November 15, 2026, 7:07 am
----------- Advertisement -----------
HomeNewsEntertainmentਇਸ ਦਿਨ ਧਮਾਲ ਮਚਾਉਣ ਲਈ ਤਿਆਰ ਹੈ ਸੰਨੀ ਦਿਓਲ ਦੀ ਫਿਲਮ 'ਗਦਰ...

ਇਸ ਦਿਨ ਧਮਾਲ ਮਚਾਉਣ ਲਈ ਤਿਆਰ ਹੈ ਸੰਨੀ ਦਿਓਲ ਦੀ ਫਿਲਮ ‘ਗਦਰ 2’,ਰਿਲੀਜ਼ ਡੇਟ ਆਈ ਸਾਹਮਣੇ

Published on

----------- Advertisement -----------

ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਸਟਾਰਰ ਫਿਲਮ ਗਦਰ 2 ਨੂੰ ਲੈ ਕੇ ਲੋਕਾਂ ‘ਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਦਰਸ਼ਕਾਂ ਨੂੰ ਬੀਤੇ ਦਿਨ ਫਿਲਮ ਦੀ ਪਹਿਲੀ ਝਲਕ ਦੇਖਣ ਨੂੰ ਮਿਲੀ, ਜਿਸ ਤੋਂ ਬਾਅਦ ਇਹ ਫਿਲਮ ਟਵਿੱਟਰ ‘ਤੇ ਲਗਾਤਾਰ ਟ੍ਰੈਂਡ ਕਰ ਰਹੀ ਹੈ। ਇਸ ਦੇ ਨਾਲ ਹੀ ਹੁਣ ਫਿਲਮ ਦੀ ਰਿਲੀਜ਼ ਡੇਟ ਨੂੰ ਲੈ ਕੇ ਖਬਰਾਂ ਸਾਹਮਣੇ ਆਈਆਂ ਹਨ। ਤਾਜ਼ਾ ਖਬਰਾਂ ਦੀ ਮੰਨੀਏ ਤਾਂ ਅਨਿਲ ਸ਼ਰਮਾ ਦੇ ਨਿਰਦੇਸ਼ਨ ‘ਚ ਬਣੀ ਇਹ ਬਹੁਤ ਹੀ ਉਡੀਕੀ ਜਾ ਰਹੀ ਫਿਲਮ 11 ਅਗਸਤ ਯਾਨੀ ਸੁਤੰਤਰਤਾ ਦਿਵਸ ਵੀਕੈਂਡ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਹਾਲਾਂਕਿ ਫਿਲਮ ਦੇ ਨਿਰਮਾਤਾ-ਨਿਰਦੇਸ਼ਕ ਨੇ ਇਸ ‘ਤੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ। ਸੰਨੀ ਦਿਓਲ ਦੇ ਪ੍ਰਸ਼ੰਸਕ ਹੁਣ ਨਿਰਦੇਸ਼ਕ ਦੀ ਫਿਲਮ ਦੇ ਪਹਿਲੇ ਪੋਸਟਰ ਅਤੇ ਟੀਜ਼ਰ ਨੂੰ ਲਗਾਤਾਰ ਦੇਖ ਰਹੇ ਹਨ।

ਇਸ ਲਈ ਉਮੀਦ ਹੈ ਕਿ ਜਲਦ ਹੀ ਗਦਰ 2 ਨਾਲ ਜੁੜੀ ਨਵੀਂ ਝਲਕ ਸਾਡੇ ਸਾਹਮਣੇ ਹੋਵੇਗੀ। ਦੂਜੇ ਪਾਸੇ ਰਿਲੀਜ਼ ਡੇਟ ਦੀ ਗੱਲ ਕਰੀਏ ਤਾਂ ਖਾਸ ਗੱਲ ਇਹ ਹੈ ਕਿ ਰਣਬੀਰ ਕਪੂਰ ਸਟਾਰਰ ਫਿਲਮ ‘ਐਨੀਮਲ’ ਅਤੇ ਵਿਵੇਕ ਅਗਨੀਹੋਤਰੀ ਦੀ ਫਿਲਮ ‘ਦਿ ਵੈਕਸੀਨ ਵਾਰ’ 11 ਅਗਸਤ ਨੂੰ ਹੀ ਰਿਲੀਜ਼ ਹੋਣ ਜਾ ਰਹੀ ਹੈ। ਯਾਨੀ ਇੱਕੋ ਦਿਨ ਤਿੰਨ ਵੱਡੀਆਂ ਫ਼ਿਲਮਾਂ ਆਉਣਗੀਆਂ। ਖਾਸ ਗੱਲ ਇਹ ਹੈ ਕਿ ਜਿੱਥੇ ਸੰਨੀ ਦਿਓਲ ਗਦਰ ‘ਚ ਹਨ, ਉਥੇ ਹੀ ਦੂਜੇ ਪਾਸੇ ਬੌਬੀ ਦਿਓਲ ਫਿਲਮ ‘ਐਨੀਮਲ’ ‘ਚ ਰਣਬੀਰ ਕਪੂਰ, ਅਨਿਲ ਕਪੂਰ, ਰਸ਼ਮਿਕਾ ਮੰਡਾਨਾ ਨਾਲ ਨਜ਼ਰ ਆਉਣਗੇ। ਯਾਨੀ ਕਿ 11 ਅਗਸਤ ਨੂੰ ਦੋਨਾਂ ਦਿਓਲ ਭਰਾਵਾਂ ਦੀ ਵੱਡੇ ਪਰਦੇ ‘ਤੇ ਟੱਕਰ ਦੇਖਣ ਨੂੰ ਮਿਲੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...