August 15, 2026, 3:34 pm
----------- Advertisement -----------
HomeNewsEntertainmentਸ਼ਾਹਰੁਖ ਖ਼ਾਨ ਨੇ ਜਨਮਦਿਨ 'ਤੇ ਫੈਨਜ਼ ਨੂੰ ਦਿੱਤਾ ਤੋਹਫ਼ਾ,'ਪਠਾਨ' ਦਾ ਧਮਾਕੇਦਾਰ ਟੀਜ਼ਰ...

ਸ਼ਾਹਰੁਖ ਖ਼ਾਨ ਨੇ ਜਨਮਦਿਨ ‘ਤੇ ਫੈਨਜ਼ ਨੂੰ ਦਿੱਤਾ ਤੋਹਫ਼ਾ,’ਪਠਾਨ’ ਦਾ ਧਮਾਕੇਦਾਰ ਟੀਜ਼ਰ ਹੋਇਆ ਰਿਲੀਜ਼

Published on

----------- Advertisement -----------

ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਦੇ 57ਵੇਂ ਜਨਮਦਿਨ ਦੇ ਖਾਸ ਮੌਕੇ ‘ਤੇ ਉਨ੍ਹਾਂ ਦੀ ਆਉਣ ਵਾਲੀ ਫਿਲਮ ‘ਪਠਾਨ’ ਦਾ ਧਮਾਕੇਦਾਰ ਟਰੇਲਰ ਰਿਲੀਜ਼ ਹੋ ਗਿਆ ਹੈ। ਫਿਲਮ ਪਠਾਨ ਦਾ ਟੀਜ਼ਰ ਦੇਖਣ ਤੋਂ ਬਾਅਦ ਸ਼ਾਹਰੁਖ ਖਾਨ ਦੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ, ਜਿਸ ਕਾਰਨ ਫਿਲਮ ਪਠਾਨ ਸੋਸ਼ਲ ਮੀਡੀਆ ‘ਤੇ ਟ੍ਰੈਂਡ ਕਰ ਰਹੀ ਹੈ। ਸ਼ਾਹਰੁਖ ਖ਼ਾਨ ਦੀ ਫ਼ਿਲਮ ਪਠਾਨ ਦਾ ਟੀਜ਼ਰ ਕੁੱਝ ਸਮੇਂ ਪਹਿਲਾਂ ਹੀ ਰਿਲੀਜ਼ ਹੋਇਆ ਹੈ ਤੇ ਦਰਸ਼ਕਾਂ ਵੱਲੋਂ ਟੀਜ਼ਰ ਨੂੰ ਖੂਬ ਪਿਆਰ ਮਿਲ ਰਿਹਾ ਹੈ। ਟੀਜ਼ਰ ਦੇਖਣ ਤੋਂ ਬਾਅਦ ਇੱਕ ਗੱਲ ਤਾਂ ਪੂਰੀ ਤਰ੍ਹਾਂ ਸਾਫ ਹੋ ਗਈ ਹੈ ਕਿ ‘ਕਿੰਗ ਆਫ ਰੋਮਾਂਸ’ ਹੁਣ ‘ਕਿੰਗ ਆਫ ਐਕਸ਼ਨ’ ਬਣਨ ਦੀ ਤਿਆਰੀ ‘ਚ ਹੈ। ਫ਼ਿਲਮ ਦਾ ਟੀਜ਼ਰ ਬਹੁਤ ਹੀ ਧਮਾਕੇਦਾਰ ਅਤੇ ਐਕਸ਼ਨ ਦੇ ਨਾਲ ਭਰਿਆ ਪਿਆ ਹੈ। ਲੜਾਕੂ ਜਹਾਜ਼ਾਂ ਤੋਂ ਲੈ ਕੇ ਰੇਸਿੰਗ ਕਾਰਾਂ ਤੱਕ ਅਤੇ ਸੁਪਰ ਬਾਈਕ ਤੋਂ ਲੈ ਕੇ ਹੈਲੀਕਾਪਟਰ ਤੱਕ, ਸਿਧਾਰਥ ਆਨੰਦ ਨੇ ਸ਼ਾਹਰੁਖ ਖ਼ਾਨ ਦੀ ਆਉਣ ਵਾਲੀ ਫ਼ਿਲਮ ਵਿੱਚ ਸਭ ਕੁਝ ਵਰਤਿਆ ਹੈ।

ਟੀਜ਼ਰ ਵੀਡੀਓ ‘ਚ ਜਿੱਥੇ ਦੀਪਿਕਾ ਪਾਦੁਕੋਣ ਗਲੈਮਰਸ ਦਾ ਤੜਕਾ ਲਗਾ ਰਹੀ ਹੈ, ਉਥੇ ਹੀ ਜਾਨ ਅਬ੍ਰਾਹਮ ਐਕਸ਼ਨ ਦੇ ਨਾਲ ਸ਼ਾਹਰੁਖ ਖ਼ਾਨ ਨੂੰ ਟੱਕਰ ਦੇ ਰਿਹਾ ਹੈ। ਪਰ ਇਹ ਕਹਿਣਾ ਬਣਦਾ ਹੈ ਕਿ ਕਿੰਗ ਖਾਨ ਦੇ ਪ੍ਰਸ਼ੰਸਕਾਂ ਲਈ ਸ਼ਾਹਰੁਖ ਖ਼ਾਨ ਦੇ ਜਨਮਦਿਨ ‘ਤੇ ਇਸ ਤੋਂ ਵੱਡਾ ਤੋਹਫਾ ਨਹੀਂ ਹੋ ਸਕਦਾ ਸੀ। ਜਨਤਕ ਪ੍ਰਤੀਕਰਮ ਦੀ ਗੱਲ ਕਰੀਏ ਤਾਂ ਕਮੈਂਟ ਬਾਕਸ ਤਾਰੀਫ਼ਾਂ ਅਤੇ ਕਿੰਗ ਖ਼ਾਨ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਨਾਲ ਭਰਿਆ ਪਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ਾਹਰੁਖ ਖ਼ਾਨ ਪਿਛਲੇ ਕੁਝ ਸਮੇਂ ਤੋਂ ਪਰਦੇ ਤੋਂ ਗਾਇਬ ਸਨ, ਮੰਨਿਆ ਜਾ ਰਿਹਾ ਸੀ ਕਿ ਸ਼ਾਹਰੁਖ ਖ਼ਾਨ ਦਾ ਕਰੀਅਰ ਖਤਮ ਹੋ ਗਿਆ ਹੈ ਪਰ ਇਸ ਟੀਜ਼ਰ ਰਾਹੀਂ ਸ਼ਾਹਰੁਖ ਖ਼ਾਨ ਨੇ ਸਾਬਤ ਕਰ ਦਿੱਤਾ ਹੈ ਕਿ ‘ਪਠਾਨ’ ਅਜੇ ਵੀ ਜ਼ਿੰਦਾ ਹੈ। ਜੀ ਹਾਂ ਇਹ ਫ਼ਿਲਮ ਅਗਲੇ ਸਾਲ 25 ਜਨਵਰੀ ਨੂੰ ਦਰਸ਼ਕਾਂ ਦੇ ਰੂਬਰੂ ਹੋ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...