ਇਸ ਫ਼ਿਲਮ ‘ਚ ਅੰਮ੍ਰਿਤ ਮਾਨ ਦੇ ਸ਼ਾਨਦਾਰ ਡਾਇਲੌਗਸ ਅਤੇ ਯੋਗਰਾਜ ਸਿੰਘ ਦਾ ਦਮਦਾਰ ਕਿਰਦਾਰ ਨਜ਼ਰ ਆਏਗਾ ।
ਅਮਰ ਹੁੰਦਲ ਵੱਲੋਂ ਡਾਇਰੈਕਟਿਡ ਤੇ ਲਿਖੀ ਗਈ ਇਸ ਫਿਲਮ ਵਿੱਚ ਅੰਮ੍ਰਿਤ ਮਾਨ ਲੀਡ ਰੋਲ ‘ਚ ਯਾਨੀ ‘ਬੱਬਰ’ ਦਾ ਰੋਲ ਪਲੇਅ ਕਰਦੇ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਯੋਗਰਾਜ ਸਿੰਘ, ਕੁਲਜਿੰਦਰ ਸਿੰਘ ਸਿੱਧੂ, ਰਘਬੀਰ ਬੋਲੀ ਅਤੇ ਕਈ ਹੋਰ ਪੰਜਾਬੀ ਕਲਾਕਾਰ ਨਜ਼ਰ ਆਉਣਗੇ। ਦੇਸੀ ਕਰਿਊ ਤੇ ਬੰਬ ਬੀਟਸ ਦਾ ਇਹ ਇੱਕਠਿਆਂ ਪਹਿਲਾ ਪ੍ਰੋਡਕਸ਼ਨ ਪ੍ਰੋਜੈਕਟ ਹੈ ਜੋ 18 ਮਾਰਚ, 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗਾ। ਅੰਮ੍ਰਿਤ ਮਾਨ ਇਸ ਫ਼ਿਲਮ ‘ਚ ਵਿਲੇਨ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ । ਇਸ ਫ਼ਿਲਮ ਦਾ ਦਰਸ਼ਕ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ । ਅੰਮ੍ਰਿਤ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹ ਵਧੀਆ ਗਾਇਕ ਹਨ, ਉੱਥੇ ਹੀ ਉਨ੍ਹਾਂ ਦੇ ਲਿਖੇ ਕਈ ਗੀਤ ਗਾਇਕਾਂ ਦੇ ਵੱਲੋਂ ਗਾਏ ਗਏ ਹਨ ।













