July 23, 2026, 10:16 pm
----------- Advertisement -----------
HomeNewsEntertainmentਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ 'ਕਲੀ ਜੋਟਾ' ਦਾ ਨਵਾਂ ਗੀਤ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ ਦਾ ਨਵਾਂ ਗੀਤ ‘ਰੁਤਬਾ’ ਹੋਇਆ ਰਿਲੀਜ਼

Published on

----------- Advertisement -----------

ਨੀਰੂ ਬਾਜਵਾ ਐਂਟਰਟੇਨਮੈਂਟ, U & I Films and VH Entertainment ਦੁਆਰਾ ਪੇਸ਼ ਕੀਤੀ ਗਈ ਫਿਲਮ ਦੇ ਟ੍ਰੇਲਰ ਅਤੇ ਪਹਿਲੇ ਟਰੈਕ, “ਕਲੀ ਜੋਟਾ”, ਨੇ ਦਰਸ਼ਕਾਂ ਨੂੰ ਕਾਫ਼ੀ ਹਸਮੁੱਖ ਦਿੱਤਾ ਹੈ। ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ, ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਫਿਲਮ ਨੇ ਆਪਣੇ ਵਿਲੱਖਣ ਕਥਾਨਕ ਨਾਲ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ। ਫਿਲਮ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੇ ਵਿਚਕਾਰ ਇੱਕ ਖੂਬਸੂਰਤ ਪ੍ਰੇਮ ਕਹਾਣੀ ਬਿਆਨ ਕਰਦੀ ਹੈ। ਫ਼ਿਲਮ ਵਿੱਚ ਵਾਮਿਕਾ ਗੱਬੀ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਫ਼ਿਲਮ ਨੂੰ ਇੱਕ ਨਵੀਂ ਦਿਸ਼ਾ ਦਵੇਗੀ। ਫਿਲਮ ਨਿਰਮਾਤਾਵਾਂ ਵੱਲੋਂ ਅੱਜ ਰਿਲੀਜ਼ ਹੋਏ ਦੂਜੇ ਗੀਤ ”ਰੁਤਬਾ” ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰਨ ਤੋਂ ਬਾਅਦ ਦਰਸ਼ਕ ਇਸ ਫਿਲਮ ਨੂੰ ਸਿਨੇਮਾਘਰਾਂ ‘ਚ ਦੇਖਣ ਲਈ ਬੇਹੱਦ ਉਤਸੁਕ ਹਨ।

ਸਤਿੰਦਰ ਸਰਤਾਜ ਦੁਆਰਾ ਲਿਖਿਆ-ਅਤੇ ਗਾਇਆ ਗੀਤ, ਸਾਰੇ ਸਰੋਤਿਆਂ ਦੇ ਮਨ ਅਤੇ ਰੂਹ ਨੂੰ ਸਕੂਨ ਦਿੰਦਾ ਹੈ। ਇਸ ਗੀਤ ਦੇ ਰਿਲੀਜ਼ ਹੁੰਦੇ ਸਾਰ ਹੀ ਦਰਸ਼ਕਾਂ ਦੀ ਇਸ ਫਿਲਮ ਨੂੰ ਦੇਖਣ ਦੀ ਉਤਸੁਕਤਾ ਹੋਰ ਵਧ ਗਈ ਹੈ। ਇਹ ਗੀਤ ਦੋਹਾਂ ਵਿਚਕਾਰ ਉਭਰਦੀ ਪ੍ਰੇਮ ਕਹਾਣੀ ਨੂੰ ਪ੍ਰਦਰਸ਼ਿਤ ਕਰਦਾ ਹੈ, ਜਿਸ ਵਿੱਚ ਬੋਲਾਂ ਰਾਹੀਂ ਭਾਵਨਾਵਾਂ ਨੂੰ ਡੂੰਘਾਈ ਨਾਲ ਦਰਸਾਇਆ ਗਿਆ ਹੈ। ਪੰਜਾਬੀ ਗਾਇਕੀ ਦੇ ਸੁਰਾਂ ਦੇ ਬਾਦਸ਼ਾਹ ਸਤਿੰਦਰ ਸਰਤਾਜ “ਰੁਤਬਾ” ਗੀਤ ਦੇ ਰਾਹੀਂ ਦਰਸ਼ਕਾਂ ਉੱਪਰ ਪਿਆਰ ਦਾ ਜਾਦੂ ਚਲਾਉਣ ਲਈ ਬੇਹੱਦ ਖੁਸ਼ ਹਨ, “ਫਿਲਮ ਦੇ ਇਸ ਗੀਤ ਦੇ ਰਾਹੀਂ ਪ੍ਰੇਮੀ ਦੇ ਪਿਆਰ ਨੂੰ ਸ਼ਬਦਾਂ ਵਿੱਚ ਬਿਆਨ ਕਰਨ ਲਈ ਇਸ ਫਿਲਮ ਦੇ ਬੋਲ ਲਿਖੇ ਗਏ ਹਨ, ਮੈਨੂੰ ਖੁਸ਼ੀ ਹੈ ਕਿ ਮੈਨੂੰ ਇਸ ਗੀਤ ਨੂੰ ਗਾਉਣ ਦਾ ਮੌਕਾ ਮਿਲਿਆ। ਮੈਨੂੰ ਉਮੀਦ ਹੈ ਕਿ ਦਰਸ਼ਕ ਇਸ ਗੀਤ ਦੇ ਨਾਲ ਫਿਲਮ ਨੂੰ ਵੀ ਆਪਣਾ ਪੂਰਾ ਪਿਆਰ ਦੇਣਗੇ।” ਫਿਲਮ “ਕਲੀ ਜੋਟਾ” 3 ਫਰਵਰੀ 2023 ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...