June 5, 2026, 9:21 am
----------- Advertisement -----------
HomeNewsEntertainmentਸਾਬਕਾ ਕ੍ਰਿਕਟਰ Yuvraj Singh ਦੇ ਪਿਤਾ ਯੋਗਰਾਜ ਸਿੰਘ ਦੀ ਮੰਗ, ਕਿਹਾ….

ਸਾਬਕਾ ਕ੍ਰਿਕਟਰ Yuvraj Singh ਦੇ ਪਿਤਾ ਯੋਗਰਾਜ ਸਿੰਘ ਦੀ ਮੰਗ, ਕਿਹਾ….

Published on

----------- Advertisement -----------

ਸਾਬਕਾ ਭਾਰਤੀ ਕ੍ਰਿਕਟਰ ਅਤੇ ਯੁਵਰਾਜ ਸਿੰਘ ਦੇ ਪਿਤਾ ਯੋਗਰਾਜ ਸਿੰਘ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਖਿਲਾਫ ਬਿਆਨ ਦਿੰਦੇ ਰਹੇ ਹਨ। ਯੋਗਰਾਜ ਦਾ ਕਹਿਣਾ ਹੈ ਕਿ ਧੋਨੀ ਨੇ ਯੁਵਰਾਜ ਦੇ ਕ੍ਰਿਕਟ ਕਰੀਅਰ ਨੂੰ 4-5 ਸਾਲ ਛੋਟਾ ਕਰਕੇ ਬਰਬਾਦ ਕਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਆਪਣੇ ਪੁੱਤਰ ਯੁਵਰਾਜ ਸਿੰਘ ਨੂੰ ‘ਭਾਰਤ ਰਤਨ’ ਦੇਣ ਦੀ ਮੰਗ ਕੀਤੀ।

ਯੋਗਰਾਜ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਯੁਵਰਾਜ ਸਿੰਘ ਭਾਰਤੀ ਕ੍ਰਿਕਟ ‘ਚ ਯੋਗਦਾਨ ਲਈ ‘ਭਾਰਤ ਰਤਨ’ ਦਾ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਇਸ ਆਲਰਾਊਂਡਰ ਨੂੰ ਸਰਵਉੱਚ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ। ਯੋਗਰਾਜ ਨੇ ਕਿਹਾ ਕਿ ਯੁਵਰਾਜ ਨੇ ਜਿਸ ਤਰ੍ਹਾਂ ਕੈਂਸਰ ਨਾਲ ਲੜ ਕੇ ਆਪਣੀ ਦੂਜੀ ਪਾਰੀ ਨੂੰ ਯਾਦਗਾਰ ਬਣਾਇਆ, ਉਸ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਸਨਮਾਨ ਮਿਲਣਾ ਚਾਹੀਦਾ ਹੈ।

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਯੋਗਰਾਜ ਸਿੰਘ ਇਕ ਯੂ-ਟਿਊਬ ਚੈਨਲ ‘ਤੇ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ। ਯੋਗਰਾਜ ਸਿੰਘ ਨੇ ਮਹਿੰਦਰ ਸਿੰਘ ਧੋਨੀ ‘ਤੇ ਯੁਵਰਾਜ ਸਿੰਘ ਨਾਲ ਭੇਦਭਾਵ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਕਪਤਾਨ ਨੂੰ ਆਪਣੇ ਕੀਤੇ ‘ਤੇ ਪਛਤਾਣਾ ਚਾਹੀਦਾ ਹੈ, ਧੋਨੀ ਨੇ ਜਾਣਬੁੱਝ ਕੇ ਯੁਵਰਾਜ ਨੂੰ ਮੌਕੇ ਨਹੀਂ ਦਿੱਤੇ, ਜਿਸ ਕਾਰਨ ਉਨ੍ਹਾਂ ਦਾ ਕਰੀਅਰ ਸਮੇਂ ਤੋਂ ਪਹਿਲਾਂ ਹੀ ਖਤਮ ਹੋ ਗਿਆ। ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਯੋਗਰਾਜ ਸਿੰਘ ਨੇ ਧੋਨੀ ‘ਤੇ ਅਜਿਹੇ ਦੋਸ਼ ਲਗਾਏ ਹਨ। ਉਹ ਮੀਡੀਆ ਦੇ ਸਾਹਮਣੇ ਕਈ ਵਾਰ ਧੋਨੀ ‘ਤੇ ਯੁਵਰਾਜ ਸਿੰਘ ਦਾ ਕਰੀਅਰ ਖਤਮ ਕਰਨ ਦਾ ਦੋਸ਼ ਲਗਾ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...