November 12, 2026, 3:51 am
----------- Advertisement -----------
HomeNewsEntertainmentਮੁਸੀਬਤ 'ਚ ਫਸੀ ਸ਼ਾਹਰੁਖ ਖਾਨ ਦੀ ਪਤਨੀ ਗੌਰੀ ਖਾਨ, ਦਰਜ ਹੋਈ FIR

ਮੁਸੀਬਤ ‘ਚ ਫਸੀ ਸ਼ਾਹਰੁਖ ਖਾਨ ਦੀ ਪਤਨੀ ਗੌਰੀ ਖਾਨ, ਦਰਜ ਹੋਈ FIR

Published on

----------- Advertisement -----------

ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੀ ਪਤਨੀ ਅਤੇ ਡਿਜ਼ਾਈਨਰ ਗੌਰੀ ਖਾਨ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਇਹ ਮਾਮਲਾ ਜਾਇਦਾਦ ਨਾਲ ਸਬੰਧਤ ਹੈ। ਗੌਰੀ ਦੇ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 409 (ਭਰੋਸਾ ਦੀ ਉਲੰਘਣਾ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਰਿਪੋਰਟਾਂ ਮੁਤਾਬਕ ਇਹ ਸ਼ਿਕਾਇਤ ਮੁੰਬਈ ਦੇ ਜਸਵੰਤ ਸ਼ਾਹ ਨੇ ਦਰਜ ਕਰਵਾਈ ਸੀ, ਜਿਸ ਨੇ ਦੋਸ਼ ਲਾਇਆ ਸੀ ਕਿ ਗੌਰੀ ਜਿਸ ਕੰਪਨੀ ਦੀ ਬ੍ਰਾਂਡ ਅੰਬੈਸਡਰ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਮਕਾਨ ਦੀ ਕੀਮਤ ਕਰੋੜਾਂ ‘ਚ ਹੈ ਅਤੇ ਉਹ ਹੁਣ ਤੱਕ ਇਸ ਲਈ 86 ਲੱਖ ਰੁਪਏ ਦੇ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਮਕਾਨ ਨਹੀਂ ਮਿਲਿਆ | ਸ਼ਿਕਾਇਤਕਰਤਾ ਦਾ ਇਲਜ਼ਾਮ ਹੈ ਕਿ ਲਖਨਊ ਦੇ ਸੁਸ਼ਾਂਤ ਗੋਲਫ ਸਿਟੀ ਇਲਾਕੇ ਵਿੱਚ ਤੁਲਸਿਆਨੀ ਗੋਲਫ ਵਿਊ ਵਿੱਚ ਫਲੈਟ ਕਿਸੇ ਹੋਰ ਨੂੰ ਦਿੱਤਾ ਗਿਆ ਸੀ।

ਗੌਰੀ ਤੋਂ ਇਲਾਵਾ ਤੁਲਸਿਆਨੀ ਕੰਸਟ੍ਰਕਸ਼ਨ ਐਂਡ ਡਿਵੈਲਪਮੈਂਟ ਲਿਮਟਿਡ ਦੇ ਚੀਫ਼ ਮੈਨੇਜਿੰਗ ਡਾਇਰੈਕਟਰ ਅਨਿਲ ਕੁਮਾਰ ਤੁਲਸਿਆਨੀ ਅਤੇ ਇਸ ਦੇ ਡਾਇਰੈਕਟਰ ਮਹੇਸ਼ ਤੁਲਸਿਆਨੀ ਖ਼ਿਲਾਫ਼ ਵੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਬ੍ਰਾਂਡ ਅੰਬੈਸਡਰ ਗੌਰੀ ਖਾਨ ਤੋਂ ਪ੍ਰਭਾਵਿਤ ਹੋ ਕੇ ਫਲੈਟ ਖਰੀਦਿਆ ਸੀ। ਹਾਲ ਹੀ ਵਿੱਚ, ਗੌਰੀ ਖਾਨ ਨੇ ਸ਼ਾਹਰੁਖ ਖਾਨ ਦੀ ਮੈਨੇਜਰ ਪੂਜਾ ਡਡਲਾਨੀ ਦੇ ਮੁੰਬਈ ਵਿੱਚ ਨਵੇਂ ਬਣੇ ਘਰ ਦਾ ਦੌਰਾ ਕੀਤਾ ਕਿਉਂਕਿ ਗੌਰੀ ਨੇ ਘਰ ਦੇ ਅੰਦਰੂਨੀ ਹਿੱਸੇ ਨੂੰ ਡਿਜ਼ਾਈਨ ਕੀਤਾ ਸੀ। ਗੌਰੀ ਸ਼ਾਹਰੁਖ ਖਾਨ ਅਤੇ ਉਨ੍ਹਾਂ ਦੇ ਬੇਟੇ ਆਰੀਅਨ ਖਾਨ ਨਾਲ ਪਹੁੰਚੀ। ਇਸ ਦੌਰਾਨ ਆਰੀਅਨ ਖਾਨ ਬਲੈਕ ਟੀ-ਸ਼ਰਟ ਅਤੇ ਡੈਨੀਮ ਟਰਾਊਜ਼ਰ ਨਾਲ ਕੈਜ਼ੂਅਲ ਲੁੱਕ ‘ਚ ਨਜ਼ਰ ਆਏ। ਉਥੇ ਹੀ ਗੌਰੀ ਖਾਨ ਸਿੰਪਲ ਵਾਈਟ ਟਾਪ ਅਤੇ ਟਰਾਊਜ਼ਰ ‘ਚ ਬੇਹੱਦ ਖੂਬਸੂਰਤ ਲੱਗ ਰਹੀ ਸੀ। ਗੌਰੀ ਖਾਨ ‘ਗੌਰੀ ਖਾਨ ਡਿਜ਼ਾਈਨਸ’ ਨਾਂ ਦੀ ਕੰਪਨੀ ਚਲਾਉਂਦੀ ਹੈ। ਜੋ ਇੰਟੀਰੀਅਰ ਡਿਜ਼ਾਈਨ ਦਾ ਕੰਮ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...