September 13, 2026, 10:23 am
----------- Advertisement -----------
HomeNewsEntertainmentਅਰਸ਼ਦ ਵਾਰਸੀ-ਅਕਸ਼ੈ ਕੁਮਾਰ ਦੀ ਫਿਲਮ ਨੂੰ ਲੈ ਕੇ ਵੱਡਾ ਅਪਡੇਟ; ਇਸ ਦਿਨ...

ਅਰਸ਼ਦ ਵਾਰਸੀ-ਅਕਸ਼ੈ ਕੁਮਾਰ ਦੀ ਫਿਲਮ ਨੂੰ ਲੈ ਕੇ ਵੱਡਾ ਅਪਡੇਟ; ਇਸ ਦਿਨ ਤੋਂ ਸ਼ੁਰੂ ਹੋਵੇਗੀ ‘ਜੌਲੀ LLB 3’ ਦੀ ਸ਼ੂਟਿੰਗ

Published on

----------- Advertisement -----------

ਅਰਸ਼ਦ ਵਾਰਸੀ ਸਟਾਰਰ ‘ਜੌਲੀ ਐਲਐਲਬੀ’ ਅਤੇ ਅਕਸ਼ੈ ਕੁਮਾਰ ਦੀ ‘ਜੌਲੀ ਐਲਐਲਬੀ 2’ ਨੂੰ ਦਰਸ਼ਕਾਂ ਦਾ ਬਹੁਤ ਪਿਆਰ ਮਿਲਿਆ। ਇਨ੍ਹਾਂ ਦੋਵਾਂ ਭਾਗਾਂ ਦੀ ਸਫਲਤਾ ਤੋਂ ਬਾਅਦ, ਨਿਰਮਾਤਾਵਾਂ ਨੇ ਫਿਲਮ ਦੇ ਤੀਜੇ ਭਾਗ ਦਾ ਐਲਾਨ ਕੀਤਾ ਸੀ, ਜਿਸ ਦਿਨ ਤੋਂ ‘ਜੌਲੀ ਐਲਐਲਬੀ 3’ ਦਾ ਐਲਾਨ ਹੋਇਆ ਸੀ, ਪ੍ਰਸ਼ੰਸਕ ਫਿਲਮ ਨਾਲ ਜੁੜੀ ਜਾਣਕਾਰੀ ‘ਤੇ ਨਜ਼ਰ ਰੱਖ ਰਹੇ ਹਨ।
ਹੁਣ ਚਰਚਾ ਹੈ ਕਿ ਅਰਸ਼ਦ ਜਲਦੀ ਹੀ ਰਾਜਸਥਾਨ ਵਿੱਚ ਅਗਲੀ ਸ਼ੂਟਿੰਗ ਸ਼ੁਰੂ ਕਰਨ ਲਈ ਤਿਆਰ ਹਨ। ਅਰਸ਼ਦ ਵਾਰਸੀ ਜਲਦੀ ਹੀ ਰਾਜਸਥਾਨ ਵਿੱਚ ਇੱਕ ਮਹੀਨਾ ਚੱਲਣ ਵਾਲਾ ਸ਼ੈਡਿਊਲ ਸ਼ੁਰੂ ਕਰਨਗੇ। ਲੋਕੇਸ਼ਨ ‘ਤੇ ਪ੍ਰੀ-ਪ੍ਰੋਡਕਸ਼ਨ ਦਾ ਕੰਮ ਸ਼ੁਰੂ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਭਾਸ਼ ਕਪੂਰ ਦੇ ਨਿਰਦੇਸ਼ਨ ‘ਚ ਬਣੀ ਇਸ ਫਿਲਮ ਦੀ ਸ਼ੂਟਿੰਗ ਮਈ ‘ਚ ਸ਼ੁਰੂ ਹੋਵੇਗੀ। ਇਸ ‘ਚ ਅਕਸ਼ੇ ਕੁਮਾਰ ਵੀ ਮੁੱਖ ਭੂਮਿਕਾ ‘ਚ ਹੋਣਗੇ। ਇਕ ਮਹੀਨੇ ਦੇ ਸ਼ਡਿਊਲ ਵਿਚ ਕਿਹੜੇ-ਕਿਹੜੇ ਕਲਾਕਾਰਾਂ ਨੂੰ ਸ਼ਾਮਲ ਕੀਤਾ ਜਾਵੇਗਾ, ਇਸ ਬਾਰੇ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਨਾਲ ਹੀ ਫਿਲਮ ਦੀ ਲੀਡ ਅਦਾਕਾਰਾ ਦਾ ਵੀ ਖੁਲਾਸਾ ਹੋਣ ਦਾ ਇੰਤਜ਼ਾਰ ਹੈ। ਕਿਹਾ ਜਾ ਰਿਹਾ ਹੈ ਕਿ ‘ਜੌਲੀ ਐਲਐਲਬੀ 3’ ਦੀ ਸ਼ੂਟਿੰਗ 2024 ਦੇ ਅੰਤ ਤੱਕ ਹੋਵੇਗੀ ਅਤੇ ਇਹ 2025 ਵਿੱਚ ਵੱਡੇ ਪਰਦੇ ‘ਤੇ ਆ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...